ਵੀਰਵਾਰ, ਜੂਨ 20, 2024
ਵੀਰਵਾਰ, ਜੂਨ 20, 2024

HomeFact Checkਕੀ ਸ਼ਿਵ ਸੈਨਾ ਨੇ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਮਨਾਇਆ ਜਸ਼ਨ? ਵਾਇਰਲ...

ਕੀ ਸ਼ਿਵ ਸੈਨਾ ਨੇ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਮਨਾਇਆ ਜਸ਼ਨ? ਵਾਇਰਲ ਹੋਇਆ ਫਰਜ਼ੀ ਦਾਅਵਾ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ:

ਬਾਰਡਰ ਤੇ ਸ਼ਹੀਦ ਹੋਏ ਚਾਰ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਸ਼ਿਵ ਸੈਨਾ ਨੇ ਮਨਾਈ ਖੁਸ਼ੀ। ਚੀਨ ਜ਼ਿੰਦਾਬਾਦ ਦੇ ਲਗਾਏ ਨਾਅਰੇ।

https://www.facebook.com/100047794037853/videos/pcb.150069909929476/150068693262931/?type=3&theater

ਫੈਕਟ ਚੈਕ:

ਸੋਮਵਾਰ ਨੂੰ ਭਾਰਤ ਅਤੇ ਚੀਨ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ ਜਿਹਨਾਂ ‘ਚ ਇੱਕ ਕਮਾਂਡਿੰਟ ਅਫਸਰ ਵੀ ਸ਼ਾਮਿਲ ਸੀ। ਇਸ ਖੂਨੀ ਝੜਪ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਇਹਨਾਂ ‘ਚ ਇੱਕ ਜਵਾਨ ਗੁਰਦਾਸਪੁਰ ਤੋਂ ਸੂਬੇਦਾਰ ਸਤਨਾਮ ਸਿੰਘ, ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਸੈਨਿਕ ਗੁਰਤੇਜ ਸਿੰਘ ਅਤੇ ਸੰਗਰੂਰ ਦਾ ਸਿਪਾਹੀ ਗੁਰਵਿੰਦਰ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਸ਼ਹੀਦ ਹੋਏ ਹਨ।

ਇਸ ਵਿੱਚ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਿਵ ਸੈਨਾ ਦੀ ਪੰਜਾਬ ਇਕਾਈ ਨੇ ਚਾਰ ਸਿੱਖ ਫੌਜੀਆਂ ਦੀ ਸ਼ਹਾਦਤ ਤੇ ਜਸ਼ਨ ਮਨਾਇਆ ਅਤੇ ਚੀਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

https://www.facebook.com/100047794037853/videos/pcb.150069909929476/150068693262931/?type=3&theater

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਨੂੰ ਗੌਰ ਦੇ ਨਾਲ ਸੁਣਿਆ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਚੀਨ ਜ਼ਿੰਦਾਬਾਦ ਦੇ ਨਾਅਰੇ ਸੁਣਾਈ ਦੇ ਰਹੇ ਹਨ।

ਹੁਣ ਅਸੀਂ ਕੁਝ ਕੀ ਵਰਡਜ਼ ਮਦਦ ਦੇ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੂਰੀ ਵੀਡੀਓ  JK Prant Samachar ਨਾਂ ਦੇ ਫੇਸਬੁੱਕ ਪੇਜ਼ ਉੱਤੇ ਅਪਲੋਡ ਮਿਲੀ ਜਿਸ ਦੇ ਕੈਪਸ਼ਨ ਦੇ ਮੁਤਾਬਕ ਜੰਮੂ ਕਸ਼ਮੀਰ ਭਾਜਪਾ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਜਦਕਿ ਉਨ੍ਹਾਂ ਦੇ ਵਰਕਰ ਚੀਨ ਆਰਮੀ ਦੇ ਹੱਕ ਵਿੱਚ ਨਾਅਰੇ ਲਗਾ ਰਹੇ ਹਨ।

https://www.facebook.com/watch/?v=300557720993250

ਅਸੀਂ ਪਾਇਆ ਕਿ ਇਸ ਵੀਡੀਓ ਨੂੰ ਕਈ ਥਾਵਾਂ ਦੇ ਉੱਤੇ ਸ਼ੇਅਰ ਕੀਤਾ ਗਿਆ ਹੈ ਅਤੇ ਦਾਅਵਾ ਕੀਤਾ ਗਿਆ ਕਿ ਜੰਮੂ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਗਾਲਵਾਨ ਵੈਲੀ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਹੇ ਸਨ ਜਦਕਿ ਉਨ੍ਹਾਂ ਦੇ ਹੀ ਕੁੱਝ ਵਰਕਰਾਂ ਨੇ ਨਾਅਰੇਬਾਜ਼ੀ ਦੇ ਦੌਰਾਨ ਚੀਨ ਜ਼ਿੰਦਾਬਾਦ ਦੇ ਨਾਅਰੇ ਲਗਾ ਦਿੱਤੇ। ਸਰਚ ਦੇ ਦੌਰਾਨ ਅਸੀਂ  ਇਹ ਕਿਤੇ ਵੀ ਨਹੀਂ ਪਾਇਆ ਕਿ ਸਿੱਖ ਫੌਜੀਆਂ ਦੀ ਸ਼ਹਾਦਤ ਨੂੰ ਲੈ ਕੇ ਚੀਨ ਆਰਮੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ ਸਨ।

ਸਰਚ ਦੇ ਦੌਰਾਨ ਸਾਨੂੰ Greater Kashmir ਨਾਮਕ  ਮੀਡੀਆ ਏਜੰਸੀ ਦੇ ਵੱਲੋਂ 23 ਜੂਨ 2020 ਨੂੰ ਪ੍ਰਕਾਸ਼ਿਤ ਇੱਕ ਲੇਖ ਮਿਲਿਆ ਜਿਸ ਦੇ ਵਿੱਚ ਜੰਮੂ ਦੇ ਸਾਬਕਾ ਉਪ ਮੁੱਖਮੰਤਰੀ ਕਵਿੰਦਰ ਗੁਪਤਾ ਨੂੰ ਉਨ੍ਹਾਂ ਹੀ ਕੱਪੜਿਆਂ ਦੇ ਵਿਚ ਦੇਖਿਆ ਜਾ ਸਕਦਾ ਹੈ।


ਹੁਣ ਅਸੀਂ ਇਸ ਮਾਮਲੇ ਨੂੰ ਲੈ ਕੇ ਸ਼ਿਵ ਸੈਨਾ ਹਿੰਦ ਪੰਜਾਬ ਦੇ ਜਨਰਲ ਸੈਕ੍ਰੇਟਰੀ ਵਿਨੋਦ ਗੁਪਤਾ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਸ਼ਿਵ ਸੈਨਾ ਦੇ ਨਾਲ ਕੋਈ ਸਬੰਧ ਨਹੀਂ ਹੈ।

ਅਸੀਂ ਇਸ ਮਾਮਲੇ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਦੇ ਨਾਲ ਵੀ ਸੰਪਰਕ ਕੀਤਾ। ਸੰਪਰਕ ਕਾਇਮ ਹੋਣ ਤੇ ਇਸ ਆਰਟੀਕਲ ਨੂੰ ਅਪਡੇਟ ਕੀਤਾ ਜਾਵੇਗਾ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਾ ਸ਼ਿਵ ਸੈਨਾ ਦੇ ਨਾਲ ਕੋਈ ਸਬੰਧ ਨਹੀਂ ਹੈ।

ਟੂਲਜ਼ ਵਰਤੇ:  

  • ਗੂਗਲ ਸਰਚ
  • ਮੀਡੀਆ ਰਿਪੋਰਟ
  • ਫੇਸਬੁੱਕ ਸਰਚ 

ਰਿਜ਼ਲਟ – ਗੁੰਮਰਾਹਕੁੰਨ ਦਾਅਵਾ      

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular