Claim
ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ‘ਡੈਲੀ ਪੋਸਟ ਪੰਜਾਬੀ’ ਦੇ ਹਵਾਲੇ ਤੋਂ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅਕਾਲੀ ਦਲ ਦੇ ਲੀਡਰ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪੈਰੋਲ ਤੋਂ ਬਾਹਰ ਆਏ ਗੁਰਮੀਮ ਰਹੀਮ ਰਹੀਮ ਦੇ ਨਾਲ ਮੁਲਾਕਾਤ ਕਰਨਗੇ। ਵਾਇਰਲ ਹੋ ਰਹੇ ਪੋਸਟਰ ਦੇ ਵਿੱਚ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਤਸਵੀਰ ਲੱਗੀ ਹੋਈ ਹੈ।

Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਫੇਸਬੁੱਕ ਤੇ ਸਭ ਤੋਂ ਪਹਿਲਾਂ ਮੀਡਿਆ ਅਦਾਰਾ ‘ਡੈਲੀ ਪੋਸਟ ਪੰਜਾਬ’ ਦੇ ਪੇਜ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਅਸਲ ਪੋਸਟ ਡੈਲੀ ਪੋਸਟ ਪੰਜਾਬੀ ਦੁਆਰਾ ਅਕਤੂਬਰ 3, 2024 ਨੂੰ ਅਪਲੋਡ ਮਿਲੀ। ਇਸ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਸੀ,”ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨਾਲ ਕਰੇਗਾ ਮੁਲਾਕਾਤ”

ਪੜਤਾਲ ਨੂੰ ਵਧਾਉਂਦੇ ਹੋਏ ਅਸੀਂ ਡਾ. ਦਲਜੀਤ ਸਿੰਘ ਚੀਮਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਡਾ. ਚੀਮਾ ਨੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪ੍ਸ਼ਟੀਰਨ ਦਿੰਦਿਆਂ ਲਿਖਿਆ,”ਕੁਝ ਸ਼ਰਾਰਤੀ ਅਨਸਰਾਂ ਵੱਲੋਂ ਝੂਠੀਆਂ ਤੇ ਜਾਅਲੀ ਫੋਟੋ ਬਣਾ ਕੇ ਸ਼ੋਸ਼ਲ ਮੀਡੀਆ ਵਿੱਚ ਪਾਈਆਂ ਜਾ ਰਹੀਆਂ ਹਨ। ਸੰਗਤ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਪੋਸਟ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਸੋਸ਼ਲ ਮੀਡਿਆ ਤੇ ਡੈਲੀ ਪੋਸਟ ਪੰਜਾਬੀ ਦੀ ਅਸਲੀ ਪੋਸਟ ਨੂੰ ਐਡਿਟ ਕਰ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
Facebook post uploaded by Daily Post Punjabi, Dated October 3,2024
Facebook post uploaded by Dr. Daljeet Singh Cheema, Dated October 5,2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।