ਵੀਰਵਾਰ, ਜੂਨ 13, 2024
ਵੀਰਵਾਰ, ਜੂਨ 13, 2024

HomeFact Checkਦਿਨ-ਦਿਹਾੜੇ ਲੁੱਟ ਖੋਹ ਦੀ ਇਹ ਵਾਰਦਾਤ ਸਾਲ 2021 ਦੀ ਹੈ

ਦਿਨ-ਦਿਹਾੜੇ ਲੁੱਟ ਖੋਹ ਦੀ ਇਹ ਵਾਰਦਾਤ ਸਾਲ 2021 ਦੀ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਦਿਨ-ਦਿਹਾੜੇ ਲੁੱਟ ਖੋਹ ਦੀ ਹਾਲੀਆ ਵਾਰਦਾਤ

Fact
ਵਾਇਰਲ ਹੋ ਰਿਹਾ ਇਹ ਵੀਡੀਓ ਅਕਤੂਬਰ 2021 ਦਾ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਦਿਨ-ਦਿਹਾੜੇ ਘਰ ‘ਚ ਹੁੰਦੀ ਲੁੱਟ ਖੋਹ ਦਾ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਅਤੇ ਹਾਲੀਆ ਹੈ। ਫੇਸਬੁੱਕ ਯੂਜ਼ਰ “Cash Mann” ਨੇ 17 ਮਾਰਚ 2023 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ‘ਰੰਗਲਾ ਪੰਜਾਬ 2।’ ਵੀਡੀਓ ਨੂੰ ਸ਼ੇਅਰ ਕਰਦਿਆਂ ਕਈ ਯੂਜ਼ਰ ਭਗਵੰਤ ਮਨ ਦੀ ਅਗਵਾਈ ਵਾਲੀ ਸਰਕਾਰ ਤੇ ਵੀ ਤੰਜ ਕਸ ਰਹੇ ਹਨ।

ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 35,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਕਰਨ ਦੇ ਲਈ ਵਾਇਰਲ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਇਸ CCTV ਵੀਡੀਓ ‘ਚ ਮਿਤੀ ਅਕਤੂਬਰ 2021 ਲਿਖੀ ਹੋਈ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੀ ਵਰਡ ‘ਔਰਤ ਲੁੱਟ ਅਕਤੂਬਰ 2021’ ਸਰਚ ਕੀਤਾ। ਸਾਨੂੰ ਇਸ ਮਾਮਲੇ ਨੂੰ ਲੈ ਕੇ ਮੀਡੀਆ ਅਦਾਰੇ Daily Post ਦੀ ਨਿਊਜ਼ ਰਿਪੋਰਟ ਮਿਲੀ। ਇਹ ਰਿਪੋਰਟ 8 ਅਕਤੂਬਰ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਜਿਸ ਦਾ ਸਿਰਲੇਖ ਸੀ, “ਦਿਨ-ਦਿਹਾੜੇ ਘਰ ‘ਚ ਵੜ ਕੇ ਬਜ਼ੁਰਗ ਔਰਤ ਤੇ ਕੇਅਰ ਟੇਕਰ ਨੂੰ ਲੁੱਟਿਆ”

ਦਿਨ-ਦਿਹਾੜੇ ਲੁੱਟ ਖੋਹ ਦੀ ਇਹ ਵਾਰਦਾਤ ਸਾਲ 2021 ਦੀ ਹੈ
Courtesy: Daily Post Punjabi

ਖਬਰ ਅਨੁਸਾਰ, “ਅੰਮ੍ਰਿਤਸਰ ਵਿੱਚ ਗ੍ਰੀਨ ਐਵੇਨਿਊ ਟੰਡਨ ਹਾਊਸ ਵਿੱਚ ਦੋ ਨੌਜਵਾਨਾਂ ਨੇ ਦਿਨ-ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੇਅਰ ਟੇਕਰ ਉੱਤੇ ਹਮਲਾ ਕਰ ਦਿੱਤਾ ਅਤੇ ਬਜ਼ੁਰਗ ਔਰਤ ਦੇ ਤਿੰਨ ਮੋਬਾਈਲ ਅਤੇ ਦੋ ਸੋਨੇ ਦੀਆਂ ਮੁੰਦਰੀਆਂ ਲੁੱਟ ਲਈਆਂ।”

ਇਹ ਵੀਡੀਓ ਸਾਨੂੰ 2021 ਦੇ ਪੁਰਾਣੇ ਪੋਸਟਾਂ ‘ਚ ਵੀ ਅਪਲੋਡ ਮਿਲਿਆ ਜਿਨ੍ਹਾਂ ਨੂੰ ਇਥੇ ਅਤੇ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਪੁਰਾਣਾ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਅਕਤੂਬਰ 2021 ਦਾ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Result: False

Our Sources

Media report published by Daily Post Punjabi on October 8, 2021
Video published by The Heritage on October 8, 2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular