Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਹੜ ਨੂੰ ਤਬਾਹੀ ਮਚਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਦਲ ਫੱਟਣ ਨਾਲ ਆਈ ਤਬਾਹੀ ਦਾ ਇਹ ਵੀਡੀਓ ਹਿਮਾਚਲ ਪ੍ਰਦੇਸ਼ (Himachal Pradesh) ਦੇ ਧਰਮਸ਼ਾਲਾ ਦੀ ਹੈ।
ਫੇਸਬੁੱਕ ਪੇਜ Agg Bani ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਕੱਲ੍ਹ ਬੱਦਲ ਫਟਣ ਨਾਲ ਧਰਮਸ਼ਾਲਾ ਚ ਤਵਾਹੀ ਦੀਆਂ ਤਸਵੀਰਾਂ।” ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 12,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ ਜਦਕਿ 150 ਤੋਂ ਵੱਧ ਲੋਕ ਇਸ ਵੀਡੀਓ ਨੂੰ ਅੱਗੇ ਸ਼ੇਅਰ ਕਰ ਚੁੱਕੇ ਹਨ।
ਫੇਸਬੁੱਕ ਪੇਜ਼ Sikh Voice ਨੇ ਵੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ। ਖਬਰ ਲਿਖੇ ਜਾਣ ਤਕ ਇਸ ਵੀਡੀਓ ਨੂੰ 32,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੇ ਵਟਸਐਪ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਮਾਨਸੂਨ ਦਾ ਭਿਆਨਕ ਰੂਪ ਦੇਖਣ ਨੂੰ ਮਿਲਿਆ। ਤੇਜ਼ ਬਾਰਿਸ਼ ਤੋਂ ਬਾਅਦ ਇੱਥੋਂ ਦੇ ਟੂਰਿਸਟ ਖੇਤਰ ਭਾਗਸੁ ਵਿਚ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ। ਹੜ੍ਹ ਕਾਰਨ ਕਈ ਵਾਹਨ ਪਾਣੀ ਵਿਚ ਰੁੜ ਗਏ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਵਿਚ ਹੜ ਨੂੰ ਤਬਾਹੀ ਮਚਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਦਲ ਫੱਟਣ ਕਾਰਨ ਆਈ ਤਬਾਹੀ ਦਾ ਇਹ ਵੀਡੀਓ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਹੈ।
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ InVID ਟੂਲ ‘ਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਮੀਡੀਆ ਰਿਪੋਰਟਾਂ ‘ਚ ਮਿਲੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡਿਆ ਸੰਸਥਾਨ ‘CNN’ ਦੀ ਰਿਪੋਰਟ ਮਿਲੀ। CNN ਨੇ 4 ਜੁਲਾਈ 2021 ਨੂੰ ਵੀਡੀਓ ਅਪਲੋਡ ਕਰਦਿਆਂ ਲਿਖਿਆ, “About 20 people missing and 2 dead after mudslide wipes out homes in Japan’s Atami city”। CNN ਦੀ ਰਿਪੋਰਟ ਮੁਤਾਬਕ, ਇਹ ਵੀਡੀਓ ਜਪਾਨ ਦੇ ਅਟਾਮੀ ਇਲਾਕੇ ਦੀ ਹੈ ਜਿਥੇ ਹਾਲ ਹੀ ਵਿੱਚ 3 ਜੁਲਾਈ ਨੂੰ ਭਾਰੀ ਮੀਂਹ ਕਰਕੇ ਜ਼ਮੀਨ ਖਿਸਕਣ ਕਰਕੇ ਹੜ੍ਹ ਆ ਗਏ ਸਨ। ਖਬਰ ਦੇ ਮੁਤਾਬਕ , ਜਪਾਨ ਵਿੱਚ ਆਈ ਤਬਾਹੀ ਕਰਕੇ 20 ਲੋਕਾਂ ਦੇ ਗੁੰਮ ਹੋਣ ਦੀ ਅਤੇ 2 ਲੋਕਾਂ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ।
ਸਰਚ ਦੇ ਦੌਰਾਨ ਸਾਨੂੰ ‘AlJazeera’ ਦੀ ਰਿਪੋਰਟ ਮਿਲੀ ਜਿਸ ਵਿੱਚ ਵਾਇਰਲ ਵੀਡੀਓ ਨੂੰ ਅਪਲੋਡ ਕੀਤਾ ਗਿਆ ਸੀ। ਅਲਜਜ਼ੀਰਾ ਦੀ ਰਿਪੋਰਟ ਦੇ ਮੁਤਾਬਕ ਵੀ ਵਾਇਰਲ ਹ ਰਹੀ ਵੀਡੀਓ ਜਪਾਨ ਦੇ ਅਟਾਮੀ ਇਲਾਕੇ ਦੀ ਹੈ ਜਿਥੇ ਹਾਲ ‘ਚ ਮੀਂਹ ਕਰਕੇ ਜ਼ਮੀਨ ਖਿਸਕਣ ਕਰਕੇ ਹੜ੍ਹ ਆ ਗਏ ਸਨ।
ਮੀਡਿਆ ਸੰਸਥਾਨ ‘East Mojo’ ਨੇ ਵੀ ਵਾਇਰਲ ਵੀਡੀਓ ਨੂੰ ਜਪਾਨ ਦਾ ਦੱਸਦਿਆਂ ਰਿਪੋਰਟ ਪ੍ਰਕਾਸ਼ਿਤ ਕੀਤੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਨਹੀਂ ਹੈ। ਵਾਇਰਲ ਵੀਡੀਓ ਕੁਝ ਦਿਨਾਂ ਪਹਿਲਾਂ ਜਪਾਨ ‘ਚ ਆਈ ਕੁਦਰਤੀ ਤਬਾਹੀ ਦੀ ਹੈ।
https://edition.cnn.com/2021/07/03/asia/japan-mudslide-atami-intl-hnk/index.html
https://www.aljazeera.com/news/2021/7/3/japan-torrential-rains-unleash-landslides-20-missing-report
https://www.eastmojo.com/world/2021/07/06/japan-searches-for-24-unaccounted-for-in-mudslide-4-dead/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
July 1, 2025
Shaminder Singh
June 26, 2025
Shaminder Singh
March 18, 2025