Fact Check
ਕੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਭਾਰਤ ‘ਚ ਬੰਦ?

Claim
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
Fact
ਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਹੈ। ਉਹਨਾਂ ਦੇ ਇੱਕ ਟਵੀਟ ਨੂੰ ਸਰਕਾਰ ਵੱਲੋਂ ਭਾਰਤ ‘ਚ ਰੋਕਿਆ ਗਿਆ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਕਾਰਵਾਈ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।
ਗੌਰਤਲਬ ਹੈ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਨਿਸ਼ਾਨਾ ਸਾਧਿਆ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੱਤਾ।
ਇਸ ਮਗਰੋਂ ਅੱਜ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਇਕੱਤਰਤਾ ਵਾਲੇ ਟਵੀਟ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਸੋਸ਼ਲ ਮੀਡਿਆ ਤੇ ਇਹ ਜਾਣਕਾਰੀ ਸਾਂਝੀ ਕੀਤੀ ਜਾਣ ਲੱਗੀ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵੱਲੋਂ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ।
ਮੀਡੀਆ ਅਦਾਰੇ ‘The City Headline’ ਨੇ ਪੋਸਟ ਸਾਂਝਾ ਕਰਦਿਆਂ ਲਿਖਿਆ,’ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ।’

Fact Check/Verification
ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਕਰਨ ਦੇ ਲਈ ਵਾਇਰਲ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਕਿ ਸਾਨੂੰ ਇਸ ਮਾਮਲੇ ਨਾਲ ਜੁੜੀ ਕਈ ਖਬਰਾਂ ਮਿਲੀਆਂ ਜਿਸ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦਾ ਇਕ ਟਵੀਟ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਅਸੀਂ ਅੱਗੇ ਵਧਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਦੇ ਟਵਿੱਟਰ ਅਕਾਊਂਟ ਨੂੰ ਖੰਗਾਲਿਆ। ਦੱਸ ਦਈਏ ਕਿ ਉਨ੍ਹਾਂ ਦਾ ਅਕਾਊਂਟ ਭਾਰਤ ‘ਚ ਬੰਦ ਨਹੀਂ ਹੋਇਆ ਹੈ। ਉਹਨਾਂ ਦੇ ਅਕਾਊਂਟ ‘ਤੇ ਮੌਜੂਦ ਦੂਜਾ ਟਵੀਟ ਬੈਨ ਕੀਤਾ ਗਿਆ ਹੈ।

ਇਸ ਤੋਂ ਬਾਅਦ ਅਸੀਂ ਐਸਜੀਪੀਸੀ ਦੇ ਅਧਿਕਾਰਿਕ ਫੇਸਬੁੱਕ ਪੇਜ ਨੂੰ ਖੰਗਾਲਿਆ। ਪੇਜ ਤੇ ਸਾਨੂੰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰੈਸ ਵਾਰਤਾ ਦੀ ਵੀਡੀਓ ਮਿਲੀ। ਪ੍ਰੈਸ ਵਾਰਤਾ ਦੌਰਾਨ ਵੀ ਉਹਨਾਂ ਨੇ ਸਪਸ਼ਟ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇਕ ਟਵੀਟ ਨੂੰ ਰੋਕਿਆ ਗਿਆ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਹੈ। ਉਹਨਾਂ ਦੇ ਇੱਕ ਟਵੀਟ ਨੂੰ ਸਰਕਾਰ ਵੱਲੋਂ ਭਾਰਤ ‘ਚ ਰੋਕਿਆ ਗਿਆ ਹੈ।
Result: Partly False
Our Sources
Twitter account of Giani Harpreet Singh
Press Conference of Shiromani Gurudwara Parbandhak Committee
ਕਿਸੀ ਸ਼ੱਕੀ ਖ਼ਬਰ ਦੀ ੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ