Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਬਾਲੀਵੁੱਡ ਅਦਾਕਾਰਾ Kangana Ranaut ਦੁਆਰਾ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਫੀ ਵਿਵਾਦ ਹੋ ਰਿਹਾ ਹੈ। ਕੰਗਨਾ ਰਣੌਤ ਦੁਆਰਾ ਦਿੱਤੀ ਗਏ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਪਿਛਲੇ ਦਿਨੀਂ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਨੇ ਕੰਗਨਾ ਰਣੌਤ ਖਿਲਾਫ਼ ਦੇਸ਼ ਧਰੋਹ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਆਪਣੀ ਸ਼ਿਕਾਇਤ ਚੰਡੀਗੜ੍ਹ ਦੇ ਸੈਕਟਰ ਥਾਣੇ ਵਿੱਚ ਦਿੱਤੀ।
ਗੌਰਤਲਬ ਹੈ ਕਿ ਕੰਗਨਾ ਰਣੌਤ ਨੂੰ ਪਦਮ ਸ੍ਰੀ ਸਨਮਾਨ ਮਿਲਣ ਤੋਂ ਬਾਅਦ ਇਕ ਟੀਵੀ ਚੈਨਲ ਤੇ ਉਨ੍ਹਾਂ ਨੇ ਵਿਵਾਦਪੂਰਨ ਬਿਆਨ ਦਿੰਦਿਆਂ ਕਿਹਾ ਸੀ ਕਿ ਦੇਸ਼ ਨੂੰ ਸਾਲ 1947 ਵਿੱਚ ਆਜ਼ਾਦੀ ਕਥਿਤ ਤੌਰ ਤੇ ਭੀਖ ਵਿੱਚ ਮਿਲੀ ਸੀ। ਅਸਲੀ ਆਜ਼ਾਦੀ ਸਾਲ 2014 ਵਿੱਚ ਮਿਲੀ ਸੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਈ ਸੀ।
ਕੰਗਨਾ ਰਨੌਤ ਦੇ ਇਸ ਬਿਆਨ ਦੇ ਖ਼ਿਲਾਫ਼ ਦੇਸ਼ ਵਿੱਚ ਵੱਖ ਵੱਖ ਥਾਂਵਾਂ ਤੇ ਕੰਗਨਾ ਰਨੌਤ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਮੁੰਬਈ ਵਿਖੇ ਐਨਸੀਪੀ ਪਾਰਟੀ ਦੇ ਵਰਕਰਾਂ ਦੁਆਰਾ ਕੰਗਨਾ ਰਣੌਤ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਕੰਗਨਾ ਰਨੌਤ ਦੇ ਪੋਸਟਰ ਤੇ ਕਾਲਖ ਮਲ਼ਦੀਆਂ ਅਤੇ ਜੁੱਤੇ ਮਾਰਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੈਟਫਾਰਮ ਖਾਸਤੌਰ ਤੋਂ ਵਟਸਐਪ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। Crowd tangle ਦੇ ਡਾਟਾ ਦੇ ਮੁਤਾਬਕ 34,151 ਤੋਂ ਵੱਧ ਲੋਕ ਇਸ ਵੀਡੀਓ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘ਇਮਰਾਨ ਅਹਿਮਦ’ ਦੁਆਰਾ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤਕ 94,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਤੁਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਵੀਡੀਓ ਦੇ ਕੁਝ ਅੰਸ਼ ਨਿਊਜ਼ 18 ਦੁਆਰਾ 4 ਸਤੰਬਰ 2020 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਵਿੱਚ ਮਿਲੇ। ਰਿਪੋਰਟ ਦੇ ਮੁਤਾਬਕ ਸ਼ਿਵ ਸੈਨਾ ਦੀਆਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਕੰਗਨਾ ਰਨੌਤ ਉਨ੍ਹਾਂ ਦੁਆਰਾ ਦਿੱਤੇ ਗਏ ਬਿਆਨ ਦੇ ਖਿਲਾਫ ਕੀਤਾ ਗਿਆ। ਆਪਣੇ ਬਿਆਨ ਦੇ ਵਿੱਚ ਕੰਗਨਾ ਰਣੌਤ ਨੇ ਮੁੰਬਈ ਦੀ ਤੁਲਨਾ ਪਾਕਿਸਤਾਨ ਅਧਿਕਾਰਿਤ ਕਸ਼ਮੀਰ ਨਾਲ ਕੀਤੀ ਸੀ ਅਤੇ ਮੁੰਬਈ ਪੁਲੀਸ ਤੇ ਸਿਆਸਤਦਾਨਾਂ ਖ਼ਿਲਾਫ਼ ਅਪਸ਼ਬਦ ਵਰਤੇ ਸਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਗੂਗਲ ਤੇ ਕੁਝ ਹੋਰ ਕੀ ਵਾੜ ਦੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਮੀਡੀਆ ਸੰਸਥਾਨ ਈਟੀਵੀ ਭਾਰਤ ਦੁਆਰਾ ਸਤੰਬਰ 4, 2020 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਦੇ ਵਿਚ ਮਿਲੀ। ਇਸ ਆਰਟੀਕਲ ਦੇ ਮੁਤਾਬਕ ਵੀ ਸ਼ਿਵ ਸੈਨਾ ਦੀਆਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਕੰਗਨਾ ਰਨੌਤ ਦੁਆਰਾ ਦਿੱਤੇ ਗਏ ਬਿਆਨ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।

ਸਰਚ ਦੇ ਦੌਰਾਨ ਸਾਨੂੰ ਕਈ ਹੋਰ ਨਾਮਵਰ ਮੀਡੀਆ ਸੰਸਥਾਨਾਂ ਦੁਆਰਾ ਕੰਗਨਾ ਰਨੌਤ ਦੇ ਖਿਲਾਫ ਕਿਤੇ ਗਏ ਵਿਰੁੱਧ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਰਿਪੋਰਟਾਂ ਮਿਲੀਆਂ।
ਨਿਊਜ਼ਚੈਕਰ ਗੁਜਰਾਤੀ ਦੁਆਰਾ ਵਾਇਰਲ ਵੀਡੀਓ ਨੂੰ ਲੈ ਕੇ ਕੀਤੇ ਗਏ ਫੈਕਟ ਚੈੱਕ ਨੂੰ ਤੁਸੀਂ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2020 ਵਿਚ ਸ਼ਿਵ ਸੈਨਾ ਪਾਰਟੀ ਦੀਆਂ ਮਹਿਲਾ ਪ੍ਰਦਰਸ਼ਨਕਾਰੀਆਂ ਦੁਆਰਾ ਕੰਗਨਾ ਰਣੌਤ ਦੇ ਖ਼ਿਲਾਫ਼ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੀ ਹੈ।
India Today: https://www.youtube.com/watch?v=cotxyBBYpoo
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ