Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੋਟਰਸਾਈਕਲ ਤੇ ਸਵਾਰ ਸਿੱਖ ਨੌਜਵਾਨਾਂ ਨੂੰ ਖ਼ਾਲਿਸਤਾਨ ਦੇ ਨਾਅਰੇ ਲਗਾਉਂਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਕਿਸਾਨ ਅੰਦੋਲਨ ਦੀ ਹੈ ਜਿੱਥੇ ਨੌਜਵਾਨਾਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਵਾਇਰਲ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਟਵਿੱਟਰ ਯੂਜ਼ਰ @TheAngryLord ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ। ਇਸ ਵੀਡੀਓ ਤੇ ਤਕਰੀਬਨ 200 ਤੋਂ ਵੱਧ ਸ਼ੇਅਰ ਅਤੇ 500 ਤੋਂ ਵੱਧ ਲਾਇਕ ਹਨ। ਇਸ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਹਾਲੀਆ ਕਿਸਾਨ ਅੰਦੋਲਨ ਦੀ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਵੀਡੀਓ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਣ ਤੇ ਸਾਨੂੰ ਇਕ ਯੂਜ਼ਰ ਦਾ ਕੁਮੈਂਟ ਮਿਲਿਆ ਜਿਸ ਨੇ ਦੱਸਿਆ ਕਿ ਵਾਇਰਲ ਵੀਡੀਓ 26 ਦਸੰਬਰ ਦੀ ਹੈ ਅਤੇ ਇਹ ਵੀਡੀਓ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਕੱਢੇ ਗਏ ਮਾਰਚ ਦੀ ਹੈ।
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੇ ਜਰੀਏ ਵਾਇਰਲ ਵੀਡਿਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਕਈ ਯੂ ਟਿਊਬ ਚੈਨਲ ਦੇ ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ।
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਇਕ ਫੇਸਬੁੱਕ ਯੂਜ਼ਰ ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜਿੱਥੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਉਥੇ ਹੀ ਪੰਜਾਬ ਦੇ ਨੌਜਵਾਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਕੇਸਰੀ ਮਾਰਚ ਕੱਢੇ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।
ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡਿਉ ਪੁਰਾਣੀ ਹੈ ਅਤੇ ਇਸ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸੰਬੰਧ ਨਹੀਂ ਹੈ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਇਹ ਜਾਂਚ ਨਹੀਂ ਕਰ ਸਕੇ ਕਿ ਵਾਇਰਲ ਹੋ ਰਹੀ ਵੀਡੀਓ ਕਿਸ ਜਗ੍ਹਾ ਅਤੇ ਕਦੋਂ ਦੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਇਸ ਦਾ ਮੌਜੂਦਾ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਕੋਈ ਸੰਬੰਧ ਨਹੀਂ ਹੈ।
Result: False
Our Sources
Video uploaded on YouTube on December 27, 2021
Tweet made by Twitter user on December 27, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.