ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਨੇ ਬੀਜੇਪੀ ਅਤੇ ਜੇਜੇਪੀ ਦੇ...

ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਨੇ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਕੀਤੀ ਬੰਦ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਫਲੈਕਸ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਵਿੱਚ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਬੰਦ ਕਰ ਦਿੱਤੀ ਹੈ।

ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਨੇ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਕੀਤੀ ਬੰਦ

Fact Check/Verification

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਾਨੂੰ ਇਹ ਤਸਵੀਰ ਸਾਲ 2021 ਦੇ ਵਿੱਚ ਕਈ ਟਵਿੱਟਰ (ਹੁਣ ਐਕਸ ) ਯੂਜ਼ਰਾਂ ਦੁਆਰਾ ਅਪਲੋਡ ਮਿਲੀ।

ਪੱਤਰਕਾਰ ਮਨਦੀਪ ਪੂਨੀਆ ਨੇ ਇਸ ਤਸਵੀਰ ਨੂੰ ਮਾਰਚ 28, 2021 ਦੇ ਵਿੱਚ ਸ਼ੇਅਰ ਕਰਦਿਆਂ ਲਿਖਿਆ,’ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਈ ਨੇ ਪਿੰਡ ਦੇ ਐਂਟਰੀ ਪੁਆਇੰਟ ‘ਤੇ ਇਹ ਫਲੈਕਸ ਲਗਾਇਆ ਹੈ।’

ਇਸ ਤਰ੍ਹਾਂ ਹੀ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਨੇ ਵੀ ਇਸ ਤਸਵੀਰ ਨੂੰ ਸਾਲ 2021 ਦੇ ਵਿੱਚ ਆਪਣੇ ਅਧਿਕਾਰਿਕ ਟਵਿੱਟਰ (ਹੁਣ ਐਕਸ) ਤੇ ਅਪਲੋਡ ਕੀਤਾ ਸੀ। ਗੋਰਤਲਬ ਹੈ ਕਿ ਸਾਲ 2020-21 ਵਿੱਚ ਹੋਏ ਕਿਸਾਨ ਅੰਦੋਲਨ ਨੂੰ ਲੈ ਕੇ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਪਿੰਡਾਂ ਵਿੱਚ ਬੰਦ ਕਰ ਦਿੱਤੀ ਗਈ ਸੀ। ਕਈ ਪਿੰਡਾਂ ਵਿੱਚ ਲੀਡਰਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ। ਇਸ ਤਸਵੀਰ ਦਾ 2024 ਲੋਕ ਸਭਾ ਚੋਣਾਂ ਨਾਲ ਕੋਈ ਸੰਬੰਧ ਨਹੀਂ ਹੈ।

Result: Missing Context

Our Sources

Twitter post by Mandeep Punia, Dated March 28, 2021
Twitter post by Srinivas BV, Dated March 27, 2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular