ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੋਤਰੀ ਸਹਿਰਇੰਦਰ ਕੌਰ ਦੇ ਵਿਆਹ ਤੇ ਕਾਫੀ ਨਾਮੀ ਦਿਖਾਈ ਦੇ ਰਹੀਆਂ ਹਨ। ਇਸ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਦੀ ਪੋਤੀ ਦੇ ਵਿਆਹ ਵਿੱਚ ਕੈਪਟਨ ਸਾਹਿਬ , ਫਾਰੂਕ ਅਬਦੁੱਲਾ ਤੇ ਬੀਜੇਪੀ ਦੇ ਪ੍ਰਧਾਨ ਜੇ ਪੀ ਨੱਡਾ ਇਕੱਠੇ ਨੱਚ ਰਹੇ ਹਨ।
ਵੀਡਿਓ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਅਤੇ ਕਈ ਹੋਰ ਹਸਤੀਆਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਹਾਲ ਹੀ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੋਤੀ ਸਹਿਰਇੰਦਰ ਕੌਰ ਦਾ ਵਿਆਹ ਗੁੜਗਾਉਂ ਦੇ ਰਹਿਣ ਵਾਲੇ ਅਦਿੱਤਿਆ ਨਾਰੰਗ ਦੇ ਨਾਲ ਹੋਇਆ ਹੈ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਦੀ ਪੋਤੀ ਦੇ ਵਿਆਹ ਵਿੱਚ ਕੈਪਟਨ ਸਾਹਿਬ , ਫਾਰੂਕ ਅਬਦੁੱਲਾ ਤੇ ਕਿਸਾਨ ਬਿੱਲ ਵਿਰੋਧੀ ਬੀਜੇਪੀ ਦੇ ਪ੍ਰਧਾਨ ਜੇ ਪੀ ਨੱਡਾ ਇਕੱਠੇ ਨੱਚ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸ ਬਿੱਲਾਂ ਦੇ ਨਾਲ ਜੁਡ਼ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

Crowdtangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਕਾਫੀ ਚਰਚਾ ਹੋ ਰਹੀ। ਹੈ

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਬਹੁਤ ਧਿਆਨ ਨਾਲ ਦੇਖਿਆ। ਵੀਡਿਓ ਵਿੱਚ ਅਸੀਂ ਪਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੱਚ ਰਹੇ ਹਨ। ਵੀਰੇ ਦੇ ਵਿੱਚ ਸਾਨੂੰ ਕਿਤੇ ਵੀ ਬੀਜੇਪੀ ਪ੍ਰਧਾਨ ਜੇਪੀ ਨੱਡਾ ਦਿਖਾਈ ਨਹੀਂ ਦਿੱਤੇ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਵੀਡੀਓ ਦੇ ਬਾਰੇ ਵਿਚ ਹੋਰ ਜਾਣਕਾਰੀ ਜੁਟਾਉਣ ਦੇ ਲਈ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਬੀਬੀਸੀ ਪੰਜਾਬੀ ਦੁਆਰਾ ਪ੍ਰਕਾਸ਼ਤ ਇੱਕ ਵੀਡੀਓ ਮਿਲੀ। ਬੀਬੀਸੀ ਦੁਆਰਾ ਪ੍ਰਕਾਸ਼ਿਤ ਵੀਡੀਓ ਦੇ ਡਿਸਕ੍ਰਿਪਸ਼ਨ ਦੇ ਮੁਤਾਬਕ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੱਚ ਰਹੇ ਹਨ।
ਹੁਣ ਅਸੀਂ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਬਾਰੇ ਵਿਚ ਜਾਣਕਾਰੀ ਜੁਟਾਉਣ ਦੇ ਲਈ ਐਡਵੋਕੇਟ ਜਨਰਲ ਪੰਜਾਬ ਦੀ ਵੈੱਬਸਾਈਟ ਨੂੰ ਖੰਗਾਲਿਆ। ਤੁਸੀਂ ਨੀਚੇ ਤਸਵੀਰ ਦੇ ਵਿੱਚ ਸਮਾਨਤਾ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਵਾਇਰਲ ਵੀਡੀਓ ਵਿੱਚ ਬੀਜੇਪੀ ਪ੍ਰਧਾਨ ਜੇਪੀ ਨੱਡਾ ਮੌਜੂਦ ਨਹੀਂ ਹਨ।
Result: Misleading
Sources
https://advocategeneral.punjab.gov.in/?q=profile-ag
https://www.youtube.com/watch?v=sZBFIdgEyAw
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044