Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਅਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਕਿਸਾਨਾਂ ਨੂੰ ਕਾਫਲੇ ਦਾ ਵਿਰੋਧ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਿਰੋਜ਼ਪੁਰ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ Harsimrat Badal ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕੀਤਾ ਗਿਆ।
ਫੇਸਬੁੱਕ ਯੂਜ਼ਰ “Sukhpal Dhalio” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਫਿਰੋਜਪੁਰ ਵਿੱਚ ਹਰਸਿਮਰਤ ਬਾਦਲ ਦੀ ਕਾਰ ਤੇ ਕਿਸਾਨਾ ਵੱਲੋਂ ਹਮਲਾ”
Crowd tangle ਦੇ ਡਾਟਾ ਦੇ ਮੁਤਾਬਕ 4,671 ਸੋਸ਼ਲ ਮੀਡਿਆ ਯੂਜ਼ਰ ਇਸ ਦੇ ਬਾਰੇ ਵਿੱਚ ਚਰਚਾ ਕਰ ਰਹੇ ਹਨ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਵਾਇਰਲ ਹੋ ਰਹੀ ਵੀਡੀਓ ਅਤੇ ਤਸਵੀਰ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਵੀਡੀਓ ਨੂੰ InVID ਟੂਲ ਦੀ ਮਦਦ ਦੇ ਨਾਲ ਕੁਝ ਕੀ ਫਰੇਮ ਵਿੱਚ ਵੰਡਕੇ ਇੱਕ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਅਤੇ ਤਸਵੀਰ ਮੀਡਿਆ ਸੰਸਥਾਨ ਬੀਬੀਸੀ ਪੰਜਾਬੀ ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਮਿਲੀ। ਬੀਬੀਸੀ ਪੰਜਾਬੀ ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਸਿਰਲੇਖ ਮੁਤਾਬਕ ਕਿਸਾਨਾਂ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਗਿਆ ਵਿਰੋਧ ਅਤੇ ਇਸ ਦੌਰਾਨ ਗੱਡੀ ਵੀ ਤੋੜ ਦਿੱਤੀ ਗਈ।
ਅਸੀਂ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਇਸ ਮਾਮਲੇ ਦੇ ਬਾਰੇ ਵਿੱਚ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਹਿੰਦੀ ਮੀਡਿਆ ਸੰਸਥਾਨ ‘Amar Ujala’ ਦੀ ਰਿਪੋਰਟ ਮਿਲੀ। ਅਮਰ ਉਜਾਲਾ ਦੀ ਰਿਪੋਰਟ ਦੇ ਮੁਤਾਬਕ ਫਿਰੋਜ਼ਪੁਰ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਉਥੋਂ ਨਿਕਲ ਰਹੇ ਗੁਰੁਹਰਸਾਏ ਤੋਂ ਅਕਾਲੀ ਲੀਡਰ ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਤੇ ਕਿਸਾਨ ਜਥੇਬੰਦੀਆਂ ਨੇ ਹਮਲਾ ਕਰ ਦਿੱਤਾ। ਰਿਪੋਰਟ ਮੁਤਾਬਕ ਕਿਸਾਨਾਂ ਨੇ ਕਾਰ ਦੇ ਪਿੱਛੇ ਭੱਜਕੇ ਲਾਠੀਆਂ ਅਤੇ ਲੋਹੇ ਦੀ ਰਾਡ ਮਾਰਕੇ ਕਾਰ ਨੂੰ ਤੋੜ ਦਿੱਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਦੇ ਦੌਰਾਨ ਸਾਨੂੰ ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮਿਲੀ। ਰਿਪੋਰਟ ਮੁਤਾਬਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਕਿਸਾਨ ਆਗੂਆਂ ਤੇ ਕਾਂਗਰਸ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਜਦੋਂ ਹਰਸਿਮਰਤ ਬਾਦਲ ਦਾ ਕਾਫ਼ਲਾ ਦੇਵ ਸਮਾਜ ਕਾਲਜ ਨੇੜਿਓਂ ਲੰਘਿਆ ਤਾਂ ਇਕੱਤਰ ਹੋਏ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਦੀ ਫਾਰਚੂਨਰ ਗੱਡੀ ਰੋਕ ਲਈ ਅਤੇ ਕੁਝ ਕਿਸਾਨ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਦੇ ਬੋਨਟ ਤੇ ਚੜ੍ਹ ਗਏ ਸਨ ਪਰ ਗੱਡੀ ਚਾਲਕ ਨੇ ਗੱਡੀ ਭਜਾ ਲਈ। ਗੁੱਸੇ ’ਚ ਆਏ ਕਿਸਾਨ ਆਗੂਆਂ ਨੇ ਗੱਡੀ ’ਤੇ ਹਮਲਾ ਕਰ ਦਿੱਤਾ ਤੇ ਗੱਡੀ ਦੇ ਸਾਰੇ ਸ਼ੀਸ਼ੇ ਭੰਨ੍ਹ ਦਿੱਤੇ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡਿਆ ਸੰਸਥਾਨ ‘Rozana Spokesman’ ਦਾ ਇੰਟਰਵਿਊ ਮਿਲਿਆ ਜਿਸ ਵਿੱਚ ਪੱਤਰਕਾਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨਾਲ ਗੱਲਬਾਤ ਕਰ ਰਹੇ ਹਨ। ਇਸ ਮਾਮਲੇ ਦੇ ਵਿੱਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਇਹ ਸਭ ਸਾਜ਼ਿਸ਼ ਤਹਿਤ ਹੋਇਆ ਹੈ ਅਤੇ ਇਸ ਪਿੱਛੇ ਉਹਨਾਂ ਨੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਹੱਥ ਦੱਸਿਆ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਸਾਨੂੰ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਅਤੇ ਸਾਡੇ ਕੋਲ ਗੱਡੀ ਭਜਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ।
ਇਸ ਮਾਮਲੇ ਦੇ ਬਾਰੇ ਵਿੱਚ ਹੋਰ ਸਰਚ ਕਰਨ ‘ਤੇ ਸਾਨੂੰ ‘NDTV’ ਦੀ ਇੱਕ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਕਿਸਾਨਾਂ ਵਿਚਾਲੇ ਵਾਪਰੀ ਘਟਨਾ ਦੇ ਸੰਬੰਧ ਵਿੱਚ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਕਾਲੀ ਆਗੂ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੇ ਖਿਲਾਫ਼ ਫ਼ਿਰੋਜ਼ਪੁਰ ਸਿਟੀ ਥਾਣਾ ਵਿਚ ਧਾਰਾ 307, ਆਰਮਜ਼ ਐਕਟ ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਗੱਡੀ ‘ਤੇ ਹਮਲਾ ਨਹੀਂ ਕੀਤਾ ਗਿਆ ਸੀ। ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਨਾਲ ਭੰਨ ਤੋੜ ਕਿੱਤੀ ਗਈ ਜਿਸ ਦਾ ਦੋਸ਼ ਉਹਨਾਂ ਨੇ ਕਾਂਗਰਸ ਪਾਰਟੀ ਤੇ ਲਗਾਇਆ ਸੀ।
Rozana Spokesman: https://www.facebook.com/RozanaSpokesmanOfficial/videos/4550076565069176/
Punjabi Tribune: https://www.punjabitribuneonline.com/news/punjab/farmers-surrounded-harsimrat39s-caravan-in-ferozepur-112524
BBC Punjabi: https://www.bbc.com/punjabi/media-59249418
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ