Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਸੁਣਾਈ ਦੇ ਰਹੇ ਹਨ। ਵੀਡੀਓ ਦੇ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਕਰਨ ਔਜਲਾ ਦੇ ਹੱਥ ਤੋਂ ਮਾਇਕ ਲੈਂਦਿਆਂ ਵੀ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨ ਔਜਲਾ ਦੇ ਸ਼ੋ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਅਰੇ ਲੱਗੇ।
ਇੰਸਟਾਗ੍ਰਾਮ ਪੇਜ ‘ਸ਼ਿੰਦਾਸੰਧੂ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਇਸ ਪੋਸਟ ਨੂੰ ਹੁਣ ਤਕ 30,000 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਯੂ ਟਿਊਬ ਤੇ ਇਸ ਵੀਡੀਓ ਨੂੰ ਸਾਲ 2020 ਵਿੱਚ ਸ਼ੇਅਰ ਕੀਤਾ ਗਿਆ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੀ ਵਰਡ ‘ਕਰਨ ਔਜਲਾ ਪੁਲਿਸ’ ਦੀ ਮਦਦ ਦੇ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਮੀਡਿਆ ਅਦਾਰਾ ‘ਫ਼ਿਲਮੀ ਤੜਕਾ’ ਦੀ ਵੀਡੀਓ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
17 ਫਰਵਰੀ 2020 ਨੂੰ ਫ਼ਿਲਮੀ ਤੜਕਾ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਰਿਪੋਰਟ ਮੁਤਾਬਕ ਇਹ ਵੀਡੀਓ ਕਰਨ ਔਜਲਾ ਦੁਆਰਾ ਰੁੜਕਾ ਕਲਾਂ ਵਿਖੇ ਲਗਾਏ ਗਏ ਪ੍ਰੋਗਰਾਮ ਦੀ ਹੈ। ਰਿਪੋਰਟ ਮੁਤਾਬਕ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਮੁਲਾਜ਼ਮ ਨੇ ਪੰਜਾਬੀ ਗਾਇਕ ਕਰਨ ਔਜਲਾ ਦੇ ਹੱਥੋਂ ਮਾਈਕ ਲੈ ਕੇ ਓਥੇ ਪਹੁੰਚੇ ਲੋਕਾਂ ਨੂੰ ਸਮਝਾਇਆ। ਵੀਡੀਓ ਰਿਪੋਰਟ ਦੇ ਵਿੱਚ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਲਗਾਉਣ ਦੀ ਗੱਲ ਨਹੀਂ ਕਹੀ ਗਈ ਸੀ।
ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਯੂ ਟਿਊਬ ਤੇ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਪ੍ਰੋਗਰਾਮ ਦੀ ਪੂਰੀ ਵੀਡੀਓ ਯੂ ਟਿਊਬ ਅਕਾਊਂਟ ‘LiveKabaddi’ ਦੁਆਰਾ ਫਰਵਰੀ 18, 2020 ਨੂੰ ਅਪਲੋਡ ਮਿਲੀ। ਅਸੀਂ ਇਸ ਵੀਡੀਓ ਨੂੰ ਪੂਰਾ ਸੁਣਿਆ। ਇਸ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਅੰਸ਼ 6 ਮਿੰਟ 35 ਸਕਿੰਟ ਤੇ ਦੇਖੇ ਜਾ ਸਕਦੇ ਹਨ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਕੀਤੇ ਵੀ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਨਹੀਂ ਲੱਗੇ ਸਨ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਲੱਗ ਰਹੇ ਨਾਅਰਿਆਂ ਦੀ ਆਡੀਓ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਨਹੀਂ ਲੱਗੇ ਸਨ।
Result: Altered Video/Image
Our Sources
YouTube video uploaded by Live Kabaddi on February 18, 2020
Media report published by Filmi Tadka on February 17, 2020
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.