Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਹਰਿਆਣਾ ਸਰਕਾਰ (Haryana ਸਰਕਾਰ) ਨੇ ਬੁਢਾਪਾ ਪੈਨਸ਼ਨ ਦੇ ਵਿੱਚ 250 ਰੁਪਏ ਦਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਮੁਤਾਬਕ ਬੁਢਾਪਾ, ਵਿਧਵਾ ਅਤੇ ਵਿਕਲਾਂਗ ਪੈਨਸ਼ਨ ਦੀ ਰਾਸ਼ੀ 2500 ਤੋਂ ਵਧਾ ਕੇ ਰੁਪਏ ਕਰ ਦਿੱਤੀ ਗਈ ਹੈ।
ਫੇਸਬੁੱਕ ਯੂਜ਼ਰ ਯੋਗਰਾਜ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਰਿਆਣਾ ਸਰਕਾਰ ਨੇ ਨਵੰਬਰ ਤੋਂ ਸਨਮਾਨ ਪੈਨਸ਼ਨ 2500 ਰੁਪਏ ਤੋਂ ਵਧਾ ਕੇ 2750 ਰੁਪਏ ਕੀਤੀ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਵਟਸਐਪ ਤੇ ਇਸ ਦਾ ਵੀ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਤੇ ਕੁਮੈਂਟ ਸੈਕਸ਼ਨ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਇਸ ਦਾਅਵੇ ਨੂੰ ਫ਼ਰਜ਼ੀ ਦੱਸਿਆ।
ਇਸ ਤੋਂ ਬਾਅਦ ਤੁਸੀਂ ਗੂਗਲ ਤੇ ਕੁਝ ਕੀ ਵਰਲਡ ਦੇ ਜ਼ਰੀਏ ਇਸ ਦਾਅਵੇ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ। ਸੋਚ ਦੇ ਦੌਰਾਨ ਸਾਨੂੰ ਮੀਡੀਆ ਵੈੱਬਸਾਈਟ ਇੰਡੀਆ ਦੁਆਰਾ ਜਨਵਰੀ 3, 2020 ਨੂੰ ਪ੍ਰਕਾਸ਼ਤ ਇੱਕ ਆਰਟੀਕਲ ਮਿਲਿਆ ਜਿਸ ਦੇ ਮੁਤਾਬਕ ਹਰਿਆਣਾ ਸਰਕਾਰ ਨੇ ਬੁਢਾਪਾ ਅਤੇ ਸਨਮਾਨ ਪੈਨਸ਼ਨਾਂ ਵਿੱਚ 250 ਰੁਪਏ ਦਾ ਐਲਾਨ ਕੀਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸਨਮਾਨ ਪੈਨਸ਼ਨਾਂ ਦੇ ਵਿਚ 250 ਰੁਪਏ ਤੋਂ ਲੈ ਕੇ 2250 ਰੁਪਏ ਤਕ ਵਾਧਾ ਕਰਨ ਦਾ ਐਲਾਨ ਕੀਤਾ ਸੀ।
ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਦੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੀ ਵੈੱਬਸਾਈਟ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਸਨਮਾਨ ਭੱਤਿਆਂ ਨੂੰ ਲੈ ਕੇ ਇੱਕ ਪੀਡੀਐੱਫ ਫਾਈਲ ਮਿਲੀ।
ਪੀਡੀਐਫ ਡਾਕੂਮੈਂਟ ਦੇ ਮੁਤਾਬਕ ਹਰਿਆਣਾ ਦੇ ਰਹਿਣ ਵਾਲੇ ਵਸਨੀਕਾਂ ਜਿਨ੍ਹਾਂ ਦੀ ਉਮਰ ਸਾਲ ਤੋਂ ਵੱਧ ਹੈ, ਉਨ੍ਹਾਂ ਬਜ਼ੁਰਗਾਂ, ਵਿਧਵਾਵਾਂ ਅਤੇ ਵਿਕਲਾਂਗਾਂ ਦੇ ਲਈ ਪੈਨਸ਼ਨ ਸਕੀਮ 1 ਅਪਰੈਲ 2021 ਦੇ ਨੋਟੀਫਿਕੇਸ਼ਨ ਦੇ ਮੁਤਾਬਕ 2500 ਰੁਪਏ ਹੈ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਪਬਲਿਕ ਰਿਲੇਸ਼ਨ ਡਿਪਾਰਟਮੈਂਟ, ਹਰਿਆਣਾ ਦੁਆਰਾ ਇਕ ਟਵੀਟ ਮਿਲਿਆ। ਪਬਲਿਕ ਰਿਲੇਸ਼ਨ ਡਿਪਾਰਟਮੈਂਟ ਨੇ ਸ਼ੋਸਲ ਮੀਡੀਆ ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਹਰਿਆਣਾ ਵਿੱਚ ਪੈਨਸ਼ਨ ਵਿੱਚ ਵਾਧੇ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਏਲਨਾਬਾਦ ਵਿਧਾਨ ਸਭਾ ਸੀਟ ਤੇ ਹੋ ਰਹੀ ਉਪ ਚੋਣ ਨੂੰ ਲੈ ਕੇ ਹਰਿਆਣਾ ਵਿੱਚ ਕੋਡ ਆਫ ਕੰਡਕਟ ਲੱਗਿਆ ਹੋਇਆ ਹੈ। ਹਰਿਆਣਾ ਸਰਕਾਰ ਦੁਆਰਾ ਪੈਨਸ਼ਨ ਵਿੱਚ ਵਾਧੇ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਾਨੂੰ ਪੰਜਾਬ ਕੇਸਰੀ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਇਸ ਰਿਪੋਰਟ ਦੇ ਮੁਤਾਬਿਕ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਹਰਿਆਣਾ ਸਰਕਾਰ ਨੇ ਪੈਨਸ਼ਨ ਵਿੱਚ ਵਾਧੇ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਹੈ।
DPR Haryana: https://twitter.com/DiprHaryana/status/1453709512175546372
Punjab Kesari: https://haryana.punjabkesari.in/haryana/news/false-news-of-pension-hike-spread-in-haryana-on-social-media-update-1481807
Department of Social justice and Empowerment: https://pension.socialjusticehry.gov.in/#maincontent
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in
Raushan Thakur
December 1, 2025
Neelam Chauhan
October 25, 2025
Neelam Chauhan
October 23, 2025