Claim
ਸੋਸ਼ਲ ਮੀਡਿਆ ਤੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਡੀਵਾਈ ਚੰਦਰਚੂੜ ਨੇ ਜਨਤਾ ਨੂੰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।

Fact
ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਵੱਲੋਂ ਲੋਕਾਂ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਅਪੀਲ ਦੇ ਨਾਂ ‘ਤੇ ਸਾਂਝੇ ਕੀਤੇ ਜਾ ਰਹੇ ਇਸ ਦਾਅਵੇ ਦੀ ਅੰਗਰੇਜ਼ੀ ਭਾਸ਼ਾ ਵਿੱਚ ਨਿਊਜ਼ਚੈਕਰ ਨੇ ਜਾਂਚ ਕੀਤੀ ਹੈ। ਸਾਡੀ ਜਾਂਚ ਦੇ ਅਨੁਸਾਰ, 14 ਅਗਸਤ, 2023 ਨੂੰ, ਸੁਪਰੀਮ ਕੋਰਟ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਇਸ ਦਾਅਵੇ ਨੂੰ ਫਰਜ਼ੀ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰੀਲੀਜ਼ ਦੇ ਅਨੁਸਾਰ, ਸੁਪਰੀਮ ਕੋਰਟ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ਤੇ ਇੱਕ ਪੋਸਟ ਨੂੰ ਸਾਂਝਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਲੋਕਾਂ ਨੂੰ ਅਧਿਕਾਰੀਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਵਿੱਚ ਚੀਫ਼ ਜਸਟਿਸ ਦੀ ਤਸਵੀਰ ਦੀ ਵਰਤੋਂ ਕਰਕੇ ਉਹਨਾਂ ਦੇ ਨਾਮ ਤੇ ਝੂਠਾ ਬਿਆਨ ਵਾਇਰਲ ਹੋ ਰਿਹਾ ਜਦਕਿ ਇਹ ਪੋਸਟ ਫਰਜ਼ੀ ਹੈ। ਚੀਫ਼ ਜਸਟਿਸ ਨੇ ਨਾ ਤਾਂ ਅਜਿਹੀ ਕੋਈ ਪੋਸਟ ਜਾਰੀ ਕੀਤੀ ਹੈ ਅਤੇ ਨਾ ਹੀ ਕਿਸੇ ਹੋਰ ਨੂੰ ਇਸ ਦੀ ਵਰਤੋਂ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਸਬੰਧੀ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਇੰਡੀਆ ਟੂਡੇ ਦੁਆਰਾ 14 ਅਗਸਤ, 2023 ਨੂੰ ਪ੍ਰਕਾਸ਼ਿਤ ਇੱਕ ਲੇਖ ਦੇ ਅਨੁਸਾਰ, ਸੁਪਰੀਮ ਕੋਰਟ ਦੇ ਸਕੱਤਰ ਜਨਰਲ ਅਤੁਲ ਕੁਰਹੇਕਰ ਅਤੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਇਸ ਦਾਅਵੇ ਦਾ ਖੰਡਨ ਕੀਤਾ ਹੈ।

ਇਸ ਤਰ੍ਹਾਂ, ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਵੱਲੋਂ ਲੋਕਾਂ ਨੂੰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕਰਨ ਦੇ ਨਾਂ ‘ਤੇ ਕੀਤਾ ਜਾ ਰਿਹਾ ਦਾਅਵਾ ਝੂਠਾ ਹੈ।
Result: False
Our Sources
Supreme Court of India press release, August 14, 2023
India Today report, August 14, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044