Claim
ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਉਹਨਾਂ ਵਲੋਂ ਵੋਟਰਾਂ ਦਾ ਧਨੰਵਾਦ ਕਰਦਿਆਂ ਬਠਿੰਡਾ ਦੇ ਵੱਖ ਵੱਖ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਆਪਣੀ ਧੰਨਵਾਦ ਸਪੀਚ ਦੌਰਾਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ। ਇਸ ਦਾਅਵੇ ਨੂੰ 44 ਸਕਿੰਡ ਤੋਂ ਸੁਣਿਆ ਜਾ ਸਕਦਾ ਹੈ।

Fact Check/Verification
ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਇਸ ਦਾਅਵੇ ਨੂੰ ਇਲੈਕਸ਼ਨ ਕਮਿਸ਼ਨ ਦੀ ਵੈਬਸਾਈਟ ਤੇ ਖੰਗਾਲਿਆ। ਅਸੀਂ ਪਾਇਆ ਕਿ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਖਡੂਰ ਸਾਹਿਬ ਤੋਂ ਅਮ੍ਰਿਤਪਾਲ ਸਿੰਘ ਦੀ ਹੈ। ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਚੋਣ 1,97,120 ਵੋਟਾਂ ਨਾਲ ਜਿੱਤੀ। ਦੂਜੀ ਸਭ ਤੋਂ ਵੱਡੀ ਲੀਡ ਚਰਨਜੀਤ ਸਿੰਘ ਚੰਨੀ ਦੀ ਹੈ ਜਿਹਨਾਂ ਨੇ ਜਲੰਧਰ ਤੋਂ ਚੋਣ 1,75,993 ਵੋਟਾਂ ਨਾਲ ਜਿੱਤੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਤੀਜੀ ਸਭ ਤੋਂ ਵੱਡੀ ਲੀਡ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਹੇਅਰ ਦੀ ਹੈ ਜਿਹਨਾਂ ਨੇ ਸੰਗਰੂਰ ਤੋਂ ਚੋਣ 1,72,560 ਵੋਟਾਂ ਨਾਲ ਜਿੱਤੀ। ਅਸੀਂ ਪਾਇਆ ਕਿ ਹਰਸਿਮਰਤ ਕੌਰ ਬਾਦਲ ਦੀ ਜਿੱਤ ਪੰਜਾਬ ਵਿੱਚ ਛੇਵੇਂ ਨੰਬਰ ਤੇ ਹੈ। ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਚੋਣ 49,656 ਵੋਟਾਂ ਨਾਲ ਜਿੱਤੀ। ਚੋਥੇ ਨੰਬਰ ਤੇ ਲੀਡ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਵੇਂ ਨੰਬਰ ਤੇ ਲੀਡ ਫਰਦੀਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਦੀ ਹੈ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਹੈ।
Result: False
Our Sources
Parliamentary Constituencies wise data
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044