Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਟਿਕਟ ਹਾਸਲ ਕਰਨ ਲਈ ਦਾਅਵੇਦਾਰਾਂ ਵਿੱਚ ਵੀ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਕਾਂਗਰਸ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਜਾਂਚ ਦੀ ਸ਼ੁਰੂਆਤ ਕਰਦਿਆਂ ਅਸੀਂ ਕੀ ਵਰਡ ਸਰਚ ਰਾਹੀਂ ਹਰਿਆਣਾ ਕਾਂਗਰਸ ਦੀ ਹਾਲੀਆ ਮੀਟਿੰਗ ਨਾਲ ਜੁੜੀ ਜਾਣਕਾਰੀ ਦੀ ਖੋਜ ਕੀਤੀ। ਇਸ ਦੌਰਾਨ ਸਾਨੂੰ ਏਬੀਪੀ ਨਿਊਜ਼ ਦੀ ਰਿਪੋਰਟ ਮਿਲੀ ਜਿਸ ਵਿੱਚ ਦੱਸਿਆ ਗਿਆ ਹੈ ਕਿ 21 ਅਗਸਤ ਨੂੰ ਹੋਈ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਅਧਿਕਾਰ ਦਾ ਮਤਾ ਪਾਸ ਕੀਤਾ ਗਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਸਕਰੀਨਿੰਗ ਕਮੇਟੀ 30 ਅਗਸਤ ਤੱਕ ਆਪਣਾ ਕੰਮ ਪੂਰਾ ਕਰ ਲਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਜਾਂਚ ਦੌਰਾਨ ਈਟੀਵੀ ਭਾਰਤ ਅਤੇ ਦੈਨਿਕ ਭਾਸਕਰ ਵੱਲੋਂ 22 ਅਗਸਤ 2024 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕਾਂਗਰਸ ਪਾਰਟੀ ਦੀ ਟਿਕਟ ਲਈ ਉਮੀਦਵਾਰਾਂ ਵਿੱਚ ਤਗੜਾ ਮੁਕਾਬਲਾ ਹੈ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਾਂਗਰਸ ਨੇ ਚੋਣ ਲੜਨ ਦੇ ਇੱਛੁਕ ਆਗੂਆਂ ਤੋਂ ਨਿਰਧਾਰਤ ਫੀਸ ਸਮੇਤ ਅਰਜ਼ੀਆਂ ਮੰਗੀਆਂ ਹਨ।
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ਲੈਣ ਵਾਲੇ ਕਰੀਬ ਢਾਈ ਹਜ਼ਾਰ ਦਾਅਵੇਦਾਰਾਂ ਦੇ ਨਾਵਾਂ ਵਿੱਚੋਂ 90 ਵਿਧਾਨ ਸਭਾ ਸੀਟਾਂ ਉਮੀਤੇ ਦਵਾਰਾਂ ਦੇ ਨਾਂ ਤੈਅ ਕੀਤੇ ਜਾਣੇ ਹਨ। ਦੈਨਿਕ ਭਾਸਕਰ ਵੱਲੋਂ 22 ਅਗਸਤ ਨੂੰ ਪ੍ਰਕਾਸ਼ਿਤ ਰਿਪੋਰਟ ਤੋਂ ਵੀ ਇਹ ਸਪੱਸ਼ਟ ਹੁੰਦਾ ਹੈ ਕਿ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਈ ਹਰਿਆਣਾ ਪ੍ਰਦੇਸ਼ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਟਿਕਟਾਂ ਦੀ ਵੰਡ ਦੇ ਸਾਰੇ ਅਧਿਕਾਰ ਹਾਈਕਮਾਂਡ ਨੂੰ ਦੇ ਦਿੱਤੇ ਗਏ ਹਨ ਅਤੇ ਅੰਤਿਮ ਫੈਸਲਾ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦਿੱਤਾ ਗਿਆ ਹੈ।
ਇਸ ਤੋਂ ਅੱਗੇ ਅਸੀਂ ਇਸ ਵਿਸ਼ੇ ‘ਤੇ ਹਰਿਆਣਾ ਦੇ ਇੱਕ ਸਥਾਨਕ ਰਿਪੋਰਟਰ ਨਾਲ ਵੀ ਗੱਲ ਕੀਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਕਾਂਗਰਸ ਵੱਲੋਂ 36 ਸੀਟਾਂ ਲਈ ਉਮੀਦਵਾਰਾਂ ਬਾਰੇ ਕੋਈ ਫੈਸਲਾ ਲੈਣ ਬਾਰੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ 21 ਅਗਸਤ ਨੂੰ ਹੋਈ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਚੋਣ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਅਧਿਕਾਰ ਦਿੱਤੇ ਗਏ ਹਨ।
ਜਾਂਚ ਵਿਚ ਅੱਗੇ ਅਸੀਂ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਚੰਦਵੀਰ ਹੁੱਡਾ ਨਾਲ ਗੱਲ ਕੀਤੀ। ਫੋਨ ‘ਤੇ ਗੱਲਬਾਤ ‘ਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ ਅਫਵਾਹ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਾਂਗਰਸ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।
Sources
Report published by ABP News on 21st august 2024.
Report published by ETV Bharat on 22nd august 2024.
Report published by Dainik Bhaskar on 22nd august 2024.
Phonic conversation with Media and Communication head of Haryana Congress Committee, Chandvir Hooda.
Phonic conversation with Local reporter from Haryana.
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
March 3, 2025
Shaminder Singh
September 20, 2024
Shaminder Singh
September 10, 2024