ਸੋਸ਼ਲ ਮੀਡੀਆ ਤੇ ਇਕ ਵਿਅਕਤੀ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਇਕ ਮ੍ਰਿਤਕ ਕਿਸਾਨ ਦੀ ਹੈ ਜਿਸ ਦੀ ਕਿਸਾਨ ਅੰਦੋਲਨ ਦੇ ਦੌਰਾਨ ਮੌਤ ਹੋ ਗਈ।
ਅਸੀਂ ਪਾਇਆ ਕਿ ਵਾਇਰਲ ਤਸਵੀਰ ਨੂੰ ਇਸ ਦਾਅਵੇ ਦੇ ਨਾਲ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਇਸ ਤਸਵੀਰ ਨੂੰ ਫੇਸਬੁੱਕ ਤੇ ਵੀ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਮੌਜੂਦਾ ਕਿਸਾਨ ਅੰਦੋਲਨ ਦੇ ਦੌਰਾਨ ਮ੍ਰਿਤ ਹੋਏ ਕਿਸਾਨਾਂ ਦੇ ਬਾਰੇ ਵਿਚ ਖੋਜਣਾ ਸ਼ੁਰੂ ਕੀਤਾ ਜਿਸ ਤੋਂ ਬਾਅਦ ਸਾਨੂੰ ਨਵਭਾਰਤ ਟਾਈਮਜ਼ ਸਮੇਤ ਕਈ ਹੋਰ ਮੀਡੀਆ ਏਜੰਸੀਆਂ ਦੀਆਂ ਵੈੱਬਸਾਈਟ ਤੇ ਪ੍ਰਕਾਸ਼ਿਤ ਕਈ ਲੇਖ ਮਿਲੇ।

ਐਨਡੀਟੀਵੀ ਵਿੱਚ ਪ੍ਰਕਾਸ਼ਿਤ ਲੇਖ ਦੇ ਮੁਤਾਬਕ ਹੁਣ ਤਕ ਤਕਰੀਬਨ 60 ਤੋ ਵੱਧ ਕਿਸਾਨਾਂ ਦੀ ਇਸ ਅੰਦੋਲਨ ਦੇ ਦੌਰਾਨ ਮੌਤ ਹੋ ਚੁੱਕੀ ਹੈ।
ਤਸਵੀਰ ਦੇ ਬਾਰੇ ਵਿਚ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਅਸੀਂ ਗੂਗਲ ਰਿਵਰਸ ਇਮੇਜ ਟੂਲ ਦੇ ਮਾਧਿਅਮ ਰਾਹੀਂ ਖੋਜਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ Punjabikhabar ਨਾਮ ਦੀ ਵੈੱਬਸਾਈਟ ਦੀ ਜੁਲਾਈ 3 ਸਾਲ 2020 ਵਿਚ ਛਪੇ ਇਕ ਲੇਖ ਵਿੱਚ ਮਿਲੀ।
ਇਸ ਲੇਖ ਤੋਂ ਸਾਨੂੰ ਪਤਾ ਚੱਲਿਆ ਕਿ ਵਾਇਰਲ ਤਸਵੀਰ ਮੌਜੂਦਾ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਕਈ ਮਹੀਨੇ ਪਹਿਲਾਂ ਹੀ ਇੰਟਰਨੈੱਟ ਉੱਤੇ ਮੌਜੂਦ ਹੈ। ਲੇਖ ਦੇ ਮੁਤਾਬਕ ਇਹ ਤਸਵੀਰ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜੋਗਿੰਦਰ ਸਿੰਘ ਦੀ ਹੈ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਤੇ ਪੰਜਾਬ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੁਆਰਾ ਕੀਤੀ ਗਈ ਇਕ ਪੋਸਟ ਵਿਚ ਵੀ ਮਿਲੀ। ਪੋਸਟ ਵਿੱਚ ਵਿਧਾਇਕ ਨੇ ਘਟਨਾ ਦੀਆਂ ਕੁਝ ਹੋਰ ਤਸਵੀਰਾਂ ਨੂੰ ਵੀ ਅਪਲੋਡ ਕੀਤਾ ਹੈ।

ਪੋਸਟ ਦੇ ਮੁਤਾਬਕ ਤਸਵੀਰ ਚ ਦਿਖਾਈ ਦੇ ਰਹੇ ਬੱਤੀ ਕਿਸਾਨ ਯੂਨੀਅਨ ਦੇ ਨੇਤਾ ਹਨ ਜਿਨ੍ਹਾਂ ਦੀ ਮੌਤ ਜੁਲਾਈ ਸਾਲ 2020 ਵਿੱਚ ਹੋ ਗਈ ਸੀ। ਜਾਣਕਾਰੀ ਮੁਤਾਬਕ ਕਿਸਾਨ ਨੇਤਾ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਬੰਦ ਹੋਣ ਤੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਪੰਜਾਬ ਕੇਸਰੀ ਦੁਆਰਾ ਪ੍ਰਕਾਸ਼ਿਤ ਲੇਖ ਦੇ ਮੁਤਾਬਕ ਬਠਿੰਡਾ ਥਰਮਲ ਪਲਾਂਟ ਦੇ ਗੇਟ ਦੇ ਸਾਹਮਣੇ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਸੀ ਲੇਖ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਦੁਆਰਾ ਬਠਿੰਡਾ ਥਰਮਲ ਪਲਾਂਟ ਨੂੰ ਸਥਾਈ ਤੌ ਬੰਦ ਕਰਨ ਤੋਂ ਨਿਰਾਸ਼ ਕਿਸਾਨ ਯੂਨੀਅਨ ਦੇ ਨੇਤਾ ਦੀ ਆਤਮਹੱਤਿਆ ਕਰ ਲਈ।

ਇਸ ਦੇ ਨਾਲ ਹੀ ਸਾਨੂੰ ਇੰਡੀਅਨ ਐਕਸਪ੍ਰੈਸ ਦੀ ਵੈੱਬਸਾਈਟ ਤੇ ਵੀ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਲੇਖ ਮਿਲਿਆ ਜਿੱਥੇ ਮ੍ਰਿਤਕ ਕਿਸਾਨ ਦੀ ਪਹਿਚਾਣ ਦੀ ਪੁਸ਼ਟੀ ਕਰਦੀ ਹੋਈ ਉਨ੍ਹਾਂ ਦਾ ਨਾਮ ਜੋਗਿੰਦਰ ਸਿੰਘ ਦੱਸਿਆ ਗਿਆ ਹੈ ਜੋ ਮੂਲ ਰੂਪ ਤੋਂ ਚੀਮਾ ਪਿੰਡ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਸਨ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਤਸਵੀਰ ਦਾ ਮੌਜੂਦਾ ਕਿਸਾਨ ਅੰਦੋਲਨ ਦਾ ਕੋਈ ਸਬੰਧ ਨਹੀਂ ਹੈ।
Result: Misleading
Sources
https://www.facebook.com/sarvjitkaurmanuke/posts/2742476466039827
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044