ਵੀਰਵਾਰ, ਅਪ੍ਰੈਲ 25, 2024
ਵੀਰਵਾਰ, ਅਪ੍ਰੈਲ 25, 2024

HomeFact Checkਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ...

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਤਸਵੀਰ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜ੍ਹੇ ਦੇਖਿਆ ਜਾ ਸਕਦਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ
Courtesy: Twitter@Azad_Nishant

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ
Courtesy: Twitter@IamRakeshRai

ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਤਸਵੀਰ ‘ਚ ਦਿਖਾਈ ਦੇ ਰਿਹਾ ਵਿਅਕਤੀ ਗੋਲਡੀ ਬਰਾੜ ਹੈ ਜਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪੰਜਾਬੀ ਗਾਇਕ ਅਤੇ ਕਾਂਗਰਸ ਲੀਡਰ ਸੁਖਦੀਪ ਸਿੰਘ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਅਸੀਂ ਪਾਇਆ ਕਿ ਇਸ ਤਸਵੀਰ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਟਵਿੱਟਰ ਸਮੇਤ ਵਟਸਐਪ ਤੇ ਇਸ ਤਸਵੀਰ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੋਡ਼ਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ਼ ਆਪ ਕੀ ਆਵਾਜ਼ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਗੋਲਡੀ ਬਰਾੜ ਨੇ ਲਈ ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਕਲ ਭਗਵੰਤ ਮਾਨ ਨੇ ਸੁਰੱਖਿਆ ਵਾਪਸ ਲਈ ਤੇ ਅੱਜ ਭਗਵੰਤ ਮਾਨ ਨੂੰ ਵਧਾਈ ਦੇਣ ਵਾਲਿਆਂ ਮੂਸੇਵਾਲਾ ਦੀ ਮਾਂ ਦੀ ਜ਼ਿੰਮੇਵਾਰੀ ਲਈ।’

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ
Courtesy: Facebook/AapKiAwaaz

ਇਕ ਹੋਰ ਫੇਸਬੁੱਕ ਪੇਜ ਨੇ ਵੀ ਹੂਬਹੂ ਕੈਪਸ਼ਨ ਸਮੇਤ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ।

Courtesy: Facebook/TharkiChacha

Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਵੀਡੀਓ , ਤਸਵੀਰਾਂ ਅਤੇ ਪੋਸਟਾਂ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕੱਲ੍ਹ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦੇ ਮੁਤਾਬਕ ਸਿੱਧੂ ਮੂਸੇਵਾਲੇ ਤੇ ਹਮਲਾਵਰਾਂ ਨੇ ਕਰੀਬ 20-30 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ਸਨ।

ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Courtesy: News 18 Punjab

ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜ੍ਹੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਨਾਲ ਖੜ੍ਹਾ ਵਿਅਕਤੀ ਗੋਲਡੀ ਬਰਾੜ ਹੈ ਜਿਸ ਨੇ ਸਿੱਧੂ ਮੂਸੇਵਾਲੇ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਸਰਚ ਕੀਤਾ ਤਾਂ ਇਸ ਦੌਰਾਨ ਸਾਨੂੰ ‘ਇੰਡੀਆ ਟੂਡੇ’ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਆਰਟੀਕਲ ਦੇ ਵਿਚ ਸਾਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੀ ਤਸਵੀਰ ਵੀ ਮਿਲੀ।

Courtesy: India Today

ਅਸੀਂ ਇਸ ਤਸਵੀਰ ਨੂੰ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਮਿਲਾਇਆ ਤਾਂ ਪਾਇਆ ਕਿ ਦੋਵੇਂ ਤਸਵੀਰਾਂ ਦੇ ਵਿਚ ਕਾਫੀ ਅੰਤਰ ਹੈ। ਇੰਡੀਆ ਟੂਡੇ ਦੇ ਆਰਟੀਕਲ ਦੇ ਮੁਤਾਬਕ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਫੇਸਬੁੱਕ ਤੇ ਪਾਈ ਗਈ ਪੋਸਟ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਕਤਲ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ।

ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਸਰਚ ਕੀਤਾ ਤਾਂ ਸਾਨੂੰ ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਫੇਸਬੁੱਕ ਪ੍ਰੋਫਾਈਲ ਮਿਲੀ।

ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਗੋਲਡੀ ਬਰਾੜ ਨੇ ਫੇਸਬੁੱਕ ਤੇ ਵੀਡੀਓ ਨੂੰ ਸ਼ੇਅਰ ਕਰ ਕਿਹਾ ਕਿ ਉਹ ਪਿੰਡ ਜੰਡਵਾਲਾ ਤਹਿਸੀਲ ਜਲਾਲਾਬਾਦ ਜ਼ਿਲਾ ਫਾਜ਼ਿਲਕਾ ਦੇ ਰਹਿਣ ਵਾਲੇ ਹਨ ਅਤੇ ਅਤੇ ਜੋ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਹੋਈ ਹੈ ਉਹ ਕਾਫ਼ੀ ਦੁਖਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਮੇਰੀ ਤਸਵੀਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪਾ ਰਹੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਗੋਲਡੀ ਬਰਾੜ ਨੇ ਮੁੱਖ ਮੰਤਰੀ ਨਾਲ ਤਸਵੀਰ 10 ਮਾਰਚ 2022 ਨੂੰ ਆਮ ਆਦਮੀ ਪਾਰਟੀ ਦੀ ਵਿਧਾਨਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਅਪਲੋਡ ਕੀਤਾ ਸੀ।

Courtesy: Facebook/GoldyBrar

ਅਸੀਂ ਗੋਲਡੀ ਬਰਾੜ ਨੂੰ ਫੋਨ ਕਾਲ ਰਾਹੀਂ ਸੰਪਰਕ ਕੀਤਾ। ਸਾਡੀ ਗੱਲ ਗੋਲਡੀ ਬਰਾੜ ਦੇ ਭਰਾ ਨਵ ਕੰਬੋਜ ਨਾਲ ਹੋਈ। ਨਵ ਕੰਬੋਜ ਨੇ ਦੱਸਿਆ ਕਿ ਵਾਇਰਲ ਹੋ ਰਹੀ ਤਸਵੀਰ ਉਹਨਾਂ ਦੇ ਭਰਾ ਦੀ ਹੈ ਅਤੇ ਕਿਸੀ ਨੇ ਸ਼ਰਾਰਤ ਕਰਕੇ ਇਸ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਨ ਅਤੇ ਵਿਧਾਨਸਭਾ ਚੋਣਾਂ ਵਿੱਚ ਉਹਨਾਂ ਨੇ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਸੀ।

ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਦੇ ਚੀਫ ਸਪੋਕਸਪਰਸਨ ਮਾਲਵਿੰਦਰ ਸਿੰਘ ਕੰਗ ਨੂੰ ਸੰਪਰਕ ਕੀਤਾ। ਮਾਲਵਿੰਦਰ ਸਿੰਘ ਕੰਗ ਨੇ ਵੀ Newschecker ਨਾਲ ਗੱਲਬਾਤ ਕਰਦਿਆਂ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।

ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਐਸਐਸਪੀ ਫਾਜ਼ਿਲਕਾ ਨੂੰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਸੰਪਰਕ ਕਾਇਮ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਜਾਂਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇ ਵਾਲੇ ਨੂੰ ਕਤਲ ਕਰਨ ਦੀ ਜਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ। ਵਾਇਰਲ ਤਸਵੀਰ ਪਿੰਡ ਜੰਡਵਾਲਾ ਤਹਿਸੀਲ ਜਲਾਲਾਬਾਦ ਜ਼ਿਲਾ ਫਾਜ਼ਿਲਕਾ ਦਾ ਰਹਿਣ ਵਾਲੇ ਗੋਲਡੀ ਬਰਾੜ ਦੀ ਹੈ।

Result: False Context/False

Our Sources

Video clarification posted by Goldy Brar on Facebook on May 29,2022
Media report by India Today on May 29,2022
Phone Conversation with Goldy Brar on May 30,2022
Phone Conversation with Malwinder Singh Kang, AAP Chief Spokesperson


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular