ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਪੰਜਾਬ ਵਿੱਚ 1 ਸਤੰਬਰ ਤੋਂ 30 ਸਤੰਬਰ ਤੱਕ ਮੁੜ ਤੋਂ ਲੋਕਡਾਊਨ ਲੱਗਣ ਦਾ ਦਾਅਵਾ ਵਾਇਰਲ ਰਿਹਾ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਮਸ਼ੀਨ ਵਿੱਚ ਤਿਆਰ ਹੋ ਰਹੇ ਹਨ ਨਕਲੀ ਕਾਜੂ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ੀਨ ਦੇ ਵਿੱਚ ਫਰਜ਼ੀ ਕਾਜੂ ਤਿਆਰ ਹੋ ਰਹੇ ਹਨ। ਵੀਡੀਓ ਦੇ ਵਿੱਚ ਮਸ਼ੀਨ ਦੇ ਵਿੱਚੋਂ ਕਾਜੂ ਵਰਗਾ ਪਦਾਰਥ ਦੇਖਿਆ ਜਾ ਸਕਦਾ ਹੈ।ਵਾਇਰਲ ਹੋ ਰਹੀ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ। ਵੀਡੀਓ ਵਿੱਚ ਦਿਖਾਈ ਦੇ ਰਹੀ ਮਸ਼ੀਨ ਫਰਜ਼ੀ ਕਾਜੂ ਨਹੀਂ ਸਗੋਂ ਕਾਜੂ ਵਰਗੇ ਦਿਖਣ ਵਾਲੇ ਸਨੈਕਸ ਤਿਆਰ ਕਰ ਰਹੀ ਹੈ।

ਕੀ 1 ਸਤੰਬਰ ਤੋਂ ਪੰਜਾਬ ਵਿੱਚ ਮੁੜ ਤੋਂ ਲੱਗਣ ਜਾ ਰਿਹਾ ਹੈ ਲੋਕਡਾਊਨ?
ਸੋਸ਼ਲ ਮੀਡੀਆ ਤੇ ਪੰਜਾਬੀ ਨਿਊਜ਼ ਚੈਨਲ ਲਿਵਿੰਗ ਇੰਡੀਆ ਦਾ ਬੁਲੇਟਿਨ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਪੰਜਾਬ ਵਿੱਚ 1 ਸਤੰਬਰ ਤੋਂ 30 ਸਤੰਬਰ ਤੱਕ ਮੁੜ ਤੋਂ ਲੋਕਡਾਊਨ ਲੱਗਣ ਜਾ ਰਿਹਾ ਹੈ।ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਵਾਇਰਲ ਹੋ ਰਹੇ ਸਕਰੀਨਸ਼ਾਟ ਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

ਰੂਸ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੀ ਤਸਵੀਰ ਨੂੰ ਕਰੋਨਾਵਾਇਰਸ ਨਾਲ ਜੋੜਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰੋਨਾ ਵਾਇਰਸ ਦੇ ਸਮੇਂ ਰੱਬ ਨੂੰ ਵੀ ਇਕਾਂਤ ਵਾਸ ਵਿੱਚ ਰੱਖਿਆ ਹੋਇਆ ਹੈ।ਵਾਇਰਲ ਹੋ ਰਹੀ ਤਸਵੀਰ ਨਾਲ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ। ਵਾਇਰਲ ਤਸਵੀਰ ਰੂਸ ਵਿੱਚ ਪਿਛਲੇ ਸਾਲ ਹੋਏ ਪੰਚ ਤੱਤਵ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਹੈ।

ਰਾਜਸਥਾਨ ਦੀ 2 ਸਾਲ ਪੁਰਾਣੀ ਵੀਡੀਓ ਨੂੰ ਕਰੋਨਾਵਾਇਰਸ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦੇ ਅਧੀਨ ਪੈਂਦੇ ਕੋਟਾ ਵਿੱਚ ਸੁਧਾ ਹਸਪਤਾਲ ਦੇ ਡਾਕਟਰਾਂ ਨੇ ਕਰੋਨਾਵਾਇਰਸ ਮਰੀਜ਼ ਦੀਆਂ ਕਿਡਨੀਆਂ ਕੱਢ ਦਿੱਤੀਆਂ।ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਵੀਡੀਓ ਦੋ ਸਾਲ ਪੁਰਾਣੀ ਹੈ ਜਿਸਦਾ ਕਰੋਨਾ ਵਾਇਰਸ ਨਾਲ ਕੋਈ ਸਬੰਧ ਨਹੀਂ ਹੈ।

ਪਾਕਿਸਤਾਨ ਦੀ ਵੀਡੀਓ ਨੂੰ ਦਿੱਲੀ ਦਾ ਦੱਸਕੇ ਕੀਤਾ ਜਾ ਰਿਹਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੋ ਔਰਤਾਂ ਨੂੰ ਸੜਕ ਦੇ ਕਿਨਾਰੇ ਬਣੇ ਇੱਕ ਨਾਲੀ ਦੇ ਵਿੱਚ ਡਿੱਗਦੇ ਹੋਏ ਦੇਖਿਆ ਜਾ ਸਕਦਾ ਹੈ।ਇਸ ਵੀਡੀਓ ਨੂੰ ਦਿੱਲੀ ਦਾ ਦੱਸਦਿਆਂ ਹੋਇਆ ਵਾਇਰਲ ਕੀਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਵੀਡੀਓ ਦਿੱਲੀ ਦੀ ਨਹੀਂ ਸਗੋਂ ਪਾਕਿਸਤਾਨ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044