Claim
ਸੋਸ਼ਲ ਮੀਡਿਆ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਹਰਸਿਮਰਤ ਬਾਦਲ ਨੂੰ ਆਮ ਆਦਮੀ ਪਾਰਟੀ ਦੀ ਤਾਰੀਫ ਕਰਦਿਆਂ ਸੁਣਿਆ ਜਾ ਸਕਦਾ ਹੈ।
ਫੇਸਬੁੱਕ ਪੇਜ ‘ਰੰਗਲਾ ਪੰਜਾਬ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਸਿਮਰੋ’ ਲੱਗਦਾ ਆਪ ਚ ਸ਼ਾਮਿਲ ਹੋਊ! ਗੱਲਾਂ ਹੋਰ ਕਰੀ ਜਾਂਦੀ ਆ”
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਇੱਕ ਫਰੇਮ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਮੀਡਿਆ ਅਦਾਰਾ ਪੀਟੀਸੀ ਨਿਊਜ਼ ਦੇ ਅਧਿਕਾਰਿਕ ਯੂ ਟਿਊਬ ਹੈਂਡਲ ਤੇ 30 ਮਈ, 2024 ਨੂੰ ਅਪਲੋਡ ਮਿਲੀ। ਅਸੀਂ ਵੀਡੀਓ ਨੂੰ ਧਿਆਨ ਨਾਲ ਸੁਣਿਆ ਅਤੇ ਪਾਇਆ ਕਿ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਗਏ ਕੰਮਾਂ ਬਾਰੇ ਵੇਰਵਾ ਦਿੰਦਿਆਂ ਅਕਾਲੀ ਦਲ ਸਰਕਾਰ ਦੀ ਤਾਰੀਫ ਕੀਤੀ ਸੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਸੁਖਬੀਰ ਸਿੰਘ ਬਾਦਲ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਵੀ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ।
Result: Altered Media
Sources
YouTube video uploaded by PTC News, Dated May 30, 2024
Video uploaded by Sukhbir Singh Badal, Dated May 30, 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।