ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact Checkਹਾਕੀ ਵਿੱਚ ਭਾਰਤ ਦੁਆਰਾ ਜਾਪਾਨ ਨੂੰ ਹਰਾਉਣ ਦੀ ਵਾਇਰਲ ਹੋ ਰਹੀ ਖਬਰ...

ਹਾਕੀ ਵਿੱਚ ਭਾਰਤ ਦੁਆਰਾ ਜਾਪਾਨ ਨੂੰ ਹਰਾਉਣ ਦੀ ਵਾਇਰਲ ਹੋ ਰਹੀ ਖਬਰ ਪੁਰਾਣੀ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਭਾਰਤੀ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਗੋਲਡ ਮੈਡਲ ਜਿੱਤਿਆ

Fact
ਵਾਇਰਲ ਹੋ ਰਹੀ ਖਬਰ ਅਕਤੂਬਰ 2023 ਦੀ ਹੈ ਜਦੋਂ ਭਾਰਤ ਨੇ ਏਸ਼ੀਆ ਕੱਪ ਦੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਗੋਲਡ ਮੈਡਲ ਜਿੱਤਿਆ ਸੀ।

ਐਤਵਾਰ ਨੂੰ ਖੇਡੇ ਗਏ ਵਲਰਡ ਕੱਪ ਦੇ ਫਾਈਨਲ ਮੈਚ ਵਿੱਚ ਆਸਟ੍ਰੇਲੀਆ 6ਵੀਂ ਵਾਰ ਵਰਲਡ ਚੈਂਪੀਅਨ ਬਣਿਆ ਆਸਟ੍ਰੇਲੀਆ। ਨਰੇਂਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਮੈਚ ਵਿੱਚ ਆਸਟ੍ਰੇਲੀਆ ਨੇ ਇਤਿਹਾਸ ਰਚਦਿਆਂ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇੰਡਿਆ ਦੀ ਟੀਮ ਨੇ ਆਸਟ੍ਰੇਲੀਆ ਨੂੰ 241 ਦੌੜਾਂ ਦਾ ਟੀਚਾ ਦਿੱਤਾ ਸੀ।

ਇਸ ਦੌਰਾਨ ਮੁੰਡਿਆਂ ਦੀ ਭਾਰਤੀ ਹਾਕੀ ਟੀਮ ਦੀ ਜਸ਼ਨ ਮਨਾਉਂਦਿਆਂ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਗੋਲਡ ਮੈਡਲ ਜਿੱਤਿਆ। ਇਸ ਤਸਵੀਰ ਨੂੰ ਕ੍ਰਿਕਟ ਵਿੱਚ ਭਾਰਤ ਦੀ ਆਸਟ੍ਰੇਲੀਆ ਹੱਥੋਂ ਹੋਈ ਹਾਰ ਤੋਂ ਬਾਅਦ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ ‘ਲਖਵਿੰਦਰ ਲੱਕੀ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਾਕੀ ਟੀਮ ਨੂੰ ਬਹੁਤ ਬਹੁਤ ਵਧਾਈ ਹੋਵੇ ਜਿੰਨੇ ਦੀ ਮਿਹਨਤ ਸਦਕਾ ਗੋਲਡ ਮੈਡਲ ਜਿੱਤਿਆ।’

ਹਾਕੀ ਵਿੱਚ ਭਾਰਤ ਦੁਆਰਾ ਜਾਪਾਨ ਨੂੰ ਹਰਾਉਣ ਦੀ ਵਾਇਰਲ ਹੋ ਰਹੀ ਖਬਰ ਪੁਰਾਣੀ ਹੈ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਇਨ੍ਹਾਂ ਤਸਵੀਰਾਂ ਨੂੰ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਇਹ ਤਸਵੀਰ ਮੀਡਿਆ ਅਦਾਰਾ ਇੰਡੀਆ ਟੁਡੇ ਦੁਆਰਾ ਅਕਤੂਬਰ 6, 2023 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਆਰਟੀਕਲ ਮੁਤਾਬਕ, ਭਾਰਤੀ ਹਾਕੀ ਟੀਮ ਨੇ ਏਸ਼ੀਆ ਕੱਪ ਦੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਗੋਲਡ ਮੈਡਲ ਜਿੱਤਿਆ।

ਹਾਕੀ ਵਿੱਚ ਭਾਰਤ ਦੁਆਰਾ ਜਾਪਾਨ ਨੂੰ ਹਰਾਉਣ ਦੀ ਵਾਇਰਲ ਹੋ ਰਹੀ ਖਬਰ ਪੁਰਾਣੀ ਹੈ

ਹੁਬੂਹੁ ਤਸਵੀਰ ਸਾਨੂੰ ਖੇਡ ਵੈਬਸਾਈਟ ਸਪੋਰਟਸਟਾਰ ਦੁਆਰਾ ਅਕਤੂਬਰ 6, 2023 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ ਜਿਸ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਅਤੇ ਕ੍ਰਿਕਟ ਵਰਲਡ ਕੱਪ ਦੇ ਫਾਈਨਲ ਮੈਚ ਵਿੱਚ ਭਾਰਤ ਦੀ ਆਸਟ੍ਰੇਲੀਆ ਹੱਥੋਂ ਹੋਈ ਹਾਰ ਤੋਂ ਬਾਅਦ ਦੀ ਨਹੀਂ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Conclusion

ਕੁੱਲ ਮਿਲਾ ਕੇ ਇਹ ਸਪਸ਼ਟ ਹੈ ਕਿ ਸੋਸ਼ਲ ਮੀਡਿਆ ਤੇ ਹਾਲੀਆ ਦੱਸਕੇ ਵਾਇਰਲ ਹੋ ਰਹੀ ਤਸਵੀਰਾ ਹਾਲੀਆ ਨਹੀਂ ਹੈ। ਵਾਇਰਲ ਹੋ ਰਹੀ ਖਬਰ ਅਕਤੂਬਰ 2023 ਦੀ ਹੈ ਜਦੋਂ ਭਾਰਤ ਨੇ ਏਸ਼ੀਆ ਕੱਪ ਦੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਗੋਲਡ ਮੈਡਲ ਜਿੱਤਿਆ ਸੀ।

Result: Missing Context

Our Sources

Media report published by India Today on October 6, 2023
Media report published by Sportstar on October 6, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular