ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਨਾਲ ਪੁਲਿਸ ਦੀ ਹਾਜ਼ਰੀ ‘ਚ ਬੇਹਰਿਹਮੀ ਨਾਲ ਕੁੱਟ ਮਾਰ ਕਰਦਿਆਂ ਵੇਖਿਆ ਜਾ ਸਕਦਾ ਹੈ। ਵੀਡੀਓ ਚ ਬੋਲ ਰਿਹਾ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ ਵੀਡੀਓ ਉੱਤਰ ਪ੍ਰਦੇਸ਼ ਦਾ ਹੈ ਜਿਥੇ ਸਿੱਖ ਨੌਜਵਾਨ ਨੂੰ ਬੇਹਰਿਹਮੀ ਨਾਲ ਮਾਰ ਦਿੱਤਾ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਕੁੱਟ ਖਾ ਰਿਹਾ ਵਿਅਕਤੀ ਲਖੀਮਪੁਰ ਖੇੜੀ ਮਾਮਲੇ ਦਾ ਗਵਾਹ ਹੈ।
ਫੇਸਬੁੱਕ ਯੂਜ਼ਰ ‘ਗੁਰਮੀਤ ਸਿੰਘ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਲਖੀਮਪੁਰ ਖੇੜੀ ਦੇ ਕੇਸ ਦੇ ਗਵਾਹ ਨੂੰ ਕੁੱਟ ਕੁੱਟ ਕੇ ਮਾਰ ਰਹੀ ਹਿੰਦੂ ਕਾਰਕੁਨ।’

ਅਸੀਂ ਪਾਈਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਉੱਤਰ ਪ੍ਰਦੇਸ਼ ਦੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬੀਜੇਪੀ ਸਮਰਥਕਾਂ ਦੁਆਰਾ ਮਿਠਾਈ ਵੰਡ ਕੇ ਖ਼ੁਸ਼ੀ ਮਨਾਈ ਗਈ। ਇਨ੍ਹਾਂ ਚੋਣਾਂ ਦੇ ਵਿੱਚ ਛਿਟਪੁੱਟ ਘਟਨਾਵਾਂ ਨੂੰ ਛੱਡ ਕੇ ਕਿਸੇ ਹਿੰਸਕ ਘਟਨਾ ਨੂੰ ਅੰਜਾਮ ਦੇਣ ਦੀ ਖ਼ਬਰ ਨਹੀਂ ਮਿਲੀ।
ਉੱਤਰ ਪ੍ਰਦੇਸ਼ ਵਿਚ ਦੁਬਾਰਾ ਬਹੁਮਤ ਦੀ ਸਰਕਾਰ ਬਣਾਉਣ ਵਾਲੀ ਬੀਜੇਪੀ ਤਿਲਕ ਉਤਾਰ ਰੂਪ ਲੱਗਦੇ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਭੀੜ ਨੂੰ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭੀੜ ਨੇ ਸਿੱਖ ਨੌਜਵਾਨ ਜੋ ਕਿ ਲਖੀਮਪੁਰ ਖੇੜੀ ਮਾਮਲੇ ਵਿਚ ਗਵਾਹ ਸੀ ਉਸ ਨੂੰ ਬੇਰਹਿਮੀ ਨਾਲ ਮਾਰ ਦਿੱਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਲਖੀਮਪੁਰ ਖੇੜੀ ਮਾਮਲੇ ਦੇ ਗਵਾਹ ਨੂੰ ਕੁੱਟ ਕੁੱਟ ਕੇ ਮਾਰਨ ਦੇ ਨਾਮ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਦੌਰਾਨ ਸਾਨੂੰ ਇਹ ਜਾਣਕਾਰੀ ਮਿਲੀ ਕਿ ਅਸੀਂ ਪਹਿਲਾਂ ਵੀ ਇਸ ਵੀਡੀਓ ਦੀ ਪੜਤਾਲ ਕੀਤੀ ਹੈ।

ਦੱਸ ਦੇਈਏ ਕਿ ਪਹਿਲਾਂ ਵੀ ਇਹ ਵੀਡੀਓ ਭਾਜਪਾ ਮੈਂਬਰ ਪਾਰਲੀਮੈਂਟ ਦੁਆਰਾ ਨੌਜਵਾਨ ਦੀ ਕੁੱਟਮਾਰ ਦੇ ਨਾਮ ਤੇ ਸ਼ੇਅਰ ਕੀਤਾ ਗਿਆ ਸੀ ਜਿਸ ਤੋਂ ਬਾਅਦ 4 ਅਕਤੂਬਰ 2019 ਨੂੰ ਅਸੀਂ ਵਾਇਰਲ ਵੀਡੀਓ ਦੀ ਪੜਤਾਲ ਕੀਤੀ ਸੀ। ਵਾਇਰਲ ਵੀਡੀਓ ਦੀ ਪੜਤਾਲ ਦੌਰਾਨ ਅਸੀਂ ਕੈਮੂਰ ਦੇ ਪੁਲੀਸ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ।
Newschecker ਦੇ ਨਾਲ ਗੱਲ ਕਰਦਿਆਂ ਕਪੂਰ ਤੇ ਸਾਬਕਾ ਪੁਲੀਸ ਅਧਿਕਾਰੀ ਨੇ ਕਿਹਾ ਇਹ ਘਟਨਾ ਆਪਸੀ ਰੰਜਿਸ਼ ਦੀ ਹੈ। ਕੌਂਸਲਰ ਦੇ ਪੁੱਤਰ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਦੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਉਸ ਤੋਂ ਬਾਅਦ ਭੀਡ਼ ਨੇ ਕੌਂਸਲਰ ਦੇ ਪੁੱਤਰ ਨੂੰ ਫੜ ਉਸ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ। ਇਹ ਮਾਮਲਾ ਫ਼ਿਰਕਾਪ੍ਰਸਤੀ ਦਾ ਨਹੀਂ ਹੈ। ਇਹ ਅਪਰਾਧਿਕ ਮਾਮਲਾ ਹੈ। ਇਸ ਮਾਮਲੇ ਦੇ ਵਿੱਚ ਦੋਵਾਂ ਤਰਫ਼ੋਂ ਐੱਫਆਈਆਰ ਦਰਜ ਕਰ ਲਈ ਗਈ ਹੈ ਪੁਲੀਸ ਇਸ ਮਾਮਲੇ ਵਿਚ ਆਪਣੀ ਕਾਰਵਾਈ ਕਰ ਰਹੀ ਹੈ।
ਗੌਰਤਲਬ ਹੈ ਕਿ ਮੋਬਾਇਲ ਵੀਡੀਓ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲਖੀਮਪੁਰ ਖੇੜੀ ਮਾਮਲੇ ਦੇ ਗਵਾਹ ਦੇ ਕਤਲ ਦੇ ਨਾਮ ਤੇ ਸ਼ੇਅਰ ਕੀਤੇ ਜਾਣ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲੀਸ ਦੀ ਫੈਕਟਚੈਕ ਵਿੰਗ ਨੇ ਵੀਡੀਓ ਨੂੰ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਦੱਸਿਆ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਵਿੱਚ ਬੋਲ ਰਹੇ ਵਿਅਕਤੀ ਦੀ ਜਾਂਚ ਨਹੀਂ ਕਰ ਸਕੇ ਹਾਂ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਲਖੀਮਪੁਰ ਖੇੜੀ ਮਾਮਲੇ ਦੇ ਗਵਾਹ ਦੇ ਕਤਲ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਇਹ ਦਾਅਵਾ ਗੁੰਮਰਾਹਕੁਨ ਹੈ। ਅਸਲ ਵਿਚ ਵਾਇਰਲ ਵੀਡੀਓ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਹੈ ਜਿਥੇ ਕੌਂਸਲਰ ਦੇ ਪੁੱਤਰ ਦੁਆਰਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
Result: False Context/False
Our Sources
Newschecker’s fact-check report
Report published by News18 Hindi
Newschecker’s telephonic conversation with Kaimur SP in 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ