Claim
ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ : ਪ੍ਰੇਮ ਸਿੰਘ ਚੰਦੂਮਾਜਰਾ , ਸਾਬਕਾ ਸੰਸਦ ਮੈਂਬਰ

Verification
ਡੇਰਾ ਸਿਰਸਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਦੀ ਨਕਲ ਮਾਮਲੇ ਸਬੰਧੀ ਮੁੱਦੇ ‘ਤੇ ਸਿਆਸੀ ਪਾਰਟੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਉੱਤੇ ਲਿਆ ਹੋਇਆ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਤੋਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ। ਗੌਰਤਲਬ ਹੈ ਕਿ ਰਾਮ ਰਹੀਮ ਦੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਵਰਗਾ ਸਵਾਂਗ ਰਚਣ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਖ਼ਬਰ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਅਸੀਂ ਵਾਇਰਲ ਹੋ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਅਤੇ ਅੱਖਰਾਂ ਦੀ ਅਲਾਈਨਮੈਂਟ ਵਿੱਚ ਕਾਫੀ ਫਰਕ ਸੀ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫਰਜ਼ੀ ਦੱਸਿਆ।
ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀਡੀਓ ਜਾਰੀ ਕਰਦਿਆਂ ਹੋਇਆਂ ਆਪਣਾ ਸਪੱਸ਼ਟੀਕਰਨ ਵੀ ਦਿੱਤਾ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Our Sources
https://www.facebook.com/premsingh.chandumajra.77/videos/1017585795326048/