ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਆਰਡੀਨੈਂਸ ਬਿੱਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਲੱਖਾਂ ਹੀ ਪ੍ਰਦਰਸ਼ਨਕਾਰੀ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਹਨ। ਹਾਲਾਂਕਿ, ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਦੇ ਲਈ ਗੱਲਬਾਤ ਕਰਨ ਦਾ ਰਸਤਾ ਅਪਣਾਇਆ ਹੈ। ਹਾਲਾਂਕਿ, ਇਸ ਵਿਚ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਅੰਦੋਲਨ ਨੂੰ ਸਿਆਸਤ ਨਾਲ ਪ੍ਰੇਰਿਤ ਦੱਸ ਰਹੇ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋਈ ਤਸਵੀਰ ਦੇ ਵਿੱਚ ਕੁੱਝ ਵਿਅਕਤੀਆਂ ਨੂੰ ਦੇਖਿਆ ਜਾ ਸਕਦਾ ਹੈ ਜਿਨ੍ਹਾਂ ਨੇ ਹੱਥ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਝੰਡੇ ਫੜੇ ਹੋਏ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿਚ ਦਿਖਾਈ ਦੇ ਰਹੀ ਔਰਤ ਡਾ. ਰਾਜਕੁਮਾਰੀ ਬੰਸਲ ਹਨ, ਜਿਨ੍ਹਾਂ ਨੇ ਹਥਰਸ ਪੀਡ਼ਤ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ, ਅਤੇ ਇਨ੍ਹਾਂ ਉੱਤੇ ਨਕਸਲੀ ਨਾਲ ਸਬੰਧ ਹੋਣ ਅਤੇ ਹਥਰਸ ਪੀਡ਼ਤ ਦੀ ਭਾਬੀ ਹੋਣ ਦਾ ਦਿਖਾਵਾ ਕਰਨ ਦੇ ਦੋਸ਼ ਵੀ ਲੱਗੇ ਸਨ।

ਅਸੀਂ ਪਾਇਆ ਕਿ ਸ਼ੈਫਾਲੀ ਵੈਦਿਆ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ। ਇਸ ਤੋਂ ਪਹਿਲਾਂ Newschecker ਦੀ ਟੀਮ ਨੇ ਸ਼ੈਫਾਲੀ ਵੈਦਿਆ ਵੱਲੋਂ ਸ਼ੇਅਰ ਕੀਤੇ ਗਏ ਫਰਜ਼ੀ ਦਾਅਵਿਆਂ ਦਾ ਫੈਕਟ ਚੈੱਕ ਕੀਤਾ ਸੀ।

ਮੱਧ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਨੇਤਾ ਗੌਰਵ ਤਿਵਾੜੀ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੀ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact check/Verification
ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਸਤੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇਕ ਫੇਸਬੁੱਕ ਪੇਜ ਤਨਹਾ ਰਾਹੀਂ ਉੱਤੇ ਮਿਲੀ। ਇਸ ਤਸਵੀਰ ਨੂੰ 25 ਸਤੰਬਰ 2020 ਨੂੰ ਅਪਲੋਡ ਕੀਤਾ ਗਿਆ ਸੀ।

ਅਸੀਂ ਵਾਇਰਲ ਹੋਈ ਤਸਵੀਰ ਵਿੱਚ ਦਿਖਾਈ ਦੇ ਰਹੀ ਵਿਅਕਤੀ ਅਤੇ ਉਨ੍ਹਾਂ ਦੇ ਹੱਥ ਵਿੱਚ ਫੜੀ ਝੰਡਿਆਂ ਝਦੀ ਮਦਦ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਫੇਸਬੁੱਕ ਪੇਜ ਤੇ 10 ਫ਼ਰਵਰੀ 2020 ਨੂੰ ਅਪਲੋਡ ਕੀਤਾ ਗਿਆ ਸੀ।

ਗੌਰਤਲਬ ਹੈ ਕਿ ਕੇਂਦਰ ਸਰਕਾਰ ਨੇ ਤਿੰਨ ਕਿਸਾਨ ਆਰਡੀਨੈਂਸਾਂ ਨੂੰ ਜੂਨ ਮਹੀਨੇ ਦੇ ਵਿੱਚ ਪ੍ਰਮਾਣਿਤ ਕੀਤਾ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤ ਤੋਂ ਬਾਅਦ ਇਹ ਕਿਸਾਨ ਬਿੱਲ ਸਤੰਬਰ ਮਹੀਨੇ ਦੇ ਵਿੱਚ ਕਾਨੂੰਨ ਬਣ ਗਏ ਸਨ। ਵਾਇਰਲ ਹੋਈ ਤਸਵੀਰ ਫਰਵਰੀ ਮਹੀਨੇ ਤੋਂ ਹੀ ਇੰਟਰਨੈੱਟ ਤੇ ਮੌਜੂਦ ਹੈ ਅਤੇ ਇਸ ਤਸਵੀਰ ਨੂੰ ਕਿਸਾਨ ਆਰਡੀਨੈਂਸ ਬਿੱਲ ਦੇ ਪ੍ਰਮਾਣਿਤ ਹੋਣ ਤੋਂ ਚਾਰ ਮਹੀਨੇ ਪਹਿਲਾਂ ਅਪਲੋਡ ਕੀਤਾ ਗਿਆ ਸੀ।
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਵਾਇਰਲ ਤਸਵੀਰ ਵਿੱਚ ਦਿਖਾਈ ਦੇ ਰਹੀ ਔਰਤ ਅਤੇ ਡਾ ਰਾਜ ਕੁਮਾਰੀ ਬੰਸਲ ਦੇ ਵਿੱਚ ਅੰਤਰ ਸਾਫ ਦੇਖ ਸਕਦੇ ਹੋ।

ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਡਾ ਰਾਜ ਕੁਮਾਰ ਬੰਸਲ ਦੇ ਨਾਲ ਸੰਪਰਕ ਕੀਤਾ ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫ਼ਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/bkuektaugrahan/photos/a.275916659594151/798205770698568/?type=3
https://www.tanharahi.page/2020/09/kisaan-karphyoo-sadakon-par-ut-10d3gE.html?zx=3b06e4bb74e81d20
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044