Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ (Gursimran Singh Mand) ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖਬਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਸਿਮਰਨ ਸਿੰਘ ਮੰਡ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ।
ਫੇਸਬੁੱਕ ਪੇਜ ‘Agg Bani’ ਨੇ ਗੁਰਸਿਮਰਨ ਮੰਡ ਦੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, “ਗੁਰਸਿਮਰਨ ਮੰਡ ਦੀ ਹੋਈ ਐਕਸੀਡੈਂਟ ਵਿੱਚ ਮੌਤ । ਵੀਰੋ ਜਿਹੜਾ ਬੰਦਾ ਬਹੁਤਾ ਹੰਕਾਰੀ ਹੁੰਦਾ ਹੈ ਉਸ ਪ੍ਰਮਾਤਮਾ ਨੂੰ ਵੀ ਚੰਗਾ ਨਹੀਂ ਲੱਗਦਾ ਪ੍ਰਮਾਤਮਾ ਦੇ ਘਰ ਦੇਰ ਜਰੂਰ ਹੋ ਜਾਦੀ ਹੈ ਪਰ ਅੰਧੇਰ ਨਹੀਂ ਹੈ।”
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਖਬਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਫੈਨ ਨਵਜੋਤ ਕੌਰ ਲੰਬੀ’ ਨੇ ਵੀ ਵਾਇਰਲ ਹੋ ਰਹੀ ਖਬਰ ਨੂੰ ਆਪਣੇ ਪੇਜ ਤੇ ਸ਼ੇਅਰ ਕੀਤਾ। ਇਸ ਵੀਡੀਓ ਨੂੰ ਹੁਣ ਤਕ 38,000 ਤੋਂ ਵੱਧ ਲੋਕ ਦੇਖ ਚੁਕੇ ਹਨ।
Crowd tangle ਦੇ ਡਾਟਾ ਦੇ ਮੁਤਾਬਕ ਫੇਸਬੁੱਕ ਤੇ 7,836 ਤੋਂ ਵੱਧ ਲੋਕ ਇਸ ਵੀਡੀਓ ਅਤੇ ਪੋਸਟ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਪੋਸਟਾਂ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਇਸ ਦੌਰਾਨ ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਖਬਰ ਨੂੰ ਝੂਠਾ ਦੱਸਿਆ।
ਗੂਗਲ ਤੇ ਕੀਵਰਡ ਸਰਚ ਦੇ ਜਰੀਏ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਗੌਰਤਲਬ ਹੈ ਕਿ ਜੇਕਰ ਕੋਈ ਹਾਦਸਾ ਵਾਪਰਿਆ ਹੁੰਦਾ ਹੈ ਤਾਂ ਇਸ ਨੂੰ ਲੈ ਕੇ ਪੰਜਾਬ ਦੇ ਮੀਡੀਆ ਕਵਰ ਜ਼ਰੂਰ ਕਰਨਾ ਸੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਖਬਰ ਨਹੀਂ ਮਿਲੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਗੁਰਸਿਮਰਨ ਸਿੰਘ ਮੰਡ ਦੇ ਪੇਜ ‘ਤੇ ਵਾਇਰਲ ਹੋ ਰਹੇ ਦਾਅਵੇ ਨੂੰ ਖਾਰਿਜ ਕਰਦਾ ਵੀਡੀਓ ਸਪਸ਼ਟੀਕਰਨ ਮਿਲਿਆ। ਵੀਡੀਓ ਦੇ ਵਿੱਚ ਗੁਰਸਿਮਰਨ ਮੰਡ ਨੇ ਆਪਣੇ ਆਪ ਨੂੰ ਸਹੀ ਸਲਾਮਤ ਦੱਸਿਆ ਅਤੇ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।
ਸਰਚ ਦੇ ਦੌਰਾਨ ਸਾਨੂੰ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਪੰਜਾਬੀ ਮੀਡਿਆ ਚੈਨਲ ‘ਡੇਲੀ ਪੋਸਟ ਪੰਜਾਬੀ’ ਨਾਲ ਇੰਟਰਵਿਊ ਮਿਲੀ। ਗੱਲਬਾਤ ਦੇ ਦੌਰਾਨ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਦਿਆਂ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਕੱਟੜਪੰਥੀ ਉਹਨਾਂ ਦੀ ਮੌਤ ਦੀ ਝੂਠੀ ਖਬਰ ਨੂੰ ਵਾਇਰਲ ਕਰ ਰਹੇ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ਤੇ ਕਾਂਗਰਸੀ ਆਗੂ ਦੀ ਮੌਤ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ।
https://www.facebook.com/dailypostpunjabi/videos/164456022507321/
https://www.facebook.com/dailynewspunjab99/videos/569557554488880/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Runjay Kumar
May 27, 2025
Shaminder Singh
April 4, 2025
Shaminder Singh
April 4, 2025