ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਢਾਢੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਮੁਸਲਿਮ ਭਾਈਚਾਰੇ ਦੇ ਇੱਕ ਵਿਅਕਤੀ ਨਾਲ ਗਲੇ ਮਿਲਦੇ ਹੋਏ ਅਤੇ ਖੁਸ਼ੀ ਮਨਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਹੋਈ ਦਿੱਲੀ ਵਿਚ ਹਿੰਸਾ ਤੋਂ ਬਾਅਦ ਇਹਨਾਂ ਲੋਕਾਂ ਵੱਲੋਂ ਖੁਸ਼ੀ ਮਨਾਈ ਗਈ।
ਟਵਿੱਟਰ ਯੂਜ਼ਰ 30 ਜਨਵਰੀ ਨੂੰ ਇੱਕ ਵੀਡੀਓ ਅਪਲੋਡ ਕਰਦੇ ਹੋਏ ਲਿਖਿਆ, “लाल किले पे तांडव मचा पाकिस्तानी और ख़ालिस्तानी खुशी मनाते हुए ये वीडियो राकेश डकैत को भी देखना चाहिए हो सकता है आंख खुल जाये”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ।
Fact Check/Verification
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਪਹਿਲੇ ਪੜਾਅ ਵਿੱਚ ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ InVid ਟੂਲ ਵਿਚ ਅਪਲੋਡ ਕੀਤਾ ਅਤੇ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਦਸੰਬਰ 2020 ਨੂੰ ਅਪਲੋਡ ਮਿਲਿਆ।
ਕਾਂਗਰਸ ਆਗੂ “Kamaludin ansari” ਨੇ 11 ਦਸੰਬਰ 2020 ਨੂੰ ਇਹ ਵੀਡੀਓ ਅਪਲੋਡ ਕਰਦੇ ਹੋਏ ਲਿਖਿਆ, “अंधभक्त ना देखें वरना उनका पेट खराब हो जाएगा,”
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ Youtube ਅਤੇ ਫੇਸਬੁੱਕ ‘ਤੇ ਕੁਝ ਯੂਜ਼ਰਾਂ ਦੇ ਵਲੋਂ ਦਿਸੰਬਰ ਵਿਚ ਅਪਲੋਡ ਮਿਲੀ।
ਤੁਸੀਂ ਦੇਖ ਸਕਦੇ ਹੋ ਕਿ ਫੇਸਬੁੱਕ ਤੇ ਯੂਜ਼ਰਾਂ ਨੇ ਇਸ ਵੀਡੀਓ ਨੂੰ ਦਿਸੰਬਰ ਵਿਚ ਅਪਲੋਡ ਕੀਤਾ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਫਰਜੀ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਤਕਰੀਬਨ ਮਹੀਨਾ ਪੁਰਾਣਾ ਹੈ।
Result: False
Sources
https://www.youtube.com/watch?v=LBkyJa2gmUU
https://twitter.com/kamaluddinINC/status/1337455508156903425
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044