ਵੀਰਵਾਰ, ਦਸੰਬਰ 19, 2024
ਵੀਰਵਾਰ, ਦਸੰਬਰ 19, 2024

HomeFact Checkਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਮ ਤੋਂ ਫਰਜ਼ੀ ਅਖਬਾਰ ਦੀ...

ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਮ ਤੋਂ ਫਰਜ਼ੀ ਅਖਬਾਰ ਦੀ ਕਲਿਪ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡਿਆ ਤੇ ਇੱਕ ਅਖਬਾਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਇਨ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੜ ਤੋਂ ਵਿਆਹ ਕਰਵਾਉਣ ਬਾਰੇ ਸੋਚ ਰਹੇ ਹਨ।

Fact Check/Verification

2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡਿਆ ਤੇ ਇੱਕ ਅਖਬਾਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਇਨ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੜ ਤੋਂ ਵਿਆਹ ਕਰਵਾਉਣ ਬਾਰੇ ਸੋਚ ਰਹੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੇ ਨਾਮ ਤੋਂ ਕਈ ਫਰਜ਼ੀ ਬਿਆਨ ਅਤੇ ਕਲਿਪ ਸੋਸ਼ਲ ਮੀਡਿਆ ਵਿੱਚ ਵਾਇਰਲ ਹੋ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸਤੌਰ ਤੋਂ ਵਟਸਐਪ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੋਸਟ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਸੀ ਵਾਇਰਲ ਹੋ ਰਹੀ ਕਲਿਪ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮਤੌਰ ਉੱਤੇ ਨਹੀਂ ਹੁੰਦੀਆਂ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਜਿਸਨੂੰ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ। ਕਿਸੀ ਵੀ ਮੀਡਿਆ ਏਜੇਂਸੀ ਜਾਂ ਨਿਊਜ਼ ਚੈਨਲ ਨੇ ਇਸ ਤਰ੍ਹਾਂ ਦੀ ਕੋਈ ਰਿਪੋਰਟ ਪ੍ਰਕਾਸ਼ਿਤ ਨਹੀਂ ਕੀਤੀ ਹੈ।

Our Sources

Photoshopped Image : https://drive.google.com/file/d/1vT5-oQHnyJaaNs3yIQhSlA7PFHHkrNbt/view?usp=sharing

Result: Fabricated News

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular