Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਦੇ ਹੱਥ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਦੇਖੀ ਜਾ ਸਕਦੀ ਹੈ।
ਫੇਸਬੁੱਕ ਯੂਜ਼ਰ ‘ਸੁਪਿੰਦਰ ਸਿੰਘ ਢਿੱਲੋਂ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉੰਦੇ ਆ। ਲੱਖਾਂ ਦੀ ਲਾਹਣਤ ਬਾਦਲ ਲਾਣੇ ਤੇ।’
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਾਨੂੰ ਅਸਲ ਤਸਵੀਰ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਅਪਲੋਡ ਮਿਲੀ।
ਅਸੀਂ ਪਾਇਆ ਕਿ ਅਸਲ ਤਸਵੀਰ ਸ੍ਰੀ ਦਰਬਾਰ ਸਾਹਿਬ ਦੀ ਹੈ। ਫੇਸਬੁੱਕ ਤੇ ਅਪਲੋਡ ਤਸਵੀਰ ਨਾਲ ਕੈਪਸ਼ਨ ਸੀ,’ਅੱਜ ਮਾਨਸਾ ਸ਼ਹਿਰ ਦੇ ਵੱਖ ਵੱਖ ਵਾਰਡਾਂ ‘ਚ ਆਪਣੇ ਪਰਿਵਾਰਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਈ ਅਤੇ ਇੱਥੇ ਹੀ ਆਪਣੇ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕਰ ਉਹਨਾਂ ਦੇ ਵਿਚਾਰ ਜਾਣੇ ਅਤੇ ਖੁਲ੍ਹੀ ਗੱਲਬਾਤ ਕੀਤੀ। ਵਰਕਰਾਂ ਦਾ ਜੋਸ਼ ਦੇਖ ਬਹੁਤ ਵਧੀਆ ਲੱਗਾ ਕਿ ਇਹ ਹਰ ਲੜਾਈ ਲੜਨ ਲਈ ਤਿਆਰ ਹਨ ਕਿਉਂਕਿ ਇਸ ਵਾਰ ਲੜਾਈ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਦੀਆਂ ਪਾਰਟੀਆਂ ਵਿਚਕਾਰ ਹੈ।’
ਆਪਣੀ ਸਰਚ ਦੇ ਦੌਰਾਨ ਸਾਨੂੰ ਇਕ ਰਿਪੋਰਟ ਮਿਲੀ ਜਿਸ ਮੁਤਾਬਕ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ।
ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Our Sources
Facebook post uploaded by Harsimrat Kaur Badal on April 18, 2023
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
March 12, 2025
Shaminder Singh
October 4, 2024
Shaminder Singh
October 1, 2024