Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਅਦਾਕਾਰ ਧਰਮਿੰਦਰ ਦਾ ਇਹ ਵੀਡੀਓ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਦਾ ਹੈ
ਇਹ ਵੀਡੀਓ ਪਿਛਲੇ ਸਾਲ ਦਸੰਬਰ ਵਿੱਚ ਮਨਾਏ ਗਏ ਧਰਮਿੰਦਰ ਦੇ ਜਨਮਦਿਨ ਦੀ ਹੈ
ਦਿੱਗਜ ਅਦਾਕਾਰ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦਾ ਆਪਣੇ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਇਸ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਦਾ ਹੈ।
ਧਰਮਿੰਦਰ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਨਮੂਨੀਆ ਦੀ ਸ਼ਿਕਾਇਤ ਤੋਂ ਬਾਅਦ ਲਗਭਗ ਤਿੰਨ ਹਫ਼ਤੇ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 11 ਨਵੰਬਰ ਨੂੰ ਕਈ ਮੀਡੀਆ ਅਦਾਰਿਆਂ ਅਤੇ ਸੋਸ਼ਲ ਮੀਡੀਆ ਯੂਜ਼ਰਾਂ ਨੇ ਉਨ੍ਹਾਂ ਦੀ ਮੌਤ ਦੀ ਝੂਠੀ ਖ਼ਬਰ ਫੈਲਾਈ, ਜਿਸ ਕਾਰਨ ਉਨ੍ਹਾਂ ਦੀ ਪਤਨੀ ਹੇਮਾ ਮਾਲਿਨੀ ਅਤੇ ਧੀ ਈਸ਼ਾ ਦਿਓਲ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਤੇ ਮੀਡੀਆ ‘ਤੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਇਸ ਨੂੰ ਅਪਮਾਨਜਨਕ ਕਿਹਾ।
ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਧਰਮਿੰਦਰ ਦੇ ਪੁਰਾਣੇ ਵੀਡੀਓਜ਼ ਨੂੰ ਮੀਡੀਆ ਦੀ ਆਲੋਚਨਾ ਕਰਨ ਲਈ ਸਾਂਝਾ ਕਰਨਾ ਸ਼ੁਰੂ ਕਰ ਦਿੱਤਾ। ਵਾਇਰਲ ਵੀਡੀਓ ਵੀ ਇਸ ਸੰਦਰਭ ਵਿੱਚ ਸਾਂਝਾ ਕੀਤਾ ਜਾ ਰਿਹਾ ਹੈ।

ਅਸੀਂ ਅਦਾਕਾਰ ਧਰਮਿੰਦਰ ਦੇ ਹਸਪਤਾਲ ਤੋਂ ਡਿਸਚਾਰਜ ਹੋਣ ਸੰਬੰਧੀ ਖ਼ਬਰਾਂ ਦੀ ਜਾਂਚ ਕੀਤੀ। ਸਾਨੂੰ ਨਿਊਜ਼ ਏਜੰਸੀ ਪੀਟੀਆਈ ਦੀ ਇੱਕ ਪੋਸਟ ਮਿਲੀ ਜਿਸ ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਡਾ. ਪ੍ਰਤੀਕ ਸਮਦਾਨੀ ਦੁਆਰਾ ਮੀਡੀਆ ਨੂੰ ਦਿੱਤਾ ਗਿਆ ਇੱਕ ਅਪਡੇਟ ਮੌਜੂਦ ਸੀ। ਉਨ੍ਹਾਂ ਨੇ ਪੁਸ਼ਟੀ ਕੀਤੀ ਤੇ ਕਿਹਾ, “ਧਰਮਿੰਦਰ ਜੀ ਨੂੰ ਅੱਜ ਸਵੇਰੇ 7:30 ਵਜੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਇਲਾਜ ਅਤੇ ਰਿਕਵਰੀ ਘਰ ਵਿੱਚ ਜਾਰੀ ਰਹੇਗੀ।”
ਇਸ ਤੋਂ ਬਾਅਦ ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਨੂੰ ਗੂਗਲ ਲੈਂਸ ਦੀ ਵਰਤੋਂ ਕਰਕੇ ਖੋਜਿਆ ਅਤੇ ਸਾਨੂੰ ਦਸੰਬਰ 2024 ਦੀਆਂ ਕਈ ਰਿਪੋਰਟਾਂ ਮਿਲੀਆਂ ਜਿਨ੍ਹਾਂ ਵਿੱਚ ਦੱਸਿਆ ਗਿਆ ਕਿ ਇਹ ਵੀਡੀਓ ਧਰਮਿੰਦਰ ਦੇ 89ਵੇਂ ਜਨਮਦਿਨ ਦੇ ਜਸ਼ਨ ਨਾਲ ਸਬੰਧਤ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ 8 ਦਸੰਬਰ, 2024 ਨੂੰ ‘ਵਾਇਰਲ ਭਯਾਨੀ’ ਨਾਮਕ ਇੱਕ ਯੂਟਿਊਬ ਚੈਨਲ ‘ਤੇ ਪੋਸਟ ਕੀਤਾ ਗਿਆ ਇਹ ਵੀਡੀਓ ਮਿਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਗਜ ਅਦਾਕਾਰ ਧਰਮਿੰਦਰ ਨੇ ਆਪਣਾ ਜਨਮਦਿਨ ਆਪਣੇ ਪੁੱਤਰਾਂ ਸੰਨੀ ਅਤੇ ਬੌਬੀ ਦਿਓਲ ਨਾਲ ਮਨਾਇਆ।
ਸਾਨੂੰ 8 ਦਸੰਬਰ, 2024 ਨੂੰ ਈ-ਟਾਈਮਜ਼ ਦੇ ਫੇਸਬੁੱਕ ਪੇਜ ‘ਤੇ ਪੋਸਟ ਕੀਤਾ ਗਿਆ ਇਹ ਵੀਡੀਓ ਮਿਲਿਆ ਜਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਧਰਮਿੰਦਰ ਦੇ 89ਵੇਂ ਜਨਮਦਿਨ ਦਾ ਸੀ।
ਇਸ ਤੋਂ ਇਲਾਵਾ ਇੰਡੀਆ ਟੂਡੇ ਅਤੇ ਟਾਈਮਜ਼ ਆਫ਼ ਇੰਡੀਆ ਦੀਆਂ ਰਿਪੋਰਟਾਂ ‘ਚ ਦਸੰਬਰ 2024 ਵਿੱਚ ਧਰਮਿੰਦਰ ਦੇ 89ਵੇਂ ਜਨਮਦਿਨ ਦੇ ਜਸ਼ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਰਿਪੋਰਟਾਂ ਵਿੱਚ ਪ੍ਰਕਾਸ਼ਿਤ ਤਸਵੀਰਾਂ ਵਾਇਰਲ ਵੀਡੀਓ ਨਾਲ ਬਿਲਕੁਲ ਮੇਲ ਖਾਂਦੀਆਂ ਹਨ।
ਸਪੱਸ਼ਟ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਮਨਾਏ ਗਏ ਧਰਮਿੰਦਰ ਦੇ ਜਨਮਦਿਨ ਦੀ ਇਹ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤੀ ਜਾ ਰਹੀ ਹੈ।
Sources
X post shared by PTI on Nov 12, 2025
YouTube video published by Viral Bhayani on Dec 8, 2024
Facebook post shared by ETimes on Dec 8, 2024
Article published by India Today on Dec 8, 2024
Article published by Times of India on Dec 8, 2024