Fact Check
ਕੀ ਮੁੱਖ ਮੰਤਰੀ ਦੀ ਦੌੜ ਵਿੱਚ ਭਗਵੰਤ ਮਾਨ ਹਨ ਸਭ ਤੋਂ ਅੱਗੇ ? ਵਾਇਰਲ ਹੋਇਆ ਫਰਜ਼ੀ ਸਰਵੇਖਣ
ਕਲੇਮ
ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਵੇਖਣ ਦੇ ਮੁਤਾਬਕ, ਮੁੱਖ ਮੰਤਰੀ ਦੀ ਦੌੜ ਵਿੱਚ ਭਗਵੰਤ ਮਾਨ ਸਭ ਤੋਂ ਅੱਗੇ ਹਨ।
ਫੈਕਟ ਚੈਕ / ਵੇਰੀਫਿਕੇਸ਼ਨ
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ , ਇਸ ਦੌਰਾਨ ਸੋਸ਼ਲ ਮੀਡਿਆ ਤੇ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਖਬਰਾਂ ਵੀ ਵਾਇਰਲ ਹੋ ਰਹੀਆਂ ਹਨ।
ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਸਰਵੇਖਣ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ 2022 ਵਿਧਾਨ ਸਭਾ ਚੋਣਾਂ ਦੇ ਲਈ ਮੁੱਖ ਮੰਤਰੀ ਦੀ ਦੌੜ ਵਿੱਚ ਆਮ ਆਦਮੀ ਪਾਰਟੀ , ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਸਭ ਤੋਂ ਅੱਗੇ ਹਨ।

ਸਰਵੇਖਣ ਦੇ ਮੁਤਾਬਕ ਪੰਜਾਬ ਦੇ 78.6 ਪ੍ਰਤੀਸ਼ਤ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਤੌਰ ਤੇ ਦੇਖਣਾ ਚਾਹੁੰਦੇ ਹਨ ਜਦਕਿ 14.8 ਪ੍ਰਤੀਸ਼ਤ ਲੋਕ ਮੌਜੂਦਾ ਕਾਂਗਰਸ ਪਾਰਟੀ ਤੋਂ ਐਮਐਲਏ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਵਜੋਂ ਚਾਹੁੰਦੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੋਂ ਸ਼ੇਅਰ ਚੈਟ ਤੇ ਇਸ ਸਰਵੇਖਣ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।


ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਸਰਵੇਖਣ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਸਰਵੇਖਣ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਸਰਵੇਖਣ ਨੂੰ ਲੈ ਕੇ ਕੋਈ ਠੋਸ ਅਤੇ ਸਪਸ਼ਟ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦਾ ਸਰਵੇਖਣ ਕੀਤਾ ਹੁੰਦਾ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਸੀ ਵਾਇਰਲ ਹੋ ਰਹੇ ਸਰਵੇਖਣ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਸਰਵੇਖਣ ਵਿੱਚ ਲਿਖੀਆਂ ਗਈਆਂ ਗੱਲਾਂ ਇੱਕ ਤਰਫਾ ਸਨ। ਅਸੀਂ ਇਹ ਵੀ ਪਾਇਆ ਕਿ ਵਾਇਰਲ ਸਰਵੇਖਣ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜੋ ਆਮ ਤੌਰ ਤੇ ਨਹੀਂ ਹੁੰਦਾ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਰਵੇਖਣ ਫਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ। ਕਿਸੇ ਵੀ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਦਾ ਕੋਈ ਸਰਵੇਖਣ ਨਹੀਂ ਕੀਤਾ ਹੈ।
ਟੂਲਜ਼ ਵਰਤੇ
- ਗੂਗਲ ਸਰਚ
- ਮੀਡੀਆ ਰਿਪੋਰਟ