ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ‘ਚ ਉੱਚੀ-ਉੱਚੀ ਗਾਣੇ ਵਜਾਏ ਜਾ ਰਹੇ ਹਨ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਨਾਮਵਰ ਮੀਡਿਆ ਏਜੇਂਸੀ ‘Daily Post Punjabi’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸ਼ਰਮਨਾਕ, ਉੱਚੀ-ਉੱਚੀ ਗਾਣੇ ਲਗਾ ਕੀਤਾ ਜਾ ਰਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ।’ ਇਸ ਵੀਡੀਓ ਨੂੰ ਹੁਣ ਤਕ 67,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਟਵਿਟਰ ਯੂਜ਼ਰ ‘ਬਾਬਾ ਬਖਤੌਰਾ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪਤਾ ਨੂੰ ਲੋਕ ਕਿਹੜੇ ਪਾਸੇ ਨੂੰ ਤੁਰ ਪਏ ਨੇ , ਜਾਂ ਕਹਿ ਲਵੋ , ਲੋਕਾ ਦਾ ਅੰਤ ਆ ਗਿਆ ਹੈ।’

Crowd tangle ਦੇ ਡਾਟਾ ਦੇ ਮੁਤਾਬਕ 15,058 ਸੋਸ਼ਲ ਮੀਡਿਆ ਯੂਜ਼ਰ ਇਸ ਵੀਡੀਓ ਦੇ ਬਾਰੇ ਵਿੱਚ ਚਰਚਾ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਵਿਅਕਤੀ ਇਸ ਵੀਡੀਓ ਨੂੰ ਗੰਗਾਨਗਰ ਦਾ ਦੱਸ ਰਹੇ ਹਨ। ਇਸ ਅਧਾਰ ਤੇ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਫੇਸਬੁੱਕ ਸਰਚ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿੱਚ ਜਾਣਕਾਰੀ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਨੂੰ InVID ਟੂਲ ਦੀ ਮਦਦ ਦੇ ਨਾਲ ਕੁਝ ਕੀ ਫਰੇਮ ਵਿੱਚ ਵੰਡਕੇ ਇੱਕ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਯੂਜ਼ਰ ‘ਚਮਕੌਰ ਸਿੰਘ ਖਾਲਸਾ’ ਦੁਆਰਾ ਸਾਲ 2018 ਵਿੱਚ ਅਪਲੋਡ ਮਿਲੀ। ਚਮਕੌਰ ਸਿੰਘ ਖਾਲਸਾ ਨੇ ਵੀ ਆਪਣੇ ਕੈਪਸ਼ਨ ਵਿੱਚ ਇਸ ਵੀਡੀਓ ਨੂੰ ਗੰਗਾਨਗਰ ਦਾ ਦੱਸਿਆ।
ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਗਾਣਿਆਂ ਦੀ ਪੁਰਾਣੀ ਵੀਡੀਓ ਵਾਇਰਲ
ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀ ਵੀਡੀਓ ਇੱਕ ਹੋਰ ਫੇਸਬੁੱਕ ਯੂਜ਼ਰ ‘ਬਾਬਾ ਬੇਲੀ’ ਦੁਆਰਾ 2 ਫਰਵਰੀ 2018 ਨੂੰ ਅਪਲੋਡ ਮਿਲੀ।
ਅੱਗੇ ਵਧਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਮਾਮਲੇ ਦੇ ਬਾਰੇ ਵਿੱਚ ਸਰਚ ਕੀਤਾ ਪਰ ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨਾਲ ਸੰਬੰਧਿਤ ਕੋਈ ਰਿਪੋਰਟ ਨਹੀਂ ਮਿਲੀ। ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਸੀਂ ਐਸਜੀਪੀਸੀ ਦੇ ਦਫਤਰ ਵਿਖੇ ਸੰਪਰਕ ਕੀਤਾ ਪਰ ਸਾਡਾ ਸੰਪਰਕ ਨਹੀਂ ਹੋ ਸਕਿਆ। ਜਾਣਕਾਰੀ ਮਿਲਦਿਆਂ ਹੀ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2018 ਦੀ ਹੈ। ਪੁਰਾਣੇ ਵੀਡੀਓ ਨੂੰ ਸੋਸ਼ਲ ਮੀਡਿਆ ਤੇ ਮੁੜ ਸ਼ੇਅਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਮਾਮਲੇ ਦੇ ਬਾਰੇ ਵਿੱਚ ਜਾਣਕਾਰੀ ਨਹੀਂ ਜੁਟਾ ਪਾਏ ਹਾਂ।
Result: Misleading
Sources
Chamkaur Singh Khalsa: https://www.facebook.com/chamkaursingh8881/videos/1552032444917954/
Baba Beli: https://www.facebook.com/baba.beli.50/videos/127140441433379/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ