ਸੋਸ਼ਲ ਮੀਡੀਆ ਤੇ ਪੰਜਾਬ ਪੁਲਿਸ ਵਿੱਚ ਭਰਤੀ ਦਾ ਇੱਕ ਨੋਟੀਫਿਕੇਸ਼ਨ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀ ਭਰਤੀ ਦੇ ਲਈ 6435 ਪਦ ਭਰੇ ਜਾਣਗੇ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਨੋਟੀਫਿਕੇਸ਼ਨ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਨੋਟੀਫਿਕੇਸ਼ਨ ਨੂੰ ਫੈਕਟ ਚੈਕ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਇਹ ਖੰਗਾਲਣ ਦੀ ਕੋਸ਼ਿਸ਼ ਕੀਤੀ ਕਿ ਪੰਜਾਬ ਪੁਲੀਸ ਦੇ ਵੱਲੋਂ ਇਸ ਤਰ੍ਹਾਂ ਦੀ ਕੋਈ ਭਰਤੀ ਕੱਢੀ ਗਈ ਹੈ ਜਾਂ ਨਹੀਂ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲੀਸ ਦੇ ਵੱਲੋਂ ਜਾਰੀ ਕੀਤਾ ਗਿਆ ਇਸ ਤਰ੍ਹਾਂ ਦਾ ਕੋਈ ਨੋਟੀਫਿਕੇਸ਼ਨ ਨਹੀਂ ਮਿਲਿਆ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਕਈ ਜਾਬ ਪੋਰਟਲ ਵੈੱਬਸਾਈਟਾਂ ਤੇ ਪੰਜਾਬ ਪੁਲਿਸ
ਹੁਣ ਅਸੀਂ ਪੰਜਾਬ ਪੁਲੀਸ ਦੀ ਅਧਿਕਾਰਿਕ ਵੈੱਬਸਾਈਟ ਤੇ ਇਸ ਨੋਟੀਫਿਕੇਸ਼ਨ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਕੋਈ ਵੀ ਨੋਟੀਫਿਕੇਸ਼ਨ ਨਹੀਂ ਮਿਲੀ।

ਹੁਣ ਅਸੀਂ ਪੰਜਾਬ ਪੁਲੀਸ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਖੰਗਾਲਿਆ ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲੀਸ ਦੇ ਵੱਲੋਂ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਨੂੰ ਲੈ ਕੇ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਫ਼ਰਜ਼ੀ ਹੈ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬ ਪੁਲਿਸ ਵਿੱਚ ਭਰਤੀ ਨੂੰ ਲੈ ਕੇ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਫ਼ਰਜ਼ੀ ਹੈ।
Result: Misleading
Sources
https://twitter.com/PunjabPoliceInd/status/1330840713945182208
https://punjabpolice.gov.in/Default.aspx
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044