Fact Check
ਹੈਦਰਾਬਾਦ ‘ਚ ਰੇਪ ਦੀ ਘਟਨਾ ਦੇ ਖਿਲਾਫ ਪ੍ਰਦਰਸ਼ਨ ਦੀ ਵੀਡੀਓ ਨੂੰ ਗਲਤ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਇੱਕ ਬੱਚੀ ਨੂੰ ਗੋਦ ਵਿਚ ਚੁੱਕ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਵਿੱਚ ਵਿਅਕਤੀ ਨੂੰ ਸਰਕਾਰ ਅਤੇ ਬਲਾਤਕਾਰੀਆਂ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੁਣਿਆ ਜਾ ਸਕਦਾ ਹੈ।
ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿਖ ਰਿਹਾ ਵਿਅਕਤੀ ਉਸ ਬੱਚੀ ਦਾ ਪਿਤਾ ਹੈ ਜਿਸ ਦੇ ਨਾਲ ਜਬਰ ਜਨਾਹ ਹੋਇਆ ਸੀ ਅਤੇ ਇਹ ਵਿਅਕਤੀ ਰੋਂਦੇ ਹੋਏ ਸੰਸਦ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਹੈ।
ਫੇਸਬੁੱਕ ਪੇਜ਼ “Agg Bani” ਨੇ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ, “ਮੁਗ਼ਲਾਂ ਤੋਂ ਵੀ ਮਾੜਾ ਰਾਜ 5 ਸਾਲ ਦੀ ਉਮਰ ਦੀ ਬੱਚੀ ਨਾਲ ਰੇਪ ਹੋਈਆਂ ਉਸ ਦਾ ਪਿਤਾ ਸੰਸਦ ਕੇ ਸਾਹਮਣੇ ਰੋਂਦਾ ਹੋਇਆ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਹੋਰਨਾਂ ਪਲੈਟਫਾਰਮਾਂ ਤੇ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ

Crowdtangle ਦੇ ਡਾਟਾ ਦੇ ਮੁਤਾਬਕ ਹੁਣ ਤਕ ਹਜ਼ਾਰਾਂ ਹੀ ਲੋਕਾਂ ਨੇ ਇਸ ਵੀਡੀਓ ਨੂੰ ਟਵਿੱਟਰ ਅਤੇ ਫੇਸਬੁੱਕ ਤੇ ਸ਼ੇਅਰ ਕੀਤਾ ਹੈ।

Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੇ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਵੀਡੀਓ ਨੂੰ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵੀਡੀਓ ਨੂੰ ਲੈ ਕੇ ਕਈ ਰਿਪੋਰਟਾਂ ਮਿਲੀਆਂ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੇ ਦੌਰਾਨ ਸਾਨੂੰ ABP Live ਦੁਆਰਾ 5 ਦਸੰਬਰ 2019 ਨੂੰ ਪ੍ਰਕਾਸ਼ਿਤ ਇੱਕ ਲੇਖ ਮਿਲਿਆ ਜਿਸ ਦੀ ਹੈਡਲਾਈਨ ਸੀ “संसद के बाहर लगे ‘रेप से आजादी’ के नारे, पिता ने बेटी को गोद में लेकर किया प्रदर्शन” ਲੇਖ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਸਕ੍ਰੀਨਸ਼ਾਟ ਮਿਲੇ।

ਰਿਪੋਰਟ ਦੇ ਮੁਤਾਬਿਕ, “ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਉਸ ਨੂੰ ਮਾਰ ਦੇਣ ਦੀ ਘਟਨਾ ਸਾਹਮਣੇ ਆਈ, ਜਿਸ ਤੋਂ ਬਾਅਦ ਪੂਰੇ ਦੇਸ਼ ਵਿਚ ਮਾਮਲੇ ਦੀ ਨਿੰਦਾ ਕੀਤੀ ਗਈ ਅਤੇ ਥਾਂ-ਥਾਂ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਇੱਕ ਪ੍ਰਦਰਸ਼ਨ ਦਿੱਲੀ ਦੇ ਵਿਜੇ ਚੌਂਕਕ ਵਿਚ ਕੀਤਾ ਗਿਆ ਜਿਥੇ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਅਤੇ ਬਲਾਤਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ।”
ਸਰਚ ਦੇ ਦੌਰਾਨ ਸਾਨੂੰ Asianet ਦੁਆਰਾ 5 ਦਸੰਬਰ 2019 ਨੂੰ ਪ੍ਰਕਾਸ਼ਿਤ ਇੱਕ ਖ਼ਬਰ ਮਿਲੀ। Asianet ਦੀ ਰਿਪੋਰਟ ਦੇ ਮੁਤਾਬਿਕ ਵੀ ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਉਸ ਨੂੰ ਮਾਰ ਦੇਣ ਦੀ ਘਟਨਾ ਤੋਂ ਬਾਅਦ ਦਿੱਲੀ ਦੇ ਵਿਜੇ ਚੌਂਕ ਵਿਚ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕੀਤਾ।

ਸਰਚ ਦੇ ਦੌਰਾਨ ਹੀ ਸਾਨੂੰ ਪੰਜਾਬ ਕੇਸਰੀ ਦੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ। ਇਸ ਵੀਡੀਓ ਦੇ ਮੁਤਾਬਿਕ ਵੀ ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਹੱਤਿਆ ਦੀ ਘਟਨਾ ਦੇ ਵਿਰੋਧ ਦੇ ਵਿੱਚ ਦਿੱਲੀ ਦੇ ਵਿਜੇ ਚੌਂਕ ਵਿਚ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕੀਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਸੰਬਰ 2019 ਦਾ ਹੈ ਜਦੋਂ ਹੈਦਰਾਬਾਦ ਵਿਚ ਇੱਕ ਡਾਕਟਰ ਨਾਲ ਰੇਪ ਦੀ ਘਟਨਾ ਤੋਂ ਬਾਅਦ ਦਿੱਲੀ ਵਿਚ ਇੱਕ ਵਿਅਕਤੀ ਦੇ ਆਪਣੀ ਬੱਚੀ ਸਮੇਤ ਵਿਰੋਧ ਪ੍ਰਦਰਸ਼ਨ ਕੀਤਾ ਸੀ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044