ਕਲੇਮ:
ਇਹ ਹਨ ਦਿੱਲੀ ਦੇ ਡਾ. ਉਸਮਾਨ ਰਿਆਜ਼ ਜੋ ਕੋਰੋਨਾਵਾਇਰਸ ਤੋਂ ਪੀੜਤ ਲੋਕਾਂ ਦਾ ਇਲਾਜ਼ ਕਰ ਰਹੇ ਸਨ , ਉਹ ਸਾਡੇ ਵਿੱਚ ਨਹੀਂ ਰਹੇ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 68,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 6,000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 562 ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਦੱਸ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਵੱਖ ਵੱਖ ਤਰਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਇੱਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਦਿੱਲੀ ਦੇ ਡਾ. ਉਸਮਾਨ ਰਿਆਜ਼ ਜੋ ਕੋਰੋਨਾਵਾਇਰਸ ਤੋਂ ਪੀੜਤ ਲੋਕਾਂ ਦਾ ਇਲਾਜ਼ ਕਰ ਰਹੇ ਸਨ , ਉਹ ਸਾਡੇ ਵਿੱਚ ਨਹੀਂ ਰਹੇ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ healthigo.com ਨਾਮਕ ਵੈਬਸਾਈਟ ਤੇ ਮਿਲੀ ਜਿਸ ਤੋਂ ਸਾਨੂੰ ਪਤਾ ਚੱਲਿਆ ਕਿ ਵਾਇਰਲ ਹੋ ਰਹੀ ਤਸਵੀਰ ਵਿਚ ਵਿਖਾਈ ਦੇ ਰਹੇ ਸ਼ਖਸ ਦਾ ਨਾਮ ਡਾ. ਰਿਆਜ਼ ਉਸਮਾਨ ਹੈ।
ਅਸੀਂ ਫੇਸਬੁੱਕ ਸਰਚ ਦੀ ਮਦਦ ਦੇ ਨਾਲ Riyaz Usman ਦੇ ਅਕਾਊਂਟ ਦੀ ਸਰਚ ਕੀਤੀ। ਸਰਚ ਦੇ ਦੌਰਾਨ ਸਾਨੂੰ ਡਾ. ਰਿਆਜ਼ ਉਸਮਾਨ ਦਾ ਇਸ ਮਾਮਲੇ ਉੱਤੇ ਸਪਸ਼ਟੀਕਰਨ ਮਿਲਿਆ । ਡਾ. ਰਿਆਜ਼ ਉਸਮਾਨ ਨੇ ਕਿਹਾ ਕਿ ਵਾਇਰਲ ਹੋ ਰਹੀ ਤਸਵੀਰ ਓਹਨਾਂ ਦੀ ਹੈ ਅਤੇ ਉਹ ਇਸ ਵੇਲੇ ਦੁਬਈ ਵਿਚ ਹਨ । ਉਹਨਾਂ ਨੇ ਕਿਹਾ ਕਿ ਇਹ ਨਿਰਾਸ਼ਜਨਕ ਹੈ ਕਿ ਕੋਰੋਨਾਵਾਇਰਸ ਦੇ ਦੌਰ ਵਿਚ ਲੋਕ ਫਰਜ਼ੀ ਖ਼ਬਰਾਂ ਫੈਲਾ ਰਹੇ ਹਨ।
ਸਾਡੀ ਜਾਂਚ ਤੋਂ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਡਾ. ਰਿਆਜ਼ ਉਸਮਾਨ ਦੀ ਹੈ ਨਾ ਕਿ ਡਾ. ਉਸਮਾਨ ਰਿਆਜ਼ ਦੀ ਜੋ ਪਿਛਲੀ ਦਿਨੀਂ ਕੋਰੋਨਾਵਾਇਰਸ ਦੇ ਪੀੜਤਾਂ ਦਾ ਇਲਾਜ਼ ਕਰਦੇ ਖ਼ੁਦ ਇਸ ਗੰਭੀਰ ਬਿਮਾਰੀ ਤੋਂ ਗ੍ਰਸਤ ਹੋ ਗਏ ਸਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਅਤੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਅਤੇ ਗਗੁੰਮਰਾਹਕੁੰਨ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
*ਫੇਸਬੁੱਕ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)