Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਹਰਿਆਣਾ ਦੇ ਕਰਨਾਲ (Karnal) ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਇੱਕ ਵਾਰ ਫੇਰ ਕਿਸਾਨ ਅੰਦੋਲਨ ਮੀਡੀਆ ਦੀ ਸੁਰਖੀਆਂ ਵਿਚ ਬਣਿਆ ਹੋਇਆ ਹੈ। ਗੌਰਤਲਬ ਹੈ ਕਿ ਸਤੰਬਰ ਵਿੱਚ ਹੋਣ ਵਾਲੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੀਜੇਪੀ ਦੁਆਰਾ ਕਰਨਾਲ ਵਿੱਚ ਬੁਲਾਈ ਗਈ ਪਾਰਟੀ ਮੀਟਿੰਗ ਦਾ ਵਿਰੋਧ ਕਰਨ ਦੇ ਲਈ ਹਜ਼ਾਰਾਂ ਹੀ ਕਿਸਾਨ ਕਰਨਾਲ ਪਹੁੰਚੇ ਸਨ।
ਮੀਡੀਆ ਰਿਪੋਰਟ ਦੇ ਮੁਤਾਬਿਕ ਕਿਸਾਨਾਂ ਨੇ ਬੀਜੇਪੀ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਰਿਆਣਾ ਪੁਲੀਸ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੇ ਜਵਾਬ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੇ ਲਈ ਲਾਠੀਚਾਰਜ ਕੀਤਾ। ਰਿਪੋਰਟ ਦੇ ਮੁਤਾਬਕ ਅਖਿਲ ਭਾਰਤੀ ਕਿਸਾਨ ਮਜ਼ਦੂਰ ਸਭਾ ਨੇ ਦਾਅਵਾ ਕੀਤਾ ਕਿ ਇਸ ਘਟਨਾ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ।
ਇਸ ਦੋਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਕਿਸਾਨ ਨੂੰ ਖੂਨ ਨਾਲ ਲੱਥਪੱਥ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸੁਸ਼ੀਲ ਕਾਜਲ ਹਨ ਜਿਨ੍ਹਾਂ ਦੀ ਕਰਨਾਲ ਵਿਖੇ ਪੁਲੀਸ ਲਾਠੀਚਾਰਜ ਦੇ ਦੌਰਾਨ ਮੌਤ ਹੋ ਗਈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਦੇ ਜ਼ਰੀਏ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਅਜੀਤ’ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਇਸ ਆਰਟੀਕਲ ਦੇ ਵਿਚ ਸਾਨੂੰ ਸੁਸ਼ੀਲ ਕਾਜਲ ਦੀ ਤਸਵੀਰ ਵੀ ਮਿਲੀ। ਅਜੀਤ ਦੀ ਰਿਪੋਰਟ ਦੇ ਮੁਤਾਬਕ, ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਸੁਸ਼ੀਲ ਕਾਜਲ ਦੀ ਮੌਤ ਹਰਿਆਣਾ ਪੁਲੀਸ ਦੁਆਰਾ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਹਾਰਟ ਅਟੈਕ ਦੇ ਕਾਰਨ ਹੋਈ ਸੀ।

ਆਪਣੀ ਸਰਚ ਦੇ ਦੌਰਾਨ ਸਾਨੂੰ ਦੇਸ਼ ਦੇ ਨਾਮਵਰ ਮੀਡੀਆ ਸੰਸਥਾਨ The Quint ਦੁਆਰਾ ਪ੍ਰਕਾਸ਼ਿਤ ਨਿਊਜ਼ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਵੀ ਸਾਨੂੰ ਸੁਸ਼ੀਲ ਕਾਜਲ ਦੀ ਤਸਵੀਰ ਮਿਲੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

Jagbani ਨੇ ਵੀ ਸੁਸ਼ੀਲ ਕਾਜਲ ਦੀ ਤਸਵੀਰ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਅਪਲੋਡ ਕੀਤਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਪੀਟੀਸੀ ਨਿਊਜ਼ ਦੇ ਪੱਤਰਕਾਰ ਰਮਨਦੀਪ ਸ਼ਰਮਾ ਦੇ ਨਾਲ ਗੱਲਬਾਤ ਕੀਤੀ। ਰਮਨਦੀਪ ਨੇ ਗੱਲਬਾਤ ਦੇ ਦੌਰਾਨ ਸਾਨੂੰ ਦੱਸਿਆ ਕਿ ਵਾਇਰਲ ਤਸਵੀਰ ਚ ਦਿਖਾਈ ਦੇ ਰਿਹਾ ਵਿਅਕਤੀ ਮਹਿੰਦਰ ਕੁੜੀਆਂ ਹਨ ਜੋ ਕਿ ਲਾਠੀਚਾਰਜ ਦੌਰਾਨ ਜ਼ਖ਼ਮੀ ਹੋ ਗਏ ਸਨ।
ਹੁਣ ਅਸੀਂ ਫੇਸਬੁੱਕ ਤੇ ਹਿੰਦੀ ਦੇ ਕੁਝ ਕੀਵਰਡ ਦੇ ਜ਼ਰੀਏ ਸਰਚ ਕੀਤਾ। ਆਪਣੀ ਸਰਚ ਤੇ ਦੌਰਾਨ ਸਾਨੂੰ ਕਿਸਾਨ ਨੇਤਾ ਅਭਿਮੰਨਿਊ ਕੋਹਾੜ ਦੁਆਰਾ ਅਪਲੋਡ ਇਕ ਪੋਸਟ ਮਿਲੀ। ਪੋਸਟ ਵਿੱਚ ਅਭਿਮੰਨਿਊ ਕੋਹਾੜ ਨੇ ਪੁਲੀਸ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਰਨਾਲ ਦੇ ਬੜੋਦਾ ਪਿੰਡ ਦੇ ਦੋ ਸਕੇ ਭਰਾ ਰਣਬੀਰ ਅਤੇ ਮਹਿੰਦਰ ਪੁੰਨਿਆ ਦਾ ਹਾਲ ਚਾਲ ਜਾਣਿਆ। ਅਭਿਮੰਨਿਊ ਕੋਹਾੜ ਦੁਆਰਾ ਅਪਲੋਡ ਕੀਤੀ ਗਈ ਪੋਸਟ ਵਿਚ ਮਹਿੰਦਰ ਪੂਨੀਆ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੇ ਦੌਰਾਨ ਹੀ ਸਾਨੂੰ ਇਕ ਹੋਰ ਕਿਸਾਨ ਨੇਤਾ ਮਨਜੀਤ ਲਾਲਰ ਦੁਆਰਾ ਅਪਲੋਡ ਪੋਸਟ ਮਿਲੀ। ਇਸ ਪੋਸਟ ਦੇ ਵਿੱਚ ਵੀ ਮਹਿੰਦਰ ਪੂਨੀਆ ਨੂੰ ਜ਼ਖ਼ਮੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ।

ਇਸ ਦੌਰਾਨ ਸਾਨੂੰ ਮੀਡੀਆ ਸੰਸਥਾਨ ‘Gaon Savera’ ਦੁਆਰਾ ਪ੍ਰਕਾਸ਼ਿਤ ਇੱਕ ਵੀਡੀਓ ਰਿਪੋਰਟ ਮਿਲੀ। ਇਸ ਵੀਡਿਓ ਦੇ ਵਿਚ ਐਂਕਰ ਮਨਦੀਪ ਪੂਨੀਆ ਨੂੰ ਪੁਲੀਸ ਲਾਠੀਚਾਰਜ ਦੇ ਦੌਰਾਨ ਜ਼ਖ਼ਮੀ ਹੋਏ ਮਹਿੰਦਰ ਪੂਨੀਆ ਦੇ ਨਾਲ ਗੱਲਬਾਤ ਕਰਦਿਆਂ ਸੁਣਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਸੁਸ਼ੀਲ ਕਾਜਲ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ‘ਚ ਦਿਖਾਈ ਦੇ ਰਹੇ ਵਿਅਕਤੀ ਦਾ ਨਾਮ ਮਹਿੰਦਰ ਪੂਨੀਆ ਹੈ ਜੋ ਕਿ ਲਾਠੀਚਾਰਜ ਦੌਰਾਨ ਜ਼ਖ਼ਮੀ ਹੋ ਗਏ ਸਨ।
http://beta.ajitjalandhar.com/news/20210830/1/3529116.cms
https://www.facebook.com/JagBaniOnline/posts/4916662288358546
https://www.facebook.com/gaonsavera/videos/247101793947032/
https://www.facebook.com/Y4CAbhi/posts/4407906059268774
https://www.facebook.com/manjeet.laller.3/posts/4200240713413673
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Raushan Thakur
December 1, 2025
Shaminder Singh
May 19, 2025
Shaminder Singh
September 20, 2024