ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact Checkਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ?

ਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਅਗਲੇ ਸਾਲ 2024 ਦੇ ਐਡੀਸ਼ਨ ਲਈ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਈ ਜਿਸ ਵਿੱਚ ਵੱਖ ਵੱਖ ਟੀਮਾਂ ਨੇ ਹਿੱਸਾ ਲਿਆ ਅਤੇ ਖਿਡਾਰੀਆਂ ਨੂੰ ਆਪਣੀ ਟੀਮ ਦਾ ਹਿੱਸਾ ਬਣਾਇਆ। ਇਸ ਦੌਰਾਨ ਸੋਸ਼ਲ ਮੀਡਿਆ ਤੇ ਆਸਟ੍ਰੇਲੀਆ ਦੇ ਕ੍ਰਿਕਟਰ ਪੈਟ ਕਮਿੰਸ ਦੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੈਟ ਕਮਿੰਸ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣੇ। ਇਸ ਦੇ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੈਟ ਕਮਿੰਸ ਨੇ ਹੀ ਵਿਸ਼ਵ ਵਰਲਡ ਕੱਪ ਜਿੱਤਣ ਤੋਂ ਬਾਅਦ ਟ੍ਰਾਫ਼ੀ ਤੇ ਪੈਰ ਰੱਖ ਤਸਵੀਰ ਖਿਚਾਈ ਸੀ।

ਇੰਸਟਾਗ੍ਰਾਮ ਯੂਜ਼ਰ ‘ਆਈ ਐਮ ਪੰਜਾਬ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਉਹੀ ਨੀ ਜਿਨ੍ਹੇ ਟਰਾਫੀ ਤੇ ਪੈਰ ਰੱਖਿਆ ਸੀ।’ ਇਸ ਤਸਵੀਰ ਨੂੰ ਦੋ ਹਜ਼ਾਰ ਤੋਂ ਵੱਧ ਯੂਜ਼ਰ ਲਾਈਕ ਕਰ ਚੁੱਕੇ ਹਨ।

ਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਦਾਅਵੇ ਨੂੰ ਲੈ ਕੇ ਸਭ ਤੋਂ ਪਹਿਲਾਂ ਕੁਝ ਕੀ ਵਰਡ ਰਾਹੀਂ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਸਪੋਰਟ ਵੈਬਸਾਈਟ ਸਪੋਰਟਸਟਾਰ ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਮਿਚਲ ਸਟਾਰਕ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣੇ ਹਨ। ਮਿਚਲ ਸਟਾਰਕ ਨੂੰ ਕੋਲਕਾਤਾ ਨਾਈਟ ਰਾਇਡਰਸ ਨੇ 24 ਕਰੋੜ 75 ਲੱਖ ਦੇ ਵਿੱਚ ਖਰੀਦਿਆ ਜਦਕਿ ਪੈਟ ਕਮਿੰਸ ਆਈਪੀਐਲ ਇਤਿਹਾਸ ਦੇ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਹਨ। ਕਮਿੰਸ ਨੂੰ ਸਨਰਾਈਜ਼ਰ ਹੈਦਰਾਬਾਦ ਨੇ 20 ਕਰੋੜ 50 ਲੱਖ ਦੇ ਵਿੱਚ ਖਰੀਦਿਆ।

ਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ

ਹੁਣ ਅਸੀਂ ਸਰਚ ਕੀਤਾ ਕਿ ਪੈਟ ਕਮਿੰਸ ਨੇ ਵਿਸ਼ਵ ਵਰਲਡ ਕੱਪ ਜਿੱਤਣ ਤੋਂ ਬਾਅਦ ਟ੍ਰਾਫ਼ੀ ਤੇ ਪੈਰ ਰੱਖ ਤਸਵੀਰ ਖਿਚਾਈ ਸੀ। ਕੁਝ ਕੀ ਵਰਡ ਨਾਲ ਸਰਚ ਕਰਨ ਤੇ ਸਾਨੂੰ ਜਗਬਾਣੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਜਗਬਾਣੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਵਿਸ਼ਵ ਕੱਪ 2023 ਦਾ ਫ਼ਾਈਨਲ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ ਸੀ। ਇਸ ਮੁਕਾਬਲੇ ਵਿਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਂ ਕੀਤਾ ਸੀ। ਇਸ ਮਗਰੋਂ ਜਿੱਥੇ ਸਾਰੇ ਆਸਟ੍ਰੇਲੀਆਈ ਖ਼ਿਡਾਰੀ ਜਸ਼ਨ ਮਨਾ ਰਹੇ ਸਨ, ਉੱਥੇ ਹੀ ਮਿਚੇਲ ਮਾਰਸ਼ ਵੱਲੋਂ ਇਸਟਾਗ੍ਰਾਮ ‘ਤੇ ਸਾਂਝੀ ਕੀਤੀ ਤਸਵੀਰ ਨੇ ਇਕ ਨਵਾਂ ਹੀ ਵਿਵਾਦ ਖੜ੍ਹਾ ਕਰ ਦਿੱਤਾ। ਮਿਚਲ ਮਾਰਸ਼ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਉੱਪਰ ਪੈਰ ਰੱਖ ਕੇ ਬੈਠੇ ਸਨ।

ਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ

Conclusion

ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਮਿਚਲ ਸਟਾਰਕ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣੇ ਹਨ ਜਦਕਿ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਉੱਪਰ ਪੈਰ ਰੱਖ ਕੇ ਬੈਠੇ ਆਸਟ੍ਰੇਲੀਆ ਦੇ ਕ੍ਰਿਕਟਰ ਮਿਚਲ ਮਾਰਸ਼ ਸਨ ਨਾ ਕਿ ਪੈਟ ਕਮਿੰਸ।

Result: Missing Context

Our Sources

Media report Published by Jagbani on December 2, 2023
Report published by Sportstar on December 19, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular