Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Coronavirus
ਕਲੇਮ :
Westin Mumbai ਅਤੇ Fatty Bao ਦੇ ਕਰਮਚਾਰੀਆਂ ਨੂੰ ਹੋਇਆ ਕੋਰੋਨਾਵਾਇਰਸ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 4,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 100 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 100 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ।ਕੁੱਲ 100 ਮਾਮਲਿਆਂ ‘ਚ 83 ਭਾਰਤੀ ਅਤੇ 17 ਵਿਦੇਸ਼ੀ ਹਨ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਕੋਰੋਨਾਵਾਇਰਸ ਦੇ ਫੈਲਣ ਨਾਲ ਸੋਸ਼ਲ ਮੀਡੀਆ ਤੇ ਵੱਖ ਵੱਖ ਤਰ੍ਹਾਂ ਦੇ ਦਾਅਵੇ ਵੀ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡਿਆ ‘ਤੇ ਦੋ ਮੈਸਜ਼ ਵਾਇਰਲ ਹੋ ਰਹੇ ਹਨ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੰਬਈ ਦੇ ਦੋ ਪ੍ਰਮੁੱਖ ਹੋਟਲ ‘Westin Mumbai’ ਅਤੇ ‘Fatty Bao’ ਦੇ ਕਰਮਚਾਰੀ ਕੋਰੋਨਾਵਾਇਰਸ ਤੋਂ ਪੀੜਤ ਹਨ। ਅਸੀਂ ਪਾਇਆ ਕਿ ਇਸ ਮੈਸਜ਼ ਨੂੰ ਕਾਫ਼ੀ ਤੇਜ਼ੀ ਦੇ ਨਾਲ ਵਟਸਐਪ ਤੇ ਵਾਇਰਲ ਹੋ ਰਿਹਾ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟਾਂ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਅਤੇ ਗੂਗਲ ਸਰਚ ਦੀ ਮਦਦ ਨਾਲ ਇਹਨਾਂ ਵਾਇਰਲ ਪੋਸਟਾਂ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਇਸ ਸੰਬੰਧ ਵਿੱਚ ਅਸੀਂ ‘Westin Mumbai’ ਦੇ ਨੰਬਰ ਤੇ ਕਾਲ ਕਰਕੇ ਸਪਸ਼ਟੀਕਰਨ ਮੰਗਿਆ। ਗੱਲਬਾਤ ਦੇ ਦੌਰਾਨ ਉਹਨਾਂ ਨੇ ਕਿਹਾ ਕਿ ਹੋਟਲ ਦਾ ਕੋਈ ਵੀ ਕਰਮਚਾਰੀ ਕੋਰੋਨਾਵਾਇਰਸ ਤੋਂ ਪੀੜਤ ਨਹੀਂ ਹੈ।ਸੋਸ਼ਲ ਮੀਡਿਆ ਤੇ ਫਰਜ਼ੀ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਸਰਚ ਦੇ ਦੌਰਾਨ ਹੀ ਸਾਨੂੰ ਟਵਿੱਟਰ ਤੇ ‘Westin Mumbai’ ਦੇ ਟਵਿੱਟਰ ਹੈਂਡਲ ਤੇ ਵਾਇਰਲ ਹੋ ਰਹੀ ਪੋਸਟ ਉੱਤੇ ਸਪਸ਼ਟੀਕਰਨ ਮਿਲਿਆ।
This piece of news currently circulating on certain social media platforms is unfounded. The gentlemen quoted in the news piece is not an employee of The Westin Mumbai nor of Marriott International.
— The Westin Mumbai (@TheWestinMumbai) March 16, 2020
‘The Westin Mumbai’ ਨੇ ਆਪਣੇ ਟਵਿੱਟਰ ਹੈਂਡਲ ਤੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਖ਼ਬਰ ਬੇਬੁਨਿਆਦ ਹੈ।ਵਾਇਰਲ ਹੋ ਰਹੇ ਨਾਮ ‘The Westin Mumbai ਜਾਂ Marriott International’ ਦੇ ਕਰਮਚਾਰੀ ਨਹੀਂ ਹਨ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਮੁੰਬਈ ਸਾਈਬਰ ਸੇਲ ਨੂੰ ਸ਼ਿਕਾਇਤ ਦਰਜ਼ ਕਰਵਾਣਗੇ। ਉਹਨਾਂ ਨੇ ਕਿਹਾ ਕਿ ਮਹਿਮਾਨਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰੋਟੋਕਾਲਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਅਸੀਂ ‘Fatty Bao’ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਕੀਤੀ।ਸਰਚ ਦੇ ਦੌਰਾਨ ਸਾਨੂੰ ‘Fatty Bao’ ਦੇ ਫੇਸਬੁੱਕ ਪੇਜ਼ ਤੇ ਸਪਸ਼ਟੀਕਰਨ ਮਿਲਿਆ। ਸਪਸ਼ਟੀਕਰਨ ਵਿੱਚ ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਉਹਨਾਂ ਨੇ ਕਿਹਾ ਕਿ ਮਹਿਮਾਨਾਂ ਦੀ ਸੁਰੱਖਿਆ ਮਹੱਤਵਪੂਰਨ ਹੈ ਅਤੇ Fatty Bao ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਅਤੇ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।