ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ (Gujarat) ਦੇ ਭਰੁਚ ਵਿਚ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੰਗਿਆਂ ਦੇ ਇੱਕ ਆਰੋਪੀ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਨਾਲ ਹੀ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਮੁਹੰਮਦ ਸਿਰਾਜ ਅਨਵਰ ਹੈ।
ਪੰਜਾਬੀ ਮੀਡੀਆ ਸੰਸਥਾਨ ਦੈਨਿਕ ਸਵੇਰਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਪੁਲੀਸ ਨੇ ਗੁਜਰਾਤ ਨੂੰ ਫਿਲਮੀ ਸਟਾਈਲ ਵਿਚ ਦਿੱਲੀ ਦੰਗਿਆਂ ਦਾ ਆਰੋਪੀ ਅਨਵਰ ਨੂੰ ਕੀਤਾ ਗ੍ਰਿਫ਼ਤਾਰ।’
ਸੋਸ਼ਲ ਮੀਡੀਆ ਤੇ ਹਰ ਦਿਨ ਤਮਾਮ ਇਸ ਤਰ੍ਹਾਂ ਦੀਆਂ ਵੀਡੀਓ ਅਤੇ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਦਾ ਸ਼ੇਅਰ ਕੀਤੇ ਗਏ ਦਾਅਵਿਆਂ ਨਾਲ ਕੋਈ ਸਬੰਧ ਨਹੀਂ ਹੁੰਦਾ। ਕਈ ਵਾਰ ਕਿਸੇ ਹੋਰ ਘਟਨਾ ਨਾਲ ਸਬੰਧਤ ਵੀਡੀਓ ਜਾਂ ਤਸਵੀਰ ਨੂੰ ਕਿਸੀ ਚਰਚਿਤ ਘਟਨਾ ਦੇ ਨਾਮ ਤੇ ਵੀ ਸ਼ੇਅਰ ਕੀਤਾ ਜਾਂਦਾ ਹੈ।
ਦਿੱਲੀ ਵਿਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਵਿਰੋਧ ਵਿਚ ਪ੍ਰਦਰਸ਼ਨਾਂ ਤੋਂ ਬਾਅਦ 20 ਫਰਵਰੀ ਤੋਂ ਰਾਜਧਾਨੀ ਵਿਚ ਦੰਗੇ ਭੜਕ ਗਏ ਸਨ। ਦਿੱਲੀ ਦੰਗਿਆਂ ਦੇ ਇਕ ਸਾਲ ਤੋਂ ਵੱਧ ਬੀਤ ਜਾਣ ਦੇ ਬਾਵਜੂਦ ਸੋਸ਼ਲ ਮੀਡੀਆ ਤੇ ਇਨ੍ਹਾਂ ਦੰਗਿਆਂ ਦੇ ਨਾਮ ਤੇ ਕਈ ਤਸਵੀਰਾਂ ਅਤੇ ਵੀਡੀਓ ਨੂੰ ਸ਼ੇਅਰ ਕੀਤਾ ਜਾਂਦਾ ਹੈ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਭਰੁਚ ਵਿਚ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੰਗਿਆਂ ਦੇ ਇੱਕ ਆਰੋਪੀ ਨੂੰ ਗਿ੍ਫ਼ਤਾਰ ਕੀਤਾ ਹੈ।
ਅਸੀਂ ਪਾਇਆ ਕਿ ਕਈ ਹੋਰਨਾਂ ਭਾਸ਼ਾਵਾਂ ਦੇ ਵਿਚ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਗੁਜਰਾਤ ਦੇ ਭਰੁਚ ਕ੍ਰਾਇਮ ਬ੍ਰਾਂਚ ਦੁਆਰਾ ਦਿੱਲੀ ਦੰਗਿਆਂ ਦੇ ਆਰੋਪੀ ਮੁਹੰਮਦ ਸਿਰਾਜ ਅਨਵਰ ਨੂੰ ਗ੍ਰਿਫ਼ਤਾਰ ਕਰਨ ਦੇ ਦਾਅਵੇ ਦੇ ਨਾਲ ਵੀਡੀਓ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਸਭ ਤੋਂ ਪਹਿਲਾਂ ਬਰੁੱਚ ਲੋਕਲ ਬ੍ਰਾਂਚ ਦੇ ਇੰਸਪੈਕਟਰ ਜੇ ਐਨ ਜਾਲਾਂ ਦੇ ਨਾਲ ਗੱਲਬਾਤ ਕੀਤੀ।
ਇੰਸਪੈਕਟਰ ਜਾਲਾ ਨੇ ਜਾਣਕਾਰੀ ਦਿੱਤੀ ਕਿ ਲੋਕਲ ਕ੍ਰਾਈਮ ਬ੍ਰਾਂਚ ਦੁਆਰਾ ਅਵੈਧ ਪਿਸਤੌਲ ਦੇ ਨਾਲ ਮੁਹੰਮਦ ਸਿਰਾਜ ਅਨਵਰ ਨਾਮਕ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਾਇਰਲ ਵੀਡੀਓ ਦੇ ਬਾਰੇ ‘ਚ ਪੁੱਛੇ ਜਾਣ ਤੇ ਇੰਸਪੈਕਟਰ ਜ਼ਾਲਾ ਨੇ ਦੱਸਿਆ ਕਿ ਵਾਇਰਲ ਵੀਡੀਓ ਉਨ੍ਹਾਂ ਦੁਆਰਾ ਕੀਤੀ ਗਈ ਗ੍ਰਿਫ਼ਤਾਰੀ ਦੇ ਨਾਲ ਸਬੰਧਤ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਭਰੂਚ ਪੁਲਿਸ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਇਸ ਮਾਮਲੇ ਵਿਚ ਇਕ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਇਸ ਤੋਂ ਬਾਅਦ ਅਸੀਂ ਵਾਇਰਲ ਵੀਡੀਓ ਦੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਕੁਝ ਕੀ ਵਰਡ ਦੀ ਮਦਦ ਨਾਲ ਗੂਗਲ ਸਰਚ ਕੀਤਾ ਇਸ ਦੌਰਾਨ ਸਾਨੂੰ ਟਾਈਮਜ਼ ਆਫ਼ ਇੰਡੀਆ ਦੁਆਰਾ ਪ੍ਰਕਾਸ਼ਿਤ ਇੱਕ ਲੇਖ ਪ੍ਰਾਪਤ ਹੋਇਆ ਜਿਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਦੀ ਵਰਦੀ ਵਿੱਚ ਗਾਹਕ ਬਣ ਕੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਕ ਢਾਬੇ ਤੇ ਖਾਣਾ ਖਾ ਰਹੇ ਮੁਜਰਿਮ ਨੂੰ ਗ੍ਰਿਫ਼ਤਾਰ ਕੀਤਾ ਹੈ। ਲੇਖ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 27 ਜੂਨ ਨੂੰ ਫਿਲਮੀ ਅੰਦਾਜ਼ ਵਿਚ ਹੋਈ ਇਸ ਗ੍ਰਿਫ਼ਤਾਰੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਟਾਈਮਜ਼ ਆਫ਼ ਇੰਡੀਆ ਦੁਆਰਾ ਪ੍ਰਕਾਸ਼ਿਤ ਇੱਕ ਲੇਖ ਦੇ ਮੁਤਾਬਕ ਗ੍ਰਿਫ਼ਤਾਰ ਹੋਣ ਵਾਲੇ ਵਿਅਕਤੀ ਦਾ ਨਾਮ ਕਿਸ਼ੋਰ ਲੁਹਾਰ ਹੈ। ਲੇਖ ਦੇ ਮੁਤਾਬਕ ਗ੍ਰਿਫ਼ਤਾਰ ਹੋਣ ਵਾਲੇ ਵਿਅਕਤੀ ਦੀ ਪੁਲੀਸ ਨੂੰ ਲੁੱਟ ਖੋਹ, ਬਲਾਤਕਾਰ ਸਮੇਤ ਕਈ ਗੰਭੀਰ ਆਰੋਪਾਂ ਵਿੱਚ ਤਲਾਸ਼ ਸੀ।

Gujarat police ਨੇ ਨਹੀਂ ਕੀਤਾ ਦਿੱਲੀ ਦੰਗਿਆਂ ਦੇ ਆਰੋਪੀ ਨੂੰ ਕੀਤਾ ਗ੍ਰਿਫ਼ਤਾਰ
ਇਸ ਤੋਂ ਬਾਅਦ ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਇੰਡੀਅਨ ਐਕਸਪ੍ਰੈੱਸ, ਏਬੀਪੀ ਨਿਊਜ਼, ਟਾਈਮਜ਼ ਨਾਓ ਅਤੇ ਲੋਕਮਤ ਦੁਆਰਾ ਪ੍ਰਕਾਸ਼ਿਤ ਰਿਪੋਰਟਾਂ ਨੂੰ ਪੜ੍ਹਿਆ ਜਿਸ ਵਿਚ ਵਾਇਰਲ ਵੀਡੀਓ ਨੂੰ ਲੈ ਕੇ ਟਾਈਮਜ਼ ਆਫ਼ ਇੰਡੀਆ ਦੁਆਰਾ ਪ੍ਰਕਾਸ਼ਿਤ ਜਾਣਕਾਰੀ ਦਾ ਸਮਰਥਨ ਕਰਦਿਆਂ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਸੀ। ਦੱਸ ਦੇਈਏ ਕਿ ਟਾਈਮਜ਼ ਆਫ਼ ਇੰਡੀਆ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਕਿਸ਼ੋਰ ਲੁਹਾਰ ਦੱਸਿਆ ਗਿਆ ਹੈ ਜਦਕਿ ਲੋਕਮਤ ਦੀ ਰਿਪੋਰਟ ਮੁਤਾਬਕ ਗ੍ਰਿਫ਼ਤਾਰ ਹੋਏ ਵਿਅਕਤੀ ਦਾ ਨਾਮ ਕਿਸ਼ੋਰ ਪੰਚਾਲ ਹੈ।
ਘਟਨਾ ਨੂੰ ਲੈ ਕੇ ਅਸੀਂ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸਾਨੂੰ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਅਹਿਮਦਾਬਾਦ ਪੁਲੀਸ ਦਾ ਜਵਾਬ ਮਿਲਣ ਤੇ ਅਸੀਂ ਇਸ ਰਿਪੋਰਟ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਣਕਾਰੀ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਭਰੂਚ ਕ੍ਰਾਈਮ ਬ੍ਰਾਂਚ ਦੁਆਰਾ ਦਿੱਲੀ ਦੰਗਿਆਂ ਦੇ ਆਰੋਪੀ ਮੁਹੰਮਦ ਸਿਰਾਜ ਅਨਵਰ ਨੂੰ ਗ੍ਰਿਫ਼ਤਾਰ ਕਰਨ ਦੇ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਵੀਡਿਓ, ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਕਿਸ਼ੋਰ ਪੰਚਾਲ (ਲੋਹਾਰ) ਨਾਮਕ ਇਕ ਵਿਅਕਤੀ ਦਾ ਹੈ ਜਿਸ ਦਾ ਦਿੱਲੀ ਦੰਗਿਆਂ ਦੇ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
https://twitter.com/BharuchPolice/status/1409769702994239488
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044