ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ...

ਕੀ ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨੂੰ ਮੀਡੀਆ ਸੰਸਥਾਨ ‘ਪ੍ਰੋ ਪੰਜਾਬ ਟੀਵੀ’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਲੀਡਰ ਹਰਸਿਮਰਤ ਕੌਰ ਬਾਦਲ ਨੇ ਬਿਆਨ ਦਿੱਤਾ ਕਿ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੇ ਸੰਯੁਕਤ ਸਮਾਜ ਮੋਰਚੇ ਨਾਲ ਵੀ ਗਠਬੰਧਨ ਕਰੇਗਾ।

ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/NavkaranSidhu

Newschecker
ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡੀਆ ਤੇ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਹੋ ਰਹੀ ਪੋਸਟ ਐਡੀਟਿਡ ਹੈ। 

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਆਮ ਆਦਮੀ ਪਾਰਟੀ ਦੁਆਰਾ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰਨਾਂ ਯੂਜ਼ਰਾਂ ਦੁਆਰਾ ਵੀ ਇਸ ਪੋਸਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/PakkeAAP

ਫੇਸਬੁੱਕ ਯੂਜ਼ ‘ਨਿਕ ਬਾਗੜੀ’ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਅਕਾਲੀ, ਬਸਪਾ, ਭਾਜਪਾ ਤੇ ਕਾਂਗਰਸ ਤਾਂ ਪਹਿਲਾਂ ਹੀ ਇਕੱਠੇ ਹੋ ਚੁੱਕੇ ਸੀ। ਹੁਣ ਇਹ ਐੱਸਐੱਸਐੱਮ ਨੂੰ ਵੀ ਰਲਾਉਣ ਨੂੰ ਫਿਰਦੇ ਆ।’ ਇਸ ਪੋਸਟ ਨੂੰ ਹੁਣ ਤਕ 130 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/NickBagri

Crowd tangle ਦੇ ਡਾਟਾ ਮੁਤਾਬਿਕ ਵੀ ਇਸ ਪੋਸਟ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ। 

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਦੁਆਰਾ ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।    

ਅਸੀਂ ਸੋਸ਼ਲ ਮੀਡੀਆ ਤੇ ਪ੍ਰੋ ਪੰਜਾਬ ਟੀ ਵੀ ਦੇ ਹਵਾਲੇ ਤੋਂ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਸਰਚ ਦੇ ਜ਼ਰੀਏ ਇਹ ਖੰਗਾਲਣ ਦੀ ਕੋਸ਼ਿਸ਼ ਕੀਤੀ ਕਿ ਹਰਸਿਮਰਤ ਕੌਰ ਬਾਦਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੈ ਜਾਂ ਨਹੀਂ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਬਿਆਨ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪ੍ਰੋ ਪੰਜਾਬ ਟੀ ਵੀ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਮਿਲਦੀ ਜੁਲਦੀ ਤਸਵੀਰ ਵਾਲੀ ਪੋਸਟ ਪ੍ਰੋ ਪੰਜਾਬ ਟੀਵੀ ਦੁਆਰਾ 20 ਜਨਵਰੀ 2021 ਨੂੰ ਅਪਲੋਡ ਮਿਲੀ।

ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/ProPunjabTV

ਅਸੀਂ ਪਾਇਆ ਕਿ ਪ੍ਰੋ ਪੰਜਾਬ ਟੀ ਵੀ ਦੁਆਰਾ 20 ਜਨਵਰੀ ਨੂੰ ਅਪਲੋਡ ਕੀਤੀ ਗਈ ਪੋਸਟ ਅਤੇ ਵਾਇਰਲ ਪੋਸਟ ਦੇ ਵਿੱਚ ਹੈਸ਼ਟੈਗ ਤੇ ਹਰਸਿਮਰਤ ਕੌਰ ਬਾਦਲ ਦੀ ਤਸਵੀਰ ਇਕ ਸਮਾਨ ਹੈ ਪਰ ਕੈਪਸ਼ਨ ਅਲਗ ਹੈ। ਤੁਸੀਂ ਨੀਚੇ ਤਸਵੀਰ ਵਿੱਚ ਵਾਇਰਲ ਹੋ ਰਹੀ ਪੋਸਟ ਅਤੇ ਅਸਲ ਪੋਸਟ ਵਿੱਚ ਅੰਤਰ ਦੇਖ ਸਕਦੇ ਹੋ।

ਆਪਣੀ ਸਰਚ ਦੇ ਦੌਰਾਨ ਹੀ ਸਾਨੂੰ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਪ੍ਰੋ ਪੰਜਾਬ ਟੀ ਵੀ ਦੁਆਰਾ ਸਪਸ਼ਟੀਕਰਨ ਮਿਲਿਆ। ਪ੍ਰੋ ਪੰਜਾਬ ਟੀ ਵੀ ਨੇ ਪੋਸਟ ਰਾਹੀਂ ਦੱਸਿਆ ਕਿ ਵਾਇਰਲ ਹੋ ਰਹੀ ਪੋਸਟ ਪ੍ਰੋ ਪੰਜਾਬ ਟੀ ਵੀ ਦੇ ਲੋਗੋ ਹੇਠ ਸ਼ਰਾਰਤੀ ਅਨਸਰਾਂ ਦੁਆਰਾ ਝੂਠੀ ਚਲਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਪ੍ਰੋ ਪੰਜਾਬ ਟੀਵੀ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਾਈਬਰ ਸੈਲ ‘ਚ ਸ਼ਿਕਾਇਤ ਕਰੇਗਾ।

ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/ProPunjabTV

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪ੍ਰੋ ਪੰਜਾਬ ਟੀ ਵੀ ਦੇ ਹਵਾਲੇ ਤੋਂ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਹਰਸਿਮਰਤ ਕੌਰ ਬਾਦਲ ਦੁਆਰਾ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

Result: Manipulated

Our Sources

Facebook/ProPunjabTV: https://www.facebook.com/propunjabtv/posts/501674505026531

Facebook/ProPunjabTV: https://www.facebook.com/propunjabtv/posts/505946734599308

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular