ਸ਼ੁੱਕਰਵਾਰ, ਜੁਲਾਈ 19, 2024
ਸ਼ੁੱਕਰਵਾਰ, ਜੁਲਾਈ 19, 2024

HomeFact Checkਵੋਟਰ ਨੇ ਈਵੀਐਮ ਮਸ਼ੀਨ ਨੂੰ ਤੋੜਿਆ? ਪੁਰਾਣੀ ਵੀਡੀਓ ਹੋਈ ਵਾਇਰਲ

ਵੋਟਰ ਨੇ ਈਵੀਐਮ ਮਸ਼ੀਨ ਨੂੰ ਤੋੜਿਆ? ਪੁਰਾਣੀ ਵੀਡੀਓ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੋਲਿੰਗ ਬੂਥ ਵਿੱਚ ਈਵੀਐਮ ਮਸ਼ੀਨ ਨੂੰ ਤੋੜਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ ‘ਨੀਟਾ ਪੰਜਾਬੀ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’EVM ਈਵੀਐਮ ਮਸ਼ੀਨ ਨੂੰ ਤੋੜਿਆ ਇਸ ਵੋਟਰ ਨੇ’

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕਰਦਿਆਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵੀਡੀਓ ਯੂ ਟਿਊਬ ਅਕਾਊਂਟ ਕੜਕ ਦੁਆਰਾ 12 May 2023 ਨੂੰ ਅਪਲੋਡ ਮਿਲੀ।

ਇਸ ਵੀਡੀਓ ਰਿਪੋਰਟ ਦੇ ਮੁਤਾਬਕ,’ਕਰਨਾਟਕ ‘ਚ 10 ਮਈ 2023 ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ। ਇਸ ਦੌਰਾਨ ਕਈ ਥਾਵਾਂ ‘ਤੇ ਹਿੰਸਾ ਦੀਆਂ ਖ਼ਬਰਾਂ ਆਈਆਂ ਹਨ ਅਤੇ ਕਈ ਥਾਵਾਂ ‘ਤੇ ਈਵੀਐਮ ਮਸ਼ੀਨਾਂ ਵੀ ਤੋੜ ਦਿੱਤੀਆਂ ਗਈਆਂ ਹਨ। ਇਸ ਦੌਰਾਨ ਮੈਸੂਰ ‘ਚ ਇਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਈਵੀਐਮ ਮਸ਼ੀਨ ਦੀ ਭੰਨਤੋੜ ਕੀਤੀ, ਜਿਸ ਤੋਂ ਬਾਅਦ ਵਿਜੇ ਨਗਰ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਹੁਬੂਹੁ ਵੀਡੀਓ ਮੀਡਿਆ ਅਦਾਰਾ ‘ਨਿਊਜ਼ 18’ ਦੁਆਰਾ ਵੀ ਅਪਲੋਡ ਮਿਲੀ। ਇਸ ਰਿਪੋਰਟ ਦੇ ਮੁਤਾਬਕ ਵੀ ਮੈਸੂਰ ‘ਚ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਈਵੀਐਮ ਮਸ਼ੀਨ ਨੂੰ ਤੋੜ ਦਿੱਤਾ। ਬਾਅਦ ‘ਚ ਵਿਜੇਨਗਰ ਪੁਲਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਕਾਰਨ ਕੁਝ ਸਮੇਂ ਲਈ ਵੋਟਿੰਗ ਰੋਕਣੀ ਪਈ। ਇਹ ਸਾਰੀ ਘਟਨਾ ਪੋਲਿੰਗ ਸਟੇਸ਼ਨ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਨੂੰ ਪੋਲਿੰਗ ਬੂਥ ਦੀ ਵੀਡੀਓ ਬਣਾਉਂਦੇ ਹੋਏ ਵੀ ਦੇਖਿਆ ਗਿਆ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਘਟਨਾ ਸਾਲ 2023 ਦੀ ਹੈ ਜਦੋਂ ਮੈਸੂਰ ‘ਚ ਇਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਈਵੀਐਮ ਮਸ਼ੀਨ ਦੀ ਭੰਨਤੋੜ ਕੀਤੀ, ਜਿਸ ਤੋਂ ਬਾਅਦ ਵਿਜੇ ਨਗਰ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।

Result- Missing Context

Our Sources

Media report by News 18 Virals, Dated May 12, 2023
Media report by Kadak, Dated May 12, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular