ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਨਸ਼ੇ ਨੂੰ ਰੋਕਣ ਦੇ ਲਈ ਪੰਜਾਬ ਦੀ ਸਰਹੱਦ ਨਾਲ ਲੱਗਦੀਆਂ ਜ਼ਮੀਨਾਂ ਸੀਲ ਹੋਣਗੀਆਂ।
ਫੇਸਬੁੱਕ ਪੇਜ ‘ਪੰਜਾਬ’ ਨੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰਦਿਆਂ ਲਿਖਿਆ,’ਜੇ ਇਹ ਖ਼ਬਰ ਸੱਚ ਹੈ ਤਾਂ ਸਿਰਫ਼ ਇਹੀ ਕੁਛ ਨਹੀਂ ਹੋਰ ਬਹੁਤ ਕੁਝ ਸਹਿਣ ਲਈ ਤਿਆਰ ਰਹੋ ਪੁਲਿਸ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਵੀ ਪੰਜਾਬ ਦੀ ਨੌਜਵਾਨੀ ਦਾ ਘਾਣ ਹੋਵੇਗਾ।’ ਇਸ ਪੋਸਟ ਨੂੰ ਹੁਣ ਤਕ 240 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਅਖ਼ਬਾਰ ਦੀ ਕਲਿਪਿੰਗ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘ਕੁਲਵਿੰਦਰ ਸਿੰਘ ਸਰਾਂ’ ਨੇ ਅਖਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਰਹੱਦੀ ਇਲਾਕੇ ਵਾਲਿਓ ਹੋਜੋ ਤਿਆਰ।’

Crowd tangle ਦੇ ਡਾਟਾ ਦੇ ਮੁਤਾਬਕ ਵੀ ਅਖ਼ਬਾਰ ਦੀ ਕਲਿਪਿੰਗ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ ਅਸੀਂ ਸਭ ਤੋਂ ਪਹਿਲਾਂ ਵਾਇਰਲ ਮੋਹਰੀ ਅਖ਼ਬਾਰ ਦੀ ਕਲਿਪਿੰਗ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਪਾਇਆ ਕਿ ਅਖਬਾਰ ਦੀ ਕਲਿਪ ਵਿੱਚ ਦਿਖਾਈ ਦੇ ਖਬਰਾਂ ਵਿਚ ਅਖਬਾਰ ਦਾ ਨਾਂਅ ਅਜੀਤ ਲਿਖਿਆ ਹੋਇਆ ਹੈ ਅਤੇ ਮਿਤੀ 10 ਫਰਵਰੀ ਲਿਖੀ ਹੋਈ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅਜੀਤ ਦੇ ਈ ਪੇਪਰ ਨੂੰ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਅਜੀਤ ਦੇ 11 ਫਰਵਰੀ 2022 ਦੇ ਅੰਕ ਵਿੱਚ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਛਪੀ ਹੈ। ਅਸਲ ਖਬਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਬਿਆਨ ਦੀ ਹੈ ਜਿਹੜਾ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤਾ ਸੀ।

ਤੁਸੀਂ ਨੀਚੇ ਦਿੱੱਤੀ ਗਈ ਤਸਵੀਰ ਵਿੱਚ ਅਸਲ ਕਟਿੰਗ ਅਤੇ ਵਾਇਰਲ ਕਟਿੰਗ ਦੇ ਵਿੱਚ ਅੰਤਰ ਦੇਖ ਸਕਦੇ ਹੋ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਅਹਬਾਬ ਗਰੇਵਾਲ ਦੇ ਨਾਲ ਗੱਲ ਕੀਤੀ। ਅਹਬਾਬ ਗਰੇਵਾਲ ਨੇ ਦੱਸਿਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫਰਜ਼ੀ ਹੈ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਵਾਇਰਲ ਕਰ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।’
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Result: Manipulated Media
Our Sources
Daily Ajit: https://epaper.ajitjalandhar.com/edition/20220211/1/3.cms
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ