ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact CheckWeekly Wrap: ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ...

Weekly Wrap: ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ

ਅਦਾਕਾਰ ਜੇਸਨ ਸਟੈਥਮ ਦੀ ਵਾਇਰਲ ਹੋ ਰਹੀ ਤਸਵੀਰ AI Generated ਹੈ

ਫਾਸਟ ਐਂਡ ਫਿਊਰੀਅਸ ਮੂਵੀ ਫੇਮ ਅਤੇ ਹਾਲੀਵੁੱਡ ਅਦਾਕਾਰ ਜੇਸਨ ਸਟੈਥਮ ਦੀ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਜੇਸਨ ਸਟੈਥਮ ਦਰਬਾਰ ਸਾਹਿਬ, ਅੰਮ੍ਰਿਤਸਰ ਪਹੁੰਚੇ। ਤਸਵੀਰ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਅਦਾਕਾਰ ਜੇਸਨ ਸਟੈਥਮ ਅਤੇ ਉਹਨਾਂ ਦੀ ਪਤਨੀ ਦੀ ਤਸਵੀਰ ਏਆਈ ਦੀ ਵਰਤੋਂ ਕਰਕੇ ਬਣਾਈ ਗਈ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ

ਸੁਖਪਾਲ ਖਹਿਰਾ ਹੋਣਗੇ ਬੀਜੇਪੀ ਵਿੱਚ ਸ਼ਾਮਿਲ? ਫਰਜ਼ੀ ਗ੍ਰਾਫਿਕ ਵਾਇਰਲ

ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਇੱਕ ਗ੍ਰਾਫਿਕ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ।  ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ

ਕੀ ਵੀਡੀਓ ‘ਚ ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਆਪਣੀ ਦਾੜ੍ਹੀ ਸੈਟ ਕਰਾ ਰਹੇ ਹਨ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਵਿਅਕਤੀ ਨੂੰ ਆਪਣੀ ਦਾੜ੍ਹੀ ਸੈਟ ਕਰਵਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਹਨ। ਵਾਇਰਲ ਹੋ ਰਹੀ ਵੀਡੀਓ ਬਿਕਰਮਜੀਤ ਸਿੰਘ ਮਜੀਠੀਆ ਦੀ ਨਹੀਂ ਹੈ। ਸੈਲੂਨ ਦੇ ਮਾਲਿਕ ਸਮੀਰ ਨੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਹ ਵੀਡੀਓ ਉਹਨਾਂ ਦੇ ਸੈਲੂਨ ਤੇ ਆਏ ਕਿਸੀ ਹੋਰ ਗਾਹਕ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ

ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਵਾਇਰਲ ਹੋ ਰਿਹਾ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ ਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲ ਬਾਅਦ ਕਰਵਾਏ ਗਏ ਸ਼ਾਂਤ ਮਹਾਯਗਯਾ ਦੀ ਵੀਡੀਓ ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਚ ਈਵੀਐਮ ਖਿਲਾਫ ਕੀਤੇ ਪ੍ਰਦਰਸ਼ਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular