Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਬਾਰਡਰ ਤੇ ਸ਼ਹੀਦ ਹੋਏ ਚਾਰ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਸ਼ਿਵ ਸੈਨਾ ਨੇ ਮਨਾਈ ਖੁਸ਼ੀ। ਚੀਨ ਜ਼ਿੰਦਾਬਾਦ ਦੇ ਲਗਾਏ ਨਾਅਰੇ।
ਸੋਮਵਾਰ ਨੂੰ ਭਾਰਤ ਅਤੇ ਚੀਨ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ ਜਿਹਨਾਂ ‘ਚ ਇੱਕ ਕਮਾਂਡਿੰਟ ਅਫਸਰ ਵੀ ਸ਼ਾਮਿਲ ਸੀ। ਇਸ ਖੂਨੀ ਝੜਪ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਇਹਨਾਂ ‘ਚ ਇੱਕ ਜਵਾਨ ਗੁਰਦਾਸਪੁਰ ਤੋਂ ਸੂਬੇਦਾਰ ਸਤਨਾਮ ਸਿੰਘ, ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਸੈਨਿਕ ਗੁਰਤੇਜ ਸਿੰਘ ਅਤੇ ਸੰਗਰੂਰ ਦਾ ਸਿਪਾਹੀ ਗੁਰਵਿੰਦਰ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਸ਼ਹੀਦ ਹੋਏ ਹਨ।
ਇਸ ਵਿੱਚ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਿਵ ਸੈਨਾ ਦੀ ਪੰਜਾਬ ਇਕਾਈ ਨੇ ਚਾਰ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਜਸ਼ਨ ਮਨਾਇਆ ਅਤੇ ਚੀਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਨੂੰ ਗੌਰ ਦੇ ਨਾਲ ਸੁਣਿਆ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਚੀਨ ਜ਼ਿੰਦਾਬਾਦ ਦੇ ਨਾਅਰੇ ਸੁਣਾਈ ਦੇ ਰਹੇ ਹਨ।
ਹੁਣ ਅਸੀਂ ਕੁਝ ਕੀ ਵਰਡਜ਼ ਮਦਦ ਦੇ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੂਰੀ ਵੀਡੀਓ JK Prant Samachar ਨਾਂ ਦੇ ਫੇਸਬੁੱਕ ਪੇਜ਼ ਉੱਤੇ ਅਪਲੋਡ ਮਿਲੀ ਜਿਸ ਦੇ ਕੈਪਸ਼ਨ ਦੇ ਮੁਤਾਬਕ ਜੰਮੂ ਕਸ਼ਮੀਰ ਭਾਜਪਾ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਜਦਕਿ ਉਨ੍ਹਾਂ ਦੇ ਵਰਕਰ ਚੀਨ ਆਰਮੀ ਦੇ ਹੱਕ ਵਿੱਚ ਨਾਅਰੇ ਲਗਾ ਰਹੇ ਹਨ।
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਕਈ ਥਾਵਾਂ ਦੇ ਉੱਤੇ ਸ਼ੇਅਰ ਕੀਤਾ ਗਿਆ ਹੈ ਅਤੇ ਦਾਅਵਾ ਕੀਤਾ ਗਿਆ ਕਿ ਜੰਮੂ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਗਾਲਵਾਨ ਵੈਲੀ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਹੇ ਸਨ ਜਦਕਿ ਉਨ੍ਹਾਂ ਦੇ ਹੀ ਕੁੱਝ ਵਰਕਰਾਂ ਨੇ ਨਾਅਰੇਬਾਜ਼ੀ ਦੇ ਦੌਰਾਨ ਚੀਨ ਜ਼ਿੰਦਾਬਾਦ ਦੇ ਨਾਅਰੇ ਲਗਾ ਦਿੱਤੇ। ਸਰਚ ਦੇ ਦੌਰਾਨ ਅਸੀਂ ਇਹ ਕਿਤੇ ਵੀ ਨਹੀਂ ਪਾਇਆ ਕਿ ਸਿੱਖ ਫੌਜੀਆਂ ਦੀ ਸ਼ਹਾਦਤ ਨੂੰ ਲੈ ਕੇ ਚੀਨ ਆਰਮੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ ਸਨ।
ਸਰਚ ਦੇ ਦੌਰਾਨ ਸਾਨੂੰ Greater Kashmir ਨਾਮਕ ਮੀਡੀਆ ਏਜੰਸੀ ਦੇ ਵੱਲੋਂ 23 ਜੂਨ 2020 ਨੂੰ ਪ੍ਰਕਾਸ਼ਿਤ ਇੱਕ ਲੇਖ ਮਿਲਿਆ ਜਿਸ ਦੇ ਵਿੱਚ ਜੰਮੂ ਦੇ ਸਾਬਕਾ ਉਪ ਮੁੱਖਮੰਤਰੀ ਕਵਿੰਦਰ ਗੁਪਤਾ ਨੂੰ ਉਨ੍ਹਾਂ ਹੀ ਕੱਪੜਿਆਂ ਦੇ ਵਿਚ ਦੇਖਿਆ ਜਾ ਸਕਦਾ ਹੈ।
ਹੁਣ ਅਸੀਂ ਇਸ ਮਾਮਲੇ ਨੂੰ ਲੈ ਕੇ ਸ਼ਿਵ ਸੈਨਾ ਹਿੰਦ ਪੰਜਾਬ ਦੇ ਜਨਰਲ ਸੈਕ੍ਰੇਟਰੀ ਵਿਨੋਦ ਗੁਪਤਾ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਸ਼ਿਵ ਸੈਨਾ ਦੇ ਨਾਲ ਕੋਈ ਸਬੰਧ ਨਹੀਂ ਹੈ।
ਅਸੀਂ ਇਸ ਮਾਮਲੇ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਦੇ ਨਾਲ ਵੀ ਸੰਪਰਕ ਕੀਤਾ। ਸੰਪਰਕ ਕਾਇਮ ਹੋਣ ਤੇ ਇਸ ਆਰਟੀਕਲ ਨੂੰ ਅਪਡੇਟ ਕੀਤਾ ਜਾਵੇਗਾ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਾ ਸ਼ਿਵ ਸੈਨਾ ਦੇ ਨਾਲ ਕੋਈ ਸਬੰਧ ਨਹੀਂ ਹੈ।