ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ‘ਚ ਤਗਮਾ ਜਿੱਤ ਕੇ ਇਤਿਹਾਸ ਨੂੰ ਦੁਹਰਾਇਆ। ਭਾਰਤ ਦੀ ਹਾਕੀ (Hockey)ਟੀਮ ਨੇ ਕਾਂਸ ਤਗਮੇ ਦੇ ਮੈਚ ਵਿੱਚ ਜ੍ਰਮਨੀ ਨੂੰ 5-4 ਨਾਲ ਹਰਾਇਆ। ਇਸ ਦੇ ਨਾਲ ਹੀ ਕੁੜੀਆਂ ਦੀ ਹਾਕੀ ਟੀਮ ਨੇ ਵੀ ਜ਼ਬਰਦਸਤ ਪ੍ਰਦਰਸ਼ਨ ਦਿਖਾਇਆ। ਹਾਲਾਂਕਿ, ਆਪਣੇ ਮੈਚ ਵਿੱਚ ਭਾਰਤੀ ਹਾਕੀ ਦੀ ਕੁੜੀਆਂ ਦੀ ਟੀਮ ਤਗਮਾ ਜਿੱਤਣ ਤੋਂ ਰਹਿ ਗਈ ਅਤੇ ਚੋਥੇ ਨੰਬਰ ‘ਤੇ ਓਲਿੰਪਿਕ ਵਿੱਚ ਆਪਣਾ ਸਫ਼ਰ ਮੁਕੱਮਲ ਕੀਤਾ।
ਜਰਮਨੀ ਦੀ ਮਜ਼ਬੂਤ ਟੀਮ ਨੂੰ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ (ਮੁੰਡਿਆਂ) ਦੀ ਟੀਮ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਸਰਕਾਰ ਤੋਂ ਇਨਾਮ ਵੱਜੋਂ ਮਿਲੇ ਪੈਸੇ ਨਹੀਂ ਲੈਣਗੇ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਵੀ ਵਾਇਰਲ ਦਾਅਵੇ ਨੂੰ ਸ਼ੇਅਰ ਕੀਤਾ। ਹਾਲਾਂਕਿ, ਉਹਨਾਂ ਨੇ ਪੋਸਟ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਗੌਰਤਲਬ ਹੈ ਕਿ ਜੇਕਰ ਅਜਿਹਾ ਕੋਈ ਬਿਆਨ ਹਾਕੀ ਇੰਡੀਆ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਲੱਗਭਗ ਹਰ ਮੇਨ ਸਟ੍ਰੀਮ ਮੀਡੀਆ ਅਦਾਰੇ ਨੇ ਇਸਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਨੀਆਂ ਸਨ।ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਵੀ ਖਬਰ ਨਹੀਂ ਮਿਲੀ।”
ਪੜਤਾਲ ਨੂੰ ਅੱਗੇ ਵਧਾਉਂਦਿਆ ਹੋਏ ਅਸੀਂ ਹਾਕੀ ਮੈਨੇਜਮੈਂਟ ਨੂੰ ਸੰਪਰਕ ਕੀਤਾ। ਪੰਜਾਬ ਹਾਕੀ ਮੈਨੇਜਮੈਂਟ ਦੇ ਦਫਤਰ ਸਕੱਤਰ ਕੁਲਬੀਰ ਸਿੰਘ ਸੈਣੀ ਨੇ ਵਾਇਰਲ ਦਾਅਵੇ ਨੂੰ ਲੈ ਕੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ ਹੋਏ ਕਿਹਾ, “ਵਾਇਰਲ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ। ਹਾਕੀ ਇੰਡੀਆ ਦੇ ਕਪਤਾਨ ਮਨਪ੍ਰੀਤ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਉਨ੍ਹਾਂ ਨੇ ਆਪਣੇ ਤਗਮੇ ਕੋਰੋਨਾ ਵਾਰੀਅਰ ਨੂੰ ਸਮਰਪਿਤ ਕੀਤੇ ਹਨ। ਇਨਾਮੀ ਰਾਸ਼ੀ ਨੂੰ ਲੈ ਕੇ ਅਜਿਹੀ ਕੋਈ ਗੱਲ ਨਹੀਂ ਕਹੀ ਗਈ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਵਾਇਰਲ ਦਾਅਵੇ ਦੀ ਪੁਸ਼ਟੀ ਦੇ ਲਈ ਹਾਕੀ (Hockey) ਇੰਡੀਆ ਦੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਪੰਜਾਬ ਹਾਕੀ ਮੈਨੇਜਮੈਂਟ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
Result: False
Sources
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044