Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
Fact
ਵਾਇਰਲ ਦਾਅਵਾ ਫਰਜ਼ੀ ਹੈ ਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲ ਬਾਅਦ ਕਰਵਾਏ ਗਏ ਸ਼ਾਂਤ ਮਹਾਯਗਯਾ ਦੀ ਵੀਡੀਓ ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਚ ਈਵੀਐਮ ਖਿਲਾਫ ਕੀਤੇ ਪ੍ਰਦਰਸ਼ਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
ਟਵਿੱਟਰ ਯੂਜ਼ਰ ‘ਗੀਤਾ ਗੇਵਲ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੰਜਾਬ ‘ਚ ਜਲਿਆਂਵਾਲਾ ਬਾਗ ਨੇੜੇ EVM ਖਿਲਾਫ ਭਾਰੀ ਅੰਦੋਲਨ ਸ਼ੁਰੂ ਹੋ ਗਿਆ ਹੈ, EVM ਹਟਾਓ, ਦੇਸ਼ ਬਚਾਓ”
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਲਈ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਵੀਡੀਓ ਦੇ ਇੱਕ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਵਾਇਰਲ ਵੀਡੀਓ ਨਾਲ ਮਿਲਦੀ ਜੁਲਦੀ ਵੀਡੀਓ ਯੂ ਟਿਊਬ ਅਕਾਊਂਟ Rahul Dogra ਦੁਆਰਾ 9 ਜਨਵਰੀ 2024 ਨੂੰ ਅਪਲੋਡ ਮਿਲੀ। ਵੀਡੀਓ ਨਾਲ ਦਿੱਤੇ ਕੈਪਸ਼ਨ ਮੁਤਾਬਕ ਇਹ ਰੋਹੜੂ ਦੇ ਗਾਵਸ ਸ਼ਾਂਤ ਮਹਾਯਗਯਾ ਦੀ ਹੈ।
ਇਸ ਵੀਡੀਓ ਅਤੇ ਵਾਇਰਲ ਵੀਡੀਓ ਦੇ ਵਿੱਚ ਕਈ ਸਮਾਨ ਦ੍ਰਿਸ਼ ਦੇਖੇ ਜਾ ਸਕਦੇ ਹਨ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਗਾਵਸ ਸ਼ਾਂਤ ਮਹਾਯਗਯਾ ਦੇ ਕਈ ਵੀਡੀਓ ਮਿਲੇ ਜੋ ਵਾਇਰਲ ਵੀਡੀਓ ਨਾਲ ਮੇਲ ਖਾਂਦੇ ਹਨ।
ਅਮਰ ਉਜਾਲਾ ਦੀ ਰਿਪੋਰਟ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲਾਂ ਬਾਅਦ ਇਤਿਹਾਸਿਕ ਦੇਵ ਰੀਤੀ ਸ਼ਾਂਤ ਮਹਾਯੱਗ ਗਾਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਤਿੰਨ ਦਿਨਾਂ ਤੱਕ ਚੱਲੇ ਇਸ ਇਤਿਹਾਸਕ ਮਹਾਯੱਗ ਵਿੱਚ 12 ਤੋਂ ਵੱਧ ਦੇਵੀ-ਦੇਵਤੇ ਅਤੇ 20 ਹਜ਼ਾਰ ਤੋਂ ਵੱਧ ਦੇਵਲੂ ਅਤੇ ਖੁੰਡ ਪਹੁੰਚੇ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ ਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲ ਬਾਅਦ ਕਰਵਾਏ ਗਏ ਸ਼ਾਂਤ ਮਹਾਯਗਯਾ ਦੀ ਵੀਡੀਓ ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਚ ਈਵੀਐਮ ਖਿਲਾਫ ਕੀਤੇ ਪ੍ਰਦਰਸ਼ਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Our Sources
Video uploaded on YouTube by Rahul Dogra, Dated January 9, 2024
Video uploaded on YouTube by Amar Ujala, Dated January 8, 2024
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 5, 2025
Shaminder Singh
June 4, 2025
Kushel Madhusoodan
April 8, 2025