ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਬਰਫ ਕਾਰਨ ਸੜਕ 'ਤੇ ਫਿਸਲਦੀਆਂ ਗੱਡੀਆਂ ਦੇ ਸਾਲ ਪੁਰਾਣੇ ਵੀਡੀਓ ਨੂੰ ਮੁੜ...

ਬਰਫ ਕਾਰਨ ਸੜਕ ‘ਤੇ ਫਿਸਲਦੀਆਂ ਗੱਡੀਆਂ ਦੇ ਸਾਲ ਪੁਰਾਣੇ ਵੀਡੀਓ ਨੂੰ ਮੁੜ ਤੋਂ ਕੀਤਾ ਵਾਇਰਲ 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਬਰਫ ਨਾਲ ਢਕੀ ਸੜਕ ‘ਤੇ ਗੱਡੀਆਂ ਨੂੰ ਫਿਸਲਦੇ ਅਤੇ ਆਪਸ ‘ਚ ਟਕਰਾਉਂਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਲੋਕਾਂ ਨੂੰ ਹਿਮਾਚਲ ਅਤੇ ਮਨਾਲੀ ਜਾਣ ਤੋਂ ਪਰਹੇਜ ਕਰਨ ਲਈ ਕਿਹਾ ਜਾ ਰਿਹਾ ਹੈ।

 Newschecker ਨੇ ਆਪਣੀ ਪੜਤਾਲ ਦੇ ਵਿਚ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣਾ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੰਜਾਬੀ ਮੀਡੀਆ ਸੰਸਥਾਨ ਡੇਲੀ ਪੋਸਟ ਪੰਜਾਬੀ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭੁੱਲ ਕੇ ਵੀ ਮਨਾਲੀ ਹਿਮਾਚਲ ਵੱਲ ਨਾ ਚਲੇ ਜਾਇਓ ਆਹ ਦੇਖ ਲਓ ਕੀ ਹੋਇਆ ਪਿਆ। ਫਸ ਗਈਆਂ ਗੱਡੀਆਂ ਤੇ ਬੰਦੇ।’ ਇਸ ਵੀਡੀਓ ਨੂੰ ਹੁਣ ਤਕ 40,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

ਇਸ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਮੁਤਾਬਿਕ ਵੀ ਇਸ ਵੀਡੀਓ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ। 

ਗੱਡੀਆਂ ਦੇ ਸਾਲ ਪੁਰਾਣੇ ਵੀਡੀਓ ਨੂੰ ਮੁੜ ਤੋਂ ਕੀਤਾ ਵਾਇਰਲ 
Courtesy: Crowdtangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification


ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਗੌਰ ਦੇ ਨਾਲ ਵੇਖਿਆ ਅਤੇ InVID ਟੂਲ ਦੀ ਮਦਦ ਨਾਲ  ਵੀਡੀਓ ਦੇ ਕੀ ਫ਼੍ਰੇਮਸ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ।


ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਜਨਵਰੀ ‘ਚ ਇੰਸਟਾਗ੍ਰਾਮ ਪੋਸਟ ‘ਤੇ ਅਪਲੋਡ ਮਿਲੀ। ਇੰਸਟਾਗ੍ਰਾਮ ਅਕਾਊਂਟ “Being_ladakhi” ਨੇ ਵੀਡੀਓ ਨੂੰ 7 ਜਨਵਰੀ 2021 ਨੂੰ ਸ਼ੇਅਰ ਕੀਤਾ ਸੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Instagram will load in the frontend.

ਯੂ ਟਿਊਬ ਤੇ ਕੁਝ ਕੀ ਵਰਡ ਸਰਚ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਵਾਇਰਲ ਹੋ ਰਹੀ ਵੀਡੀਓ ਯੂਟਿਊਬ ਅਕਾਊਂਟ ‘Spring House Manali’ ਦੁਆਰਾ 6 ਜਨਵਰੀ 2021 ਨੂੰ ਅਪਲੋਡ ਮਿਲੀ।

ਬਰਫ ਕਾਰਨ ਸੜਕ 'ਤੇ ਫਿਸਲਦੀਆਂ ਗੱਡੀਆਂ ਦੇ ਸਾਲ ਪੁਰਾਣੇ ਵੀਡੀਓ ਨੂੰ ਮੁੜ ਤੋਂ ਕੀਤਾ ਵਾਇਰਲ 
Courtesy: YouTube/SpringHouseManali

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਵੀ ਕੁਝ ਕੀ ਵਰਡ ਦੇ ਜ਼ਰੀਏ ਵਾਇਰਲ ਵੀਡਿਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਫੇਸਬੁੱਕ ਪੇਜ ‘Jannat of Himachal’ ਦੁਆਰਾ ਵੀ 7 ਜਨਵਰੀ 2021 ਨੂੰ ਅਪਲੋਡ ਮਿਲੀ। ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਖਾਲੀਆਂ ਨਹੀਂ ਸਗੋਂ ਤਕਰੀਬਨ ਇੱਕ ਸਾਲ ਪੁਰਾਣੀ ਹੈ।

ਹਾਲਾਂਕਿ ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਤਾਰੀਖ ਅਤੇ ਜਗ੍ਹਾ ਦੀ ਸੁਤੰਤਰ ਤੌਰ ਤੇ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ।


Conclusion 


ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਇਕ ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

Result: Misleading

Our Sources

Facebook/JannatofHimachal: https://www.facebook.com/UP11WALETYAGI/videos/239522845032869/

Instagram/BeingLadakhi: https://www.instagram.com/p/CJvP8L2nhq5/?utm_source=ig_web_copy_link

YouTube/SpringHouseManali:https://www.youtube.com/watch?v=44OydxvsFOU


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular