ਸੋਸ਼ਲ ਮੀਡੀਆ ਤੇ ਇਕ ਤਸਵੀਰ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਵੇਂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫੇਰੀ ਦੇ ਦੌਰਾਨ ਉਨ੍ਹਾਂ ਨੇ ਇੰਦਰਾ ਗਾਂਧੀ ਦੀ ਤਸਵੀਰ ਨੂੰ ਲਹਿਰਾਇਆ।
ਫੇਸਬੁੱਕ ਯੂਜ਼ਰ ਜਸਪ੍ਰੀਤ ਸਿੰਘ ਮਾਨ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿੱਧੂ ਸਾਹਿਬ ਸ੍ਰੀ ਦਰਬਾਰ ਸਾਹਿਬ ਕਿਹੜੇ ਮਾਣ ਨਾਲ ਅੱਜ ਸ੍ਰੀ ਦਰਬਾਰ ਸਾਹਿਬ ਢਾਹੁਣ ਵਾਲੀ ਇੰਦਰਾ ਗਾਂਧੀ ਦੀ ਤਸਵੀਰ ਹੁਨਰ ਆ ਕੇ ਕੀ ਸਾਬਤ ਕਰ ਰਹੇ ਹਨ?’ ਹਾਲਾਂਕਿ, ਜਸਪ੍ਰੀਤ ਸਿੰਘ ਮਾਨ ਨੇ ਇਸ ਤਸਵੀਰ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ।

ਇਸ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਵੀ ਇਸ ਤਸਵੀਰ ਨੂੰ ਆਪਣੇ ਅਧਿਕਾਰਿਕ ਅਕਾਊਂਟ ਤੇ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਨ। ਇਸ ਦੌਰਾਨ ਥਾਂ ਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਹੱਥ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਚ ਦੇਣ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਬਹੁਤ ਗੌਰ ਨਾਲ ਵੇਖਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫ਼ਰਜ਼ੀ ਦੱਸਿਆ।
ਅਸੀਂ ਵਾਇਰਲ ਹੋ ਰਹੀ ਤਸਵੀਰ ਦੇ ਲਈ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਨਵਜੋਤ ਸਿੰਘ ਸਿੱਧੂ ਦੇ ਫੇਸਬੁੱਕ ਪੇਜ ਤੇ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੀ ਕਈ ਵੀਡੀਓ ਮਿਲੀਆਂ।
ਸਰਚ ਦੇ ਦੌਰਾਨ ਸਾਨੂੰ ਨਵਜੋਤ ਸਿੰਘ ਸਿੱਧੂ ਦੇ ਫੇਸਬੁੱਕ ਪੇਜ ਤੇ ਲਾਈਵ ਵੀਡੀਓ ਮਿਲੀ। ਇਸ ਵੀਡੀਓ ਦੇ 16 ਮਿੰਟ 25 ਸਕਿੰਟ ਤੇ ਅਸਲ ਤਸਵੀਰ ਦੇਖੀ ਜਾ ਸਕਦੀ ਹੈ। ਅਸਲ ਤਸਵੀਰ ਦੇ ਵਿਚ ਨਵਜੋਤ ਸਿੰਘ ਸਿੱਧੂ ਦੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਹੈ। ਗੌਰਤਲਬ ਹੈ ਕਿ ਇਸ ਤਸਵੀਰ ਨੂੰ ਉਨ੍ਹਾਂ ਦੇ ਸਮਰਥਕਾਂ ਦੁਆਰਾ ਸਨਮਾਨ ਵਜੋਂ ਭੇਟ ਕੀਤਾ ਗਿਆ ਸੀ।
ਤੁਸੀਂ ਨੀਚੇ ਦਿੱਤੀ ਗਈ ਦੋਵੇਂ ਤਸਵੀਰਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।

ਨਵਜੋਤ ਸਿੰਘ ਸਿੱਧੂ ਦੀ ਫੇਸਬੁਕ ਅਕਾਊਂਟ ਨੂੰ ਖੰਗਾਲਣ ਤੋਂ ਬਾਅਦ ਅਸੀਂ ਉਨ੍ਹਾਂ ਦੇ ਟਵਿੱਟਰ ਹੈਂਡਲ ਨੂੰ ਸਰਚ ਕੀਤਾ। ਸੂਰਜ ਦੇ ਦੌਰਾਨ ਸਾਨੂੰ ਨਵਜੋਤ ਸਿੰਘ ਸਿੱਧੂ ਦੁਆਰਾ ਆਪਣੇ ਅਧਿਕਾਰਕ ਟਵਿੱਟਰ ਅਕਾਉਂਟ ਤੇ ਅਪਲੋਡ ਇਕ ਵੀਡੀਓ ਮਿਲੀ। ਇਸ ਵੀਡੀਓ ਦੇ ਵਿਚ ਵੀ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਭਗਤ ਸਿੰਘ ਦੀ ਤਸਵੀਰ ਫੜੀ ਦੇਖੀ ਜਾ ਸਕਦੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਨਵਜੋਤ ਸਿੰਘ ਸਿੱਧੂ ਨੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ।
Result: Manipulated
Sources
https://twitter.com/sherryontopp/status/1417688282457018369
https://www.facebook.com/sherryontopp/videos/236019641682076
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044