ਸੋਸ਼ਲ ਮੀਡੀਆ ‘ਤੇ ਜਗਤਾਰ ਸਿੰਘ ਹਵਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਉਨ੍ਹਾਂ ਨੂੰ ਆਪਣੇ ਮਾਤਾ ਜੀ ਨੂੰ ਮਿਲਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ
ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿੱਚ ਸਾਜਿਸ਼ਕਰਤਾ ਵਜੋਂ ਦੋਸ਼ੀ ਠਹਿਰਾਇਆ ਗਿਆ ਸੀ। ਜਗਤਾਰ ਸਿੰਘ ਹਵਾਰਾ ਤਿਹਾੜ ਜੇਲ, ਨਵੀਂ ਦਿੱਲੀ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਵਾਇਰਲ ਹੋ ਰਹੀ ਵੀਡੀਓ ਨੂੰ ਪੰਜਾਬੀ ਮੀਡੀਆ ਸੰਸਥਾਨ ‘ਪੰਜਾਬ ਟੂਡੇ 24’ ਨੇ ਵੀ ਸ਼ੇਅਰ ਕੀਤਾ ਹੈ। ਮੀਡੀਆ ਅਦਾਰੇ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਪਣੇ ਮਾਤਾ ਜੀ ਮਿਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੁਝ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ।
ਸਰਚ ਤੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਫੇਸਬੁੱਕ ਪੇਜ ਅਤੇ ਯੂਜ਼ਰਾਂ ਦੁਆਰਾ ਅਪਲੋਡ ਮਿਲੀ। ਸਰਚ ਦੌਰਾਨ ਸਾਨੂੰ ਸਭ ਤੋਂ ਪੁਰਾਣੇ ਪੋਸਟ ਸਾਲ 2015 ਦੇ ਮਿਲੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਫੇਸਬੁੱਕ ਪੇਜ ‘Pardesi Chhalla – ਪਰਦੇਸੀ ਛੱਲਾ’ ਨੇ 24 ਮਈ 2015 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਭਾਈ ਜਗਤਾਰ ਸਿੰਘ ਹਵਾਰਾ ਕੌਮ ਦੇ ਹੀਰੇ ਦੀ ਇੱਕ ਨਵੀ ਭਾਵੂਕ ਵੀਡੀਓਜ਼ ਜਿਸ ਚ ਓਹ ਆਪਣੀ ਮਾਤਾ ਜੀ ਨੂੰ ਮਿਲ ਰਹੇ ਨੇ , ਵੀਰ ਪੂਰੀ ਚੜਦੀ ਕਲਾ ਚ ਨੇ।’ ਕੈਪਸ਼ਨ ਦੇ ਮੁਤਾਬਕ ਵੀਡੀਓ 18 ਮਈ 2015 ਦਾ ਹੈ ਜਦੋਂ ਕੋਰਟ ਵਿਚ ਸੁਣਵਾਈ ਲਈ ਪੁੱਜੇ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਮਾਤਾ ਜੀ ਨਾਲ ਮੁਲਾਕਾਤ ਕੀਤੀ ਸੀ।
ਇਸੇ ਤਰ੍ਹਾਂ ਫੇਸਬੁੱਕ ਪੇਜ ਜੋਧਬੀਰ ਸਿੰਘ ਨੇ ਵੀ ਸਾਲ ਵਿਚ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭਾਈ ਜਗਤਾਰ ਸਿੰਘ ਹਵਾਰਾ ਕੌਮ ਦੇ ਹੀਰੇ ਦੀ ਇੱਕ ਨਵੀ ਭਾਵੂਕ ਵੀਡੀਓਜ਼ ਜਿਸ ਚ ਓਹ ਆਪਣੀ ਮਾਤਾ ਜੀ ਨੂੰ ਮਿਲ ਰਹੇ ਨੇ।’
ਹਾਲਾਂਕਿ, ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਨਹੀਂ ਕਰ ਸਕੇ ਹਾਂ ਪਰ ਇਹ ਸਪੱਸ਼ਟ ਹੈ ਕਿ ਵੀਡੀਓ ਘਟੋਂ-ਘੱਟ 7 ਸਾਲ ਪੁਰਾਣਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਕਾਫੀ ਪੁਰਾਣੀ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਜਾ ਰਿਹਾ ਹੈ।
Result: False Context/Missing Context
Our Sources
Facebook post of Pardesi Challa
Facebook post of Jodhbir Singh
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ