Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਦੇ ਵਿੱਚ ਜੋ ਬਾਈਡਨ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਆਪਣੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ।

ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੋ ਬਾਇਡਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਦਾਅਵੇ ਨੂੰ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਵਿੱਚ ਇਹ ਸਪਸ਼ਟ ਹੋ ਚੁੱਕੀ ਹੈ ਕਿ ਜੋ ਬਾਈਡਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਹੋਣਗੇ। ਬਾਈਡਿੰਗ ਦੀ ਜਿੱਤ ਤੋਂ ਬਾਅਦ ਕਈ ਮੀਡੀਆ ਏਜੰਸੀਆਂ ਦੁਆਰਾ ਇਹ ਖ਼ਬਰ ਚਲਾਈ ਗਈ ਕਿ ਬਾਈਡਨ ਅਤੇ ਭਾਰਤ ਦਾ ਪੁਰਾਣਾ ਰਿਸ਼ਤਾ ਹੈ। ਸੋਸ਼ਲ ਮੀਡੀਆ ਤੇ ਜੋ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਵੀ ਸ਼ੇਅਰ ਕੀਤੇ ਜਾ ਰਹੇ ਹਨ।
ਟਵਿੱਟਰ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੋ ਬਾਈਡਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ।
ਪੜਤਾਲ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਇਹ ਖੋਜਿਆ ਕਿ ਜੋ ਪਾੜਨ ਨਵੇਂ ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿੱਚ ਕਦੋਂ ਸਹੁੰ ਲੈਣਗੇ। ਇਸ ਦੌਰਾਨ ਸਾਨੂੰ metro.co.uk ਨਾਮਕ ਵੈੱਬਸਾਈਟ ਤੇ ਛਪੇ ਲੇਖ ਤੋਂ ਜਾਣਕਾਰੀ ਮਿਲੀ ਕਿ ਜੋ ਬਾਇਡਨ 20bਜਨਵਰੀ ਸਾਲ 2021 ਵਿੱਚ ਅਮਰੀਕਾ ਦੇ ਰਾਸ਼ਟਰਪਤੀ ਵੱਜੋਂ ਸਹੁੰ ਲੈਣਗੇ।

ਇਸ ਤੋਂ ਬਾਅਦ ਅਸੀਂ ਗੂਗਲ ਤੇ ਇਸ ਦਾਅਵੇ ਨੂੰ ਖੋਜਣਾ ਸ਼ੁਰੂ ਕੀਤਾ ਕਿ ਕੀ ਅਸਲ ਵਿੱਚ, ਜੋ ਬਾਈਡਨ ਨੇ ਆਪਣੇ ਸਹੁੰ ਚੁੱਕ ਸਮਾਗਮ ਦੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਦਿੱਤਾ ਹੈ। ਹਾਲਾਂਕਿ, ਖੋਜ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦਾ ਕੋਈ ਪਰਿਣਾਮ ਨਹੀਂ ਮਿਲਿਆ ਜਿਸ ਤੋਂ ਵਾਇਰਲ ਦਾਅਵੇ ਦੀ ਪੁਸ਼ਟੀ ਹੋ ਸਕੇ।

ਅਸੀਂ ਟਵਿੱਟਰ ਅਡਵਾਂਸ ਸਰਚ ਦੀ ਮਦਦ ਦੇ ਨਾਲ The White House ਦੇ ਅਧਿਕਾਰਿਕ ਟਵਿੱਟਰ ਹੈਂਡਲ ਅਤੇ ਵੈੱਬਸਾਈਟ ਤੇ ਵਾਇਰਲ ਦਾਅਵੇ ਦੇ ਨਾਲ ਸੰਬੰਧਿਤ ਖਬਰਾਂ ਨੂੰ ਖੋਜੀਆਂ ਪਰ ਇੱਥੇ ਵੀ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।

ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਦੇ ਲਈ ਅਸੀਂ ਜੋ ਬਾਈਡਨ ਦੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਇੱਥੇ ਵੀ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।

ਅੰਤ ਵਿੱਚ ਅਸੀਂ ਵਾਇਰਲ ਦਾਅਵੇ ਨੂੰ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਟਵਿੱਟਰ ਹੈਂਡਲ ਤੇ ਵੀ ਖੋਜਿਆ ਪਰ ਇੱਥੇ ਵਾਇਰਲ ਦਾਅਵੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ।


ਵਾਇਰਲ ਦਾਅਵੇ ਦੀ ਪੜਤਾਲ ਦੇ ਦੌਰਾਨ ਸਾਨੂੰ ਏਬੀਪੀ ਨਿਊਜ਼ ਦੀ ਵੈੱਬਸਾਈਟ ਤੇ ਹਾਲ ਹੀ ਦੇ ਵਿੱਚ 8 ਨਵੰਬਰ ਨੂੰ ਪ੍ਰਕਾਸ਼ਤ ਇੱਕ ਲੇਖ ਮਿਲਿਆ। ਲੇਖ ਦੇ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਜੋ ਬਾਈਡਨ ਦੀ ਜਿੱਤ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਰਾਹੁਲ ਗਾਂਧੀ ਨੇ ਕਿਹਾ ਕਿ ਬਾਈਡਨ ਅਮਰੀਕਾ ਨੂੰ ਇਕਜੁੱਟ ਕਰਨਗੇ।

ਇਸ ਤੋਂ ਇਲਾਵਾ ਸਨ ਲਾਈਵ ਮਿੰਟ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਇਕ ਹੋਰ ਲੇਖ ਮਿਲਿਆ ਜਿੱਥੇ ਇਹ ਦੱਸਿਆ ਗਿਆ ਹੈ ਕਿ ਬਾਈਡਨ ਅਤੇ ਭਾਰਤੀ ਰਿਸ਼ਤੇ ਪੁਰਾਣੇ ਹਨ। ਜਾਣਕਾਰੀ ਦਿੱਤੀ ਗਈ ਹੈ ਕਿ ਸਾਲ 2008 ਵਿਚ ਜੋ ਬਾਈਡਨ ਨੇ ਅਮਰੀਕਾ ਦਾ ਸੀਨੇਟ ਰਹਿੰਦੀ ਹੋਈ ਭਾਰਤ ਤੇ ਅਮਰੀਕਾ ਦੀ ਵਿੱਚ ਸਿਵਲ ਨਿਊਕਲੀਅਰ ਸਮਝੌਤਾ ਕਰਵਾਇਆ ਸੀ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਪੜਤਾਲ ਦੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੱਦਾ ਭੇਜੇ ਜਾਣ ਦੀ ਕੋਈ ਖ਼ਬਰ ਨਹੀਂ ਮਿਲੀ।
https://twitter.com/RahulGandhi
https://www.livemint.com/news/india/joe-biden-a-long-time-friend-of-india-11604837790571.html
https://www.whitehouse.gov/briefings-statements/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
January 15, 2025
Prabhleen Kaur
July 20, 2021
Shaminder Singh
July 24, 2021