ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲਾਲ ਰੰਗ ਦੇ ਕੱਪੜੇ ਪਾਈ ਇੱਕ ਔਰਤ ਨੂੰ ਪੁਲੀਸ ਉੱਤੇ ਹਮਲਾ ਕਰਦਿਆਂ ਹੋਇਆ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਰਾਧੇ ਮਾਂ ਹੈ।
Fact Check/Verification
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲਾਲ ਰੰਗ ਦੇ ਕੱਪੜੇ ਪਾਈ ਇੱਕ ਔਰਤ ਨੂੰ ਪੁਲੀਸ ਉੱਤੇ ਹਮਲਾ ਕਰਦਿਆਂ ਹੋਇਆ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਰਾਧੇ ਮਾਂ ਹੈ।ਇਸ ਦੇ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਨੇ ਰਾਧੇ ਮਾਂ ਅਤੇ ਉਸ ਦੇ ਭਗਤਾਂ ਨੂੰ ਗ੍ਰਿਫਤਾਰ ਕੀਤਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਹੋ ਰਹੀ ਵੀਡੀਓ ਦੇ ਉੱਤੇ ਲਿਖਿਆ ਹੋਇਆ ਹੈ ਕਿ ਰਾਧੇ ਮਾਂ ਕਰੋਨਾ ਟੈਸਟ ਨਹੀਂ ਕਰਵਾ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਬਲ ਦਾ ਪ੍ਰਯੋਗ ਕਰਦਿਆਂ ਹੋਇਆਂ ਰਾਧੇ ਮਾਂ ਅਤੇ ਉਸ ਦੇ ਭਗਤਾਂ ਨੂੰ ਕੁੱਟਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ।ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਕੀ ਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ANI ਤੇ ਵਾਇਰਲ ਹੋ ਰਹੀ ਹੂ ਬੂ ਹੂ ਵੀਡੀਓ ਮਿਲੀ ਜਿਸ ਨੂੰ 25 ਮਾਰਚ 2020 ਨੂੰ ਅਪਲੋਡ ਕੀਤਾ ਗਿਆ ਸੀ। ਇਸ ਰਿਪੋਰਟ ਦੇ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਦੇਵਰੀਆ ਦੀ ਹੈ ਜਿੱਥੇ ਇਕ ਅਧਿਆਪਕ ਦੀ ਪਤਨੀ ਜਿਸ ਦਾ ਨਾਮ ਸੁਭਰਦਾ ਹੈ ਜੋ ਤੰਤਰ ਮੰਤਰ ਦਾ ਕੰਮ ਕਰਦੀ ਸੀ ਅਤੇ ਆਪਣੇ ਆਪ ਨੂੰ ਦੇਵੀ ਦਾ ਅਵਤਾਰ ਸਮਝਦੀ ਸੀ। ਇਸ ਮਾਮਲੇ ਦੇ ਵਿਚ ਪੁਲਿਸ ਨੇ ਤਕਰੀਬਨ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਸਾਨੂੰ ਇਸ ਮਾਮਲੇ ਨੂੰ ਲੈ ਕੇ ਨਾਮਵਰ ਮੀਡੀਆ ਏਜੰਸੀ ਦੈਨਿਕ ਜਾਗਰਣ ਦੀ ਇੱਕ ਖ਼ਬਰ ਮਿਲੀ ਜਿਸ ਦੇ ਮੁਤਾਬਕ ਗੋਰਖਪੁਰ ਦੇ ਵਿੱਚ ਝਾੜਫੂਕ ਤੋਂ ਰੋਕਣ ਗਈ ਪੁਲਿਸ ਦੀ ਟੀਮ ਤੇ ਪਥਰਾਵ ਕੀਤਾ ਕੀਤਾ ਗਿਆ ਜਿਸ ਦੇ ਵਿਚ ਪੁਲਸ ਨੇ 13 ਲੋਕਾਂ ਨੂੰ ਗ੍ਰਿਫਤਾਰ ਕੀਤਾ।ਇਸ ਖਬਰ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਦੀ ਤਸਵੀਰ ਵੀ ਮਿਲੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਵਿਚ ਦਿਖਾਈ ਦੇ ਰਹੀ ਔਰਤ ਰਾਧੇ ਮਾਂ ਨਹੀਂ ਹੈ।
Result:Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044