Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਭਾਰਤੀ ਜਨਤਾ ਪਾਰਟੀ ਦੀ ਸਪੋਕਸਪਰਸਨ ਸ਼ਾਇਨਾ ਐਨਸੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿਚ ਲਿਖਿਆ,’ਕਾਸ਼ੀ ਵਿਸ਼ਵਨਾਥ ਕਾਰੀਡੋਰ ਦੇ ਉਦਘਾਟਨ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਐਸ ਆਰਤੀ ਡੋਗਰਾ (IAS Arti Dogra) ਦੇ ਪੈਰੀਂ ਹੱਥ ਲਾਏ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।’ ਦਾਅਵੇ ਦੇ ਮੁਤਾਬਕ ਆਰਤੀ ਡੋਗਰਾ ਕਾਸ਼ੀ ਵਿਸ਼ਵਨਾਥ ਕੋਰੀਡੋਰ ਦੀ ਮੁੱਖ ਵਾਸਤੂਕਾਰ ਹਨ।
ਮੀਡੀਆ ਦੀ ਰਿਪੋਰਟ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਅਤੇ 14 ਦਸੰਬਰ ਨੂੰ ਆਪਣੇ ਸੰਸਦੀ ਖੇਤਰ ਵਾਰਾਨਸੀ ਦੇ ਦੌਰੇ ਤੇ ਸਨ ਜਿੱਥੇ ਉਨ੍ਹਾਂ ਨੇ ਆਪਣੀ ਡ੍ਰੀਮ ਪ੍ਰਾਜੈਕਟ ਸ੍ਰੀ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ। ਜਿਸ ਤੋਂ ਬਾਅਦ ਆਏ ਦਿਨ ਸੋਸ਼ਲ ਮੀਡੀਆ ਤੇ ਕਾਸ਼ੀ ਕਾਰੀਡੋਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਾਰਾਨਸੀ ਦੌਰੇ ਨਾਲ ਸਬੰਧਿਤ ਕਈ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਇਸ ਸਭ ਦੇ ਪਿੱਛੇ ਸੋਸ਼ਲ ਮੀਡੀਆ ਤੇ ਕਿਤਾਬਾਂ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਈਏਐਸ ਆਰਤੀ ਡੋਗਰਾ ਦੇ ਪੈਰੀਂ ਹੱਥ ਲਾਏ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਨਾਲ ਸਬੰਧਿਤ ਆਰਟੀਕਲ ‘ਜ਼ੀ ਨਿਊਜ਼’ ਦੁਆਰਾ ਦਸੰਬਰ 16, 2021 ਨੂੰ ਪ੍ਰਕਾਸ਼ਿਤ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜ਼ੀ ਨਿਊਜ਼ ਦੁਆਰਾ ਪ੍ਰਕਾਸ਼ਿਤ ਲੇਖ ਦੇ ਮੁਤਾਬਕ ਪ੍ਰਧਾਨਮੰਤਰੀ ਨਰਿੰਦਰ ਮੋਦੀ 13 ਤੇ 14 ਦਸੰਬਰ ਨੂੰ ਵਾਰਾਣਸੀ ਦੌਰੇ ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਸ਼ਿਖਾ ਰਸਤੋਗੀ ਨਾਮ ਦੀ ਇਕ ਦਿਵਿਯਾਂਗ ਮਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਆਈ ਜਿਨ੍ਹਾਂ ਨੂੰ ਦੇਖਦਿਆਂ ਹੀ ਪ੍ਰਧਾਨ ਮੰਤਰੀ ਨੇ ਤੁਰੰਤ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਮਹਿਲਾ ਆਪਣਾ ਨਾਮ ਦੱਸਦੇ ਹੋਏ ਪ੍ਰਧਾਨ ਮੰਤਰੀ ਦਾ ਆਸ਼ੀਰਵਾਦ ਲੈਣ ਲਈ ਅੱਗੇ ਵਧੇ ਤਾਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਖ਼ੁਦ ਮਹਿਲਾ ਦੇ ਪੈਰੀਂ ਹੱਥ ਲਾਏ।
ਰਿਪੋਰਟ ਵਿੱਚ ਮਿਲੀ ਜਾਣਕਾਰੀ ਦੀ ਪੁਸ਼ਟੀ ਦੇ ਲਈ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਗੂਗਲ ਤੇ ਖੋਜਣਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਪ੍ਰਾਪਤ ਹੋਈਆਂ ਜਿਨ੍ਹਾਂ ਨੂੰ News 18 ਅਤੇ ਅਮਰ ਉਜਾਲਾ ਦੁਆਰਾ ਪ੍ਰਕਾਸ਼ਿਤ ਲੇਖ ਪ੍ਰਾਪਤ ਹੋਏ।
News 18 ਦੀ ਰਿਪੋਰਟ ਦੇ ਮੁਤਾਬਕ ਵਾਰਾਣਸੀ ਦੌਰੇ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੀ ਡ੍ਰੀਮ ਪ੍ਰੋਜੈਕਟ ਕਾਸ਼ੀ ਵਿਸ਼ਵਨਾਥ ਦਾ ਉਦਘਾਟਨ ਕੀਤਾ। ਇਸ ਦੌਰਾਨ ਇਕ ਦਿਵਿਆਂਗ ਮਹਿਲਾ ਉਨ੍ਹਾਂ ਨੂੰ ਮਿਲੀ ਅਤੇ ਉਨ੍ਹਾਂ ਦੇ ਪੈਰ ਛੂਹਣ ਲੱਗੀ ਪਰ ਪ੍ਰਧਾਨਮੰਤਰੀ ਨੇ ਮਹਿਲਾ ਨੂੰ ਪੈਰ ਛੂਹਣ ਤੋਂ ਰੋਕਿਆ ਅਤੇ ਖੁਦ ਉਨ੍ਹਾਂ ਦੇ ਪੈਰੀਂ ਹੱਥ ਲਾਏ। ਮਹਿਲਾ ਦਾ ਨਾਂ ਸ਼ਿਖਾ ਹੈ।
ਨਵਭਾਰਤ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਸ਼ਿਖਾ ਰਸਤੋਗੀ ਵਾਰਾਣਸੀ ਦੇ ਸਿਖਰਾਂ ਦੀ ਰਹਿਣ ਵਾਲੀ ਹੈ ਇਹ ਜਨਮ ਤੋਂ ਹੀ ਵਿਕਲਾਂਗ ਹਨ। ਸ਼ਿਖਾ ਨੇ ਘਰ ਵਿੱਚ ਹੀ ਰਹਿ ਕੇ ਦਸਵੀਂ ਤੱਕ ਪੜ੍ਹਾਈ ਪੂਰੀ ਕੀਤੀ। ਉਨ੍ਹਾਂ ਨੂੰ ਡਾਂਸ ਦਾ ਬਹੁਤ ਸ਼ੌਂਕ ਹੈ ਅਤੇ ਉਹ ਖ਼ੁਦ ਵੀ ਡਾਂਸ ਕਰਦੇ ਹਨ ਅਤੇ ਦੂਜਿਆਂ ਨੂੰ ਵੀ ਸਿਖਾਉਂਦੇ ਹਨ।
ਅਮਰ ਉਜਾਲਾ ਦੀ ਰਿਪੋਰਟ ਦੇ ਮੁਤਾਬਕ ਉੱਤਰਾਖੰਡ ਦੇ ਦੇਹਰਾਦੂਨ ਦੂਨ ਵਿੱਚ ਜਨਮੀ ਆਰਤੀ ਡੋਗਰਾ 2006 ਬੈਚ ਦੀ ਮਹਿਲਾ ਆਈਏਐਸ ਅਧਿਕਾਰੀ ਹਨ। ਉਨ੍ਹਾਂ ਦੀ ਲੰਬਾਈ ਲਗਪਗ ਸਾਢੇ ਤਿੰਨ ਫੁੱਟ ਹੈ। ਆਈਏਐਸ ਬਣਨ ਤੋਂ ਪਹਿਲਾਂ ਉਹ ਡਿਸਕੋ ਦੀ ਮੈਨੇਜਿੰਗ ਡਾਇਰੈਕਟਰ ਸਨ ਅਤੇ ਫੇਰ ਉਹ ਅਜਮੇਰ ਦੇ ਜ਼ਿਲ੍ਹਾ ਅਧਿਕਾਰੀ ਦੇ ਪਦ ਤੇ ਤੈਨਾਤ ਹੋਏ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਤਸਵੀਰ ਦੇ ਵਿੱਚ ਆਈਐਸ ਆਰਤੀ ਡੋਗਰਾ ਨਹੀਂ ਸਗੋਂ ਦਿਵਿਆਂਗ ਮਹਿਲਾ ਸ਼ਿਖਾ ਰਸਤੋਗੀ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
February 18, 2025
Shaminder Singh
October 28, 2024
Shaminder Singh
July 13, 2024